Saturday, December 20, 2025

Chandigarh

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

April 02, 2024 05:54 PM
SehajTimes

ਪੰਜਾਬ ਦੇ 3 ਸਰਹੱਦੀ ਜ਼ਿਲ੍ਹਿਆਂ ‘ਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਵੀ ਛੁੱਟੀ ਦਾ ਐਲਾਨ

ਚੰਡੀਗੜ੍ਹ : 
ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ