Friday, May 10, 2024

Malwa

ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ PSPCL ਨੇ ਸਥਾਪਿਤ ਕੀਤਾ ਕੰਟਰੋਲ ਰੂਮ

April 02, 2024 05:30 PM
Daljinder Singh Pappi
ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸਦੇ ਨਾਲ ਹੀ PSPCL ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। ਪੀ ਐਸ ਪੀ ਸੀ ਐਲ ਦੇ ਇੱਕ ਬੁਲਾਰੇ ਮੁਤਾਬਕ ਸੂਬੇ ਭਰ ਅੰਦਰ ਖੇਤਾਂ ਉੱਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਿਭਾਗ ਨੇ ਨਿਗਰਾਨੀ ਵਧਾ ਦਿੱਤੀ ਹੈ। ਇਸ ਲੜੀ ਹੇਠ, ਜਿਥੋਂ-ਜਿੱਥੋਂ ਇਹ ਤਾਰਾ ਨਿਕਲਦੀਆਂ ਹਨ, ਉਹਨਾਂ ਇਲਾਕਿਆਂ ਵਿੱਚ ਐਸ ਡੀ ਓ ਸਣੇ ਹੋਰਨਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਫਾਇਰ ਸਟੇਸ਼ਨਾਂ ਨਾਲ ਵੀ ਸੰਪਰਕ ਕਰਕੇ ਉਹਨਾਂ ਨੂੰ ਅਲਰਟ ਰਹਿਣ ਵਾਸਤੇ ਕਿਹਾ ਗਿਆ ਹੈ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ.ਓ ਸਵਿਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ਤੇ ਦਿੱਤੀ ਜਾ ਸਕਦੀ ਹੈ, ਤਾਂ ਜੋ ਇਹਨਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁਸਤੀ ਕੀਤੀ ਜਾ ਸਕੇ। ਇਸਦੇ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06835/36 ਤੇ ਭੇਜੀਆਂ ਜਾ ਸਕਦੀਆਂ ਹਨ।
ਉਪਰੋਕਤ ਤੋਂ ਇਲਾਵਾ, ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਵਾਸਤੇ ਗਿਆ ਹੈ। ਇਸ ਦੌਰਾਨ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ.ਓ ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕੱਟ ਲਏ ਜਾਵੇ। ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ ਦੀ ਸਥਿਤੀ ਵਿੱਚ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ  ਛੇੜਿਆ ਜਾਵੇ। ਕਿਸੇ ਅਣ-ਅਧਿਕਾਰਿਤ ਆਦਮੀ ਨੂੰ ਜੀ.ਓ ਸਵਿੱਚ ਨਾ ਕੱਟਣ ਦਿੱਤਾ ਜਾਵੇ। ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਦ ਨੂੰ ਅੱਗ ਨਾ ਲਾਈ ਜਾਵੇ। ਹਾਰਵੈਸਟਰ ਕੰਬਾਈਨ ਸਿਰਫ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ। ਇਸ ਦੌਰਾਨ ਹਾਰਵੈਸਟਰ ਕੰਬਾਈਨ ਖੰਭਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ। ਇਸੇ ਤਰ੍ਹਾਂ, ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਵੀ ਨਿਗਰਾਨੀ ਰੱਖੀ 
 
 
 

Have something to say? Post your comment

 

More in Malwa

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਸਾਨਾਂ ਦੇ ਸਵਾਲ ਦੇ ਨਹੀਂ ਦਿੱਤੇ ਜਵਾਬ 

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਮਾਨ ਨੇ ਮਾਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਾਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਚਾਰਟ ਮੇਕਿੰਗ ਮੁਕਾਬਲਿਆਂ ਦਾ ਆਯੋਜਨ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਨੂੰ ਰੋਕਣ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪੱਤਰਕਾਰ ਚੋਣਾਂ ਵਾਲੇ ਦਿਨ ਪੋਸਟਲ ਬੈਲੇਟ ਪੇਪਰ ਰਾਹੀਂ ਪਾ ਸਕਣਗੇ ਵੋਟ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ