Friday, May 03, 2024

Chandigarh

ਪੁਲਿਸ ਦੀ ਅੰਤਰਰਾਜੀ ਰੇਂਜ ਪੱਧਰੀ ਤਾਲਮੇਲ ਮੀਟਿੰਗ ਮੋਹਾਲੀ ਵਿਖੇ ਹੋਈ

April 02, 2024 04:21 PM
SehajTimes

ਮੋਹਾਲੀ : ਮਿਤੀ 01.04.2024 ਨੂੰ ਦੁਪਿਹਰ 03:00 ਵਜੇ ਕਾਨਫਰੰਸ ਹਾਲ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਦੇ ਦਫਤਰ ਵਿਖੇ ਇੱਕ ਰੇਂਜ ਪੱਧਰੀ ਅੰਤਰਰਾਜੀ ਤਾਲਮੇਲ ਮੀਟਿੰਗ ਸ਼੍ਰੀਮਤੀ ਨਿਲਾਂਬਰੀ ਜਗਦਲੇ, ਆਈ.ਪੀ.ਐਸ, ਡੀ.ਆਈ.ਜੀ, ਰੋਪੜ ਰੇਂਜ, ਰੋਪੜ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸ਼੍ਰੀਮਤੀ ਰਵਜੋਤ ਗਰੇਵਾਲ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਤਿਹਗੜ੍ਹ ਸਾਹਿਬ, ਸ਼੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਰੂਪਨਗਰ, ਸ਼੍ਰੀ ਤੁਸ਼ਾਰ ਗੁਪਤਾ, ਆਈ.ਪੀ.ਐਸ, ਕਪਤਾਨ ਪੁਲਿਸ, ਸਥਾਨਕ, ਐਸ.ਏ.ਐਸ ਨਗਰ, ਸ਼੍ਰੀ ਮਨਪ੍ਰੀਤ ਸਿੰਘ, ਪੀ.ਪੀ.ਐਸ, ਕਪਤਾਨ ਪੁਲਿਸ, ਦਿਹਾਤੀ, ਐਸ.ਏ.ਐਸ ਨਗਰ ਅਤੇ ਗੁਆਢੀ ਰਾਜਾਂ ਜਿਵੇਂ ਕਿ ਹਿਮਾਚਲ ਪ੍ਰਦੇਸ਼ ਦੇ ਜਿਲਾ ਊਨਾ, ਬਿਲਾਸਪੁਰ ਅਤੇ ਬੱਦੀ ਦੇ ਸੀਨੀਅਰ ਕਪਤਾਨ ਪੁਲਿਸ ਅਤੇ ਹਰਿਆਣਾ ਅਤੇ ਚੰਡੀਗੜ੍ਹ (ਯੂ.ਟੀ) ਦੇ ਨੁਮਾਇੰਦਿਆ ਨੇ ਇਸ ਮੀਟਿੰਗ ਵਿੱਚ ਭਾਗ ਲਿਆ।ਇਸ ਮੀਟਿੰਗ ਵਿੱਚ ਕਮਾਂਡੈਂਟ ਸੀ.ਏ.ਪੀ.ਐਫ, ਏਅਰਪੋਰਟ, ਐਸ.ਏ.ਐਸ ਨਗਰ ਵੀ ਹਾਜਰ ਸਨ।
ਉਪਰੋਕਤ ਤੋਂ ਇਲਾਵਾ ਇੰਸਪੈਕਟਰ ਜਨਰਲ ਪੁਲਿਸ, ਅੰਬਾਲਾ-ਕਮ-ਕਮਿਸ਼ਨਰ ਪੁਲਿਸ, ਪੰਚਕੂਲਾ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਮੰਡੀ ਵੀ ਵੀਡਿਓ ਕਾਨਫਰੰਸ ਰਾਹੀਂ ਸ਼ਾਮਲ ਹੋਏ।

ਇਸ ਮੀਟਿੰਗ ਵਿੱਚ ਅੰਤਰ-ਰਾਜੀ ਸੰਯੁਕਤ ਨਾਕਿਆਂ, ਕਾਨੂੰਨ ਵਿਵਸਥਾ ਦੇ ਮੁੱਦੇ, ਰੇਂਜ/ਜਿਲਾ ਪੱਧਰੀ ਸੁਰੱਖਿਆ ਤਾਲਮੇਲ, ਗੈਂਗਸਟਰਾਂ, ਨਸ਼ੀਲੇ ਪਦਾਰਥਾਂ/ਸ਼ਰਾਬ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਸਬੰਧ ਵਿੱਚ ਤਾਜ਼ਾ ਖੁਫੀਆ ਜਾਣਕਾਰੀ, ਸ਼ਰਾਬ/ਡਰੱਗ ਅਤੇ ਕੈਸ਼ ਦੀ ਅਦਲਾ-ਬਦਲੀ ਨੂੰ ਰੋਕਣ ਲਈ ਇੰਟਰ-ਸਟੇਟ ਸਰਹੱਦਾਂ ਤੇ ਸਖਤ ਨਾਕੇ ਲਗਾਉਣ ਅਤੇ ਲੋਕ ਸਭਾ ਚੋਣ-2024 ਨਾਲ ਸਬੰਧਤ ਹੋਰ ਮੁੱਦਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਆਪਸ ਵਿੱਚ ਸਹਿਯੋਗ ਨੂੰ ਬਿਹਤਰ ਬਣਾਉਣ ਲਈ ਵੱਟਸਐਪ ਗਰੁੱਪ ਬਣਾਇਆ ਗਿਆ ਅਤੇ ਪੀ.ਓਜ਼, ਭਗੌੜੇ, ਪੈਰੋਲ ਜੰਪਰਾਂ ਅਤੇ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਸਬੰਧਤ ਰਾਜ ਦੇ ਹਮਰੁਤਬਾ ਨਾਲ ਸਾਂਝੀ ਕੀਤੀ ਗਈ। ਇੰਟਰ ਸਟੇਟ ਬਾਰਡਰਾਂ ਤੇ ਨਸ਼ੀਲੇ ਪਦਾਰਥਾਂ/ਸ਼ਰਾਬ ਦੀ ਤਸਕਰੀ ਆਦਿ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆ ਲਈ ਵਰਤੇ ਜਾਂਦੇ ਸੋਖੇ ਰਸਤਿਆਂ ਦੀ ਪਛਾਣ ਕਰਕੇ ਉਹਨਾਂ ਨੂੰ ਵੀ ਸਖਤ ਨਾਕਾਬੰਦੀ ਅਤੇ ਪੈਟਰੋਲਿੰਗ ਰਾਹੀਂ ਕਵਰ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ