Sunday, November 02, 2025

Malwa

ਦੀਪ ਸਿੱਧੂ ਦੀ ਯਾਦ ਵਿੱਚ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

April 02, 2024 05:45 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜ਼ਿਲ੍ਹੇ ਦੇ ਪਿੰਡ ਚੱਕ ਸੇਖੂਪੁਰ ਕਲਾਂ ਵਿਖੇ ਕੌੌਮੀ ਯੋਧਾ ਦੀਪ ਸਿੱਧੂ ਦੀ ਨਿੱਘੀ ਯਾਦ ਵਿੱਚ ਉਨ੍ਹਾਂ ਦੇ ਜਨਮ ਦਿਨ 'ਤੇ ਸਮੂਹਿਕ ਵਿਆਹ ਸਮਾਗਮ ਦਾ ਆਯੋਜਨ ਕਰਕੇ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ ਅਧੀਨ ਕਰਵਾਏ ਗਏ | ਇਸ ਸਮੂਹਿਕ ਵਿਆਹ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੁੱਖ ਮਹਿਮਾਨ ਸ. ਮਾਨ ਨੇ ਨਵ ਵਿਆਹੇ ਜੋੜਿਆਂ ਨੂੰ ਖੁਸ਼ਹਾਲ ਜੀਵਨ ਦਾ ਆਸ਼ੀਰਵਾਦ ਦਿੱਤਾ ਅਤੇ ਦੀਪ ਸਿੰਘ ਸਿੱਧੂ ਦੀ ਸੋਚ 'ਤੇ ਪਹਿਰਾ ਦੇਣ ਵਾਲੇ ਨੌਜਵਾਨਾਂ ਦੀ ਸ਼ਲਾਘਾ ਕੀਤੀ | ਸ. ਮਾਨ ਨੇ ਕਿਹਾ ਕਿ ਦੇਸ਼, ਕੌਮ ਲਈ ਕੁਰਬਾਨ ਹੋਣ ਵਾਲੇ ਯੋਧਿਆਂ ਨੂੰ  ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਸਾਨੂੰ ਰਲ ਮਿਲ ਕੇ ਉਨ੍ਹਾਂ ਦੇ ਦਿਨ ਮਨਾਉਣੇ ਚਾਹੀਦੇ ਹਨ | ਕੌਮ ਦੇ ਯੋਧਿਆਂ ਦੇ ਜਨਮ ਅਤੇ ਸ਼ਹੀਦੀ ਦਿਹਾੜਿਆਂ ਉੱਪਰ ਜੇਕਰ ਇਹੋ ਜਿਹੇ ਮਨੁੱਖਤਾ ਦੀ ਭਲਾਈ ਦੇ ਕਾਰਜ ਕੀਤੇ ਜਾਣ ਤਾਂ ਉਹ ਵੀ ਵਧੀਆ ਹੈ | ਇਸ ਨੇਕ ਕੰਮ ਲਈ ਸਰਪੰਚ ਧਰਮਿੰਦਰ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਵਧਾਈ ਦੀ ਪਾਤਰ ਹੈ | ਇਸ ਮੌਕੇ ਸਾਰੀਆਂ ਲੜਕੀਆਂ ਨੂੰ ਘਰੇਲੂ ਜਰੂਰਤ ਦਾ ਸਾਮਾਨ ਵੀ ਦਿੱਤਾ ਗਿਆ | ਸ. ਮਾਨ ਨੇ ਭਾਜਪਾ-ਆਰਐਸਐਸ ਦੀ ਘੱਟ ਗਿਣਤੀਆਂ ਖਾਸ ਕਰਕੇ ਸਿੱਖ ਵਿਰੋਧੀ ਰਣਨੀਤੀ ਤੋਂ ਜਾਣੂ ਕਰਵਾਉਂਦੇ ਹੋਏ ਵੋਟ ਦਾ ਇਸਤੇਮਾਲ ਸੋਚ ਸਮਝ ਕੇ ਕਰਨ ਦੀ ਅਪੀਲ ਵੀ ਕੀਤੀ | ਸਰਪੰਚ ਧਰਮਿੰਦਰ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਸਵਾਗਤ ਤੇ ਧੰਨਵਾਦ ਕੀਤਾ | ਇਸ ਮੌਕੇ ਬਾਬਾ ਬਖਸ਼ੀਸ਼ ਸਿੰਘ, ਬਾਬਾ ਹੇੜੀਕੇ, ਬਾਬਾ ਮਨਪ੍ਰੀਤ ਸਿੰਘ, ਚਮਕੌਰ ਸਿੰਘ ਚੱਕ, ਹਰਦੇਵ ਸਿੰਘ ਪੱਪੂ ਕਲਿਆਣ, ਮਾਸਟਰ ਕਰਨੈਲ ਸਿੰਘ ਨਾਰੀਕੇ, ਬਿੱਟੂ ਚੌਹਾਨ, ਹਰਜੀਤ ਸਿੰਘ ਸੰਜੂਮਾਂ, ਬਿੱਕਰ ਸਿੰਘ ਧਨੋਅ, ਤਰਕਸ਼ਦੀਪ ਸਿੰਘ, ਪਲਵਿੰਦਰ ਸਿੰਘ ਤਲਵਾੜਾ, ਹਰਬੰਸ ਸਿੰਘ ਸਲੇਮਪੁਰ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਬਹਾਦਰ ਸਿੰਘ ਭਸੌੜ, ਸ਼ਹਿਬਾਜ ਸਿੰਘ ਡਸਕਾ, ਗੁਰਜੰਟ ਸਿੰਘ ਕੱਟੂ, ਗੁਰਪ੍ਰੀਤ ਸਿੰਘ ਖੁੱਡੀ, ਓਕਾਂਰ ਸਿੰਘ ਭਦੌੜ, ਉਪਿੰਦਰਪ੍ਰਤਾਪ ਸਿੰਘ, ਹਰਦੀਪ ਸਿੰਘ ਯੂਥ ਪ੍ਰਧਾਨ ਤੋਂ ਇਲਾਵਾ ਮਾਲੇਰਕੋਟਲਾ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਹਾਜਰ ਸੀ |

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ