Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬ ਵਿੱਚ ਸਮਾਨਾਂਤਰ ਸਿਨੇਮਾ: ਭੂਮਿਕਾ ਅਤੇ ਭਵਿੱਖ' ਵਿਸ਼ੇ ਉੱਤੇ ਕਰਵਾਈ ਵਿਚਾਰ-ਚਰਚਾ

April 02, 2024 03:22 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ 'ਪੰਜਾਬ ਵਿੱਚ ਸਮਾਨਾਂਤਰ ਸਿਨੇਮਾ: ਭੂਮਿਕਾ ਅਤੇ ਭਵਿੱਖ' ਵਿਸ਼ੇ ਉੱਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਚਰਚਾ ਦੌਰਾਨ ਵਿਦਿਆਰਥੀਆਂ ਲਈ ਪੰਜਾਬੀ ਫ਼ਿਲਮ 'ਚੰਮ' ਦੀ ਪੇਸ਼ਕਾਰੀ ਵੀ ਕਰਵਾਈ ਗਈ। ਪੇਸ਼ਕਾਰੀ ਤੋਂ ਬਾਅਦ ਇਸ ਫ਼ਿਲਮ ਦੇ ਡਾਇਰੈਕਟਰ ਰਾਜੀਵ ਕੁਮਾਰ ਅਤੇ ਅਦਾਕਾਰ ਸੁਰਿੰਦਰ ਸ਼ਰਮਾ ਨਾਲ਼ ਰੂ-ਬ-ਰੂ ਕਰਵਾਇਆ ਗਿਆ। 
 
 
ਵਿਭਾਗ ਮੁਖੀ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਚੰਗੇ ਅਤੇ ਉਸਾਰੂ ਸਿਨੇਮਾ ਨਾਲ਼ ਜੋੜਨ ਦੇ ਮਕਸਦ ਨਾਲ਼ ਵਿਭਾਗ ਵਿਖੇ ਲਗਾਤਾਰ ਵੱਖ-ਵੱਖ ਫ਼ਿਲਮਾਂ ਦੀ ਪੇਸ਼ਕਾਰੀ ਕਰਵਾਈ ਜਾ ਰਹੀ ਹੈ।
 
ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਦੌਰਾਨ ਵੱਖ-ਵੱਖ ਫ਼ਿਲਮ ਡਾਇਰੈਕਟਰਾਂ, ਅਦਾਕਾਰਾਂ ਅਤੇ ਫ਼ਿਲਮ ਜਗਤ ਦੀਆਂ ਹੋਰ ਹਸਤੀਆਂ ਵੱਲੋਂ ਆਪਣੇ ਤਜਰਬੇ ਸਾਂਝੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਵੀ ਇਸੇ ਲੜੀ ਦਾ ਹਿੱਸਾ ਸੀ।
 
 
ਨਿਰਦੇਸ਼ਕ ਰਾਜੀਵ ਕੁਮਾਰ ਨੇ ਪੰਜਾਬ ਵਿੱਚ ਸਮਾਨਾਂਤਰ ਸਿਨੇਮਾ ਬਾਰੇ ਗੱਲਬਾਤ ਕਰਦਿਆਂ ਇਸ ਵਿਸ਼ੇ ਦੇ ਵੱਖ-ਵੱਖ ਪੱਖਾਂ ਉੱਤੇ ਚਾਨਣਾ ਪਾਇਆ। ਉਨ੍ਹਾਂ ਪੰਜਾਬ ਦੇ ਪ੍ਰਸੰਗ ਵਿੱਚ ਸਮਾਨਾਂਤਰ ਸਿਨੇਮਾ ਦੀ ਮੌਜੂਦਾ ਸਥਿਤੀ ਅਤੇ ਸੰਭਾਵਨਾਵਾਂ ਦੇ ਹਵਾਲੇ ਨਾਲ਼ ਗੱਲ ਕਰਦਿਆਂ ਇਸ ਖੇਤਰ ਦੀਆਂ ਵਿਹਾਰਕ ਸਮੱਸਿਆਵਾਂ ਦੇ ਪੱਖ ਨੂੰ ਵੀ ਛੋਹਿਆ। 
 
 
ਅਦਾਕਾਰ ਸੁਰਿੰਦਰ ਸ਼ਰਮਾ ਨੇ ਉਸਾਰੂ ਸਿਨੇਮਾ ਨੂੰ  ਲੋਕਾਂ ਤੱਕ ਲਿਜਾਣ ਵਿੱਚ ਆਉਣ ਵਾਲ਼ੀਆਂ ਚੁਣੌਤੀਆਂ ਬਾਰੇ ਗੱਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਵਿਚਾਰ-ਚਰਚਾ ਵਿੱਚ ਉਤਸ਼ਾਹ ਵਿਖਾਉਂਦੇ ਹੋਏ ਸੰਵਾਦ ਨੂੰ ਦੋ-ਤਰਫ਼ਾ ਬਣਾਉਣ ਵਿੱਚ ਆਪਣਾ ਭਰਪੂਰ ਯੋਗਦਾਨ ਪਾਇਆ।
 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ