Thursday, May 02, 2024

Malwa

ਸੁਨਾਮ ਚ, ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕਿਸਾਨਾਂ ਨੇ ਦਿੱਤਾ ਧਰਨਾ

April 02, 2024 04:05 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਾਈਲੋਜ਼ (ਗੋਦਾਮਾਂ) ਨੂੰ ਮਾਰਕਿਟ ਯਾਰਡ ਐਲਾਨਣ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਸੰਕੇਤਕ ਧਰਨਾ ਦੇਕੇ ਆਮ ਆਦਮੀ ਪਾਰਟੀ ਨੂੰ ਰੱਜਕੇ ਭੰਡਿਆ। ਮੰਤਰੀ ਅਮਨ ਅਰੋੜਾ ਰਾਹੀਂ ਸੂਬਾ ਸਰਕਾਰ ਦੇ ਨਾਂਅ ਚਿਤਾਵਨੀ ਪੱਤਰ ਦੇਣ ਲਈ ਦਿੱਤੇ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾਈ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਕਾਰਪੋਰੇਟ ਘਰਾਣਿਆਂ ਦੇ 9 ਸਾਈਲੋਜ਼ ਨੂੰ ਜਿਣਸਾਂ ਦੀ ਸਟੋਰੇਜ਼ ਅਤੇ ਪ੍ਰੋਸੈਸਿੰਗ ਲਈ ਮਨਜ਼ੂਰੀ ਦੇ ਦਿੱਤੀ ਹੈ ਜਿਸ ਨਾਲ ਸਰਕਾਰੀ ਖਰੀਦ ਮੰਡੀਆਂ ਖਤਮ ਹੋ ਜਾਣਗੀਆਂ, ਇਹ ਫੈਸਲਾ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ, ਇਸ ਦੇ ਨਾਲ ਹੀ ਪੰਜਾਬ ਦੀਆਂ ਦੋ ਦਰਜ਼ਨ ਤੋਂ ਵਧੇਰੇ ਅਨਾਜ਼ ਮੰਡੀਆਂ ਅਤੇ ਪੇਂਡੂ ਖ਼ਰੀਦ ਕੇਂਦਰਾਂ ਨੂੰ ਹੋਰ ਵਿਭਾਗਾਂ ਨਾਲ ਮਿਲਾਉਣ ਦੇ ਫੈਸਲੇ ਬਾਰੇ ਵੀ ਜਾਣਕਾਰੀ ਪ੍ਰਾਪਤ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਪੰਜਾਬ ਦੀਆਂ ਮਗਰਲੀਆਂ ਸਰਕਾਰਾਂ ਤੋਂ ਵੀ ਵਧਕੇ ਸਰਕਾਰੀ ਮੰਡੀਆਂ ਨੂੰ ਖਤਮ ਕਰਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਭਾਰੀ ਮਾਤਰਾ ਵਿੱਚ ਅਨਾਜ਼ ਸਟੋਰ ਕਰਨ ਦੀ ਇਜਾਜ਼ਤ ਦੇਣ ਵਾਲੇ ਫੈਸਲਿਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਲਾਗੂ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਵਿਰੋਧੀ ਹੋਣ ਦਾ ਸਬੂਤ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਅਤੇ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਪੱਖਪਾਤੀ ਅਤੇ ਕਾਰਪੋਰੇਟ ਪੱਖੀ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੇ ਕਿਸਾਨ ਮਜ਼ਦੂਰ ਵਿਰੋਧੀ ਫ਼ੈਸਲੇ ਵਾਪਿਸ ਨਾ ਲਏ ਤਾਂ ਲੋਕ ਸਭਾ ਚੋਣਾਂ ਵਿੱਚ। ‘ਆਪ’ ਪਾਰਟੀ ਨੂੰ ਚੋਣ ਪ੍ਰਚਾਰ ਦੌਰਾਨ ਕਿਸਾਨ ਮਜ਼ਦੂਰਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਵੇਗਾ, ਅੱਜ ਦੇ ਧਰਨੇ ਦੌਰਾਨ  ਕੈਬਨਿਟ ਮੰਤਰੀ ਅਮਨ ਅਰੋੜਾ ਰਾਹੀਂ ਪੰਜਾਬ ਸਰਕਾਰ ਨੂੰ ਚੇਤਾਵਨੀ ਪੱਤਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ, ਬਹਾਦਰ ਸਿੰਘ ਭੁਟਾਲ , ਅਜੈਬ ਸਿੰਘ ਜਖੇਪਲ, ਜਸਵੰਤ ਸਿੰਘ ਤੋਲਾਵਾਲ, ਨਾਇਬ ਸਿੰਘ ਗੁੱਜਰਾਂ, ਸੁਖਪਾਲ ਮਾਣਕ , ਮਨਜੀਤ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਹਰਬੰਸ ਸਿੰਘ ਲੱਡਾ,  ਗਗਨਦੀਪ ਸਿੰਘ ਚੱਠਾ ਨਨਹੇੜਾ, ਰਿੰਕੂ ਮੂਨਕ, ਰਣਦੀਪ ਕੌਰ ਰਟੌਲਾਂ , ਬਲਜੀਤ ਕੌਰ ਖਡਿਆਲ, ਜਸਵੀਰ ਕੌਰ ਲਹਿਲ ਕਲਾਂ, ਚਰਨਜੀਤ ਕੌਰ ਜਖੇਪਲ, ਜਸਵਿੰਦਰ ਕੌਰ ਮਹਿਲਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ