Saturday, January 10, 2026
BREAKING NEWS

Malwa

ਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ ਵਿੱਚ ਲੜਨ ਲਈ ਮਜਬੂਰ

April 02, 2024 07:01 PM
SehajTimes

ਪਟਿਆਲਾ : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਯੁੱਧ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਮਦਦ ਲਈ ਅਪੀਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਮੇਰੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਡਕਾਲਾ ਦਾ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਜਨਵਰੀ ਵਿੱਚ ਟੂਰਿਸਟ ਵੀਜ਼ੇ ’ਤੇ ਰੂਸ ਗਿਆ ਸੀ ਅਤੇ ਰੂਸ ਵੱਲੋਂ ਫੜੇ ਗਏ ਸੱਤ ਭਾਰਤੀ ਨਾਗਰਿਕਾਂ ਵਿੱਚੋਂ ਇੱਕ ਹੈ। ਰੂਸੀ ਪੁਲਿਸ ਫੋਰਸ ਨੇ ਇਨ੍ਹਾਂ ਨੌਜਵਾਨਾਂ ਨੂੰ ਫੌਜੀ ਅਫਸਰਾਂ ਦੇ ਹਵਾਲੇ ਕਰ ਦਿੱਤਾ ਸੀ, ਜਿਨ੍ਹਾਂ ਨੇ ਜੰਗ ਦੇ ਦੌਰਾਨ, ਯੂਕਰੇਨ ਦੇ ਵਿਰੁੱਧ ਲੜਨ ਲਈ ਉਨ੍ਹਾਂ ਨੂੰ ਜ਼ਬਰਦਸਤੀ ਮਜ਼ਬੂਰ ਕੀਤਾ ਹੈ।"

ਉਨ੍ਹਾਂ ਨੇ ਅੱਗੇ ਕਿਹਾ, "ਗੁਰਪ੍ਰੀਤ ਦਾ ਪਰਿਵਾਰ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਨਾਲ ਸਬੰਧਤ ਹੈ ਅਤੇ ਉਹ ਇੱਕ ਰਸੋਈਏ ਜਾਂ ਡਰਾਈਵਰ ਵਜੋਂ ਨੌਕਰੀ ਦੀ ਉਮੀਦ ਵਿੱਚ ਰੂਸ ਗਿਆ ਸੀ। ਉਸ ਦਾ ਪਰਿਵਾਰ ਮੈਨੂੰ ਮਿਲਣ ਆਇਆ ਸੀ ਅਤੇ ਆਪਣੇ ਪੁੱਤਰ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਮਦਦ ਮੰਗ ਰਹੇ ਸੀ। ਹਾਲ ਹੀ ਵਿੱਚ ਇਹਨਾਂ ਸੱਤ ਲੜਕਿਆਂ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿੱਚ ਉਹ ਵਾਪਿਸ ਭਾਰਤ ਲਿਆਂਦੇ ਜਾਣ ਦੀ ਅਪੀਲ ਕਰ ਰਹੇ ਹਨ।" ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, "ਮੈਂ ਸਾਡੇ ਮਾਨਯੋਗ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਦਖਲ ਦੇਣ ਅਤੇ ਸਾਰੇ 7 ਮੁੰਡਿਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਕੋਲ ਇਹ ਮਾਮਲਾ ਉਠਾਉਣ" ਪਟਿਆਲਾ ਦੇ ਸੰਸਦ ਮੈਂਬਰ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਵੀ ਇਸ ਦੀ ਮੰਗ ਕੀਤੀ ਹੈ।

Have something to say? Post your comment

 

More in Malwa

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਦੋ ਇਤਿਹਾਸਕ ਫੈਸਲੇ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪਿੰਡ ਕੁਠਾਲਾ ਵਿਖੇ ਦਸਮੇਸ਼ ਪਿਤਾ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸੁਨਾਮ ਦੇ ਬਜ਼ਾਰਾਂ 'ਚ ਜਾਮ ਲੱਗਣ ਨਾਲ ਲੋਕ ਪ੍ਰੇਸ਼ਾਨ 

ਕਿਸਾਨਾਂ ਨੇ "ਆਪ" ਸਰਕਾਰ ਨੂੰ ਦੱਸਿਆ ਤਾਨਾਸ਼ਾਹ

ਮੁੱਖ ਮੰਤਰੀ ਦੇ ਚਚੇਰੇ ਭਰਾ ਨੇ ਪੱਤਰਕਾਰਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ 

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

ਕਿਸਾਨਾਂ ਨੇ ਕੇਂਦਰੀ ਕਾਨੂੰਨਾਂ ਖਿਲਾਫ ਕੱਢਿਆ ਮੋਟਰਸਾਈਕਲ ਮਾਰਚ 

ਕਲਿਆਣ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ 'ਚ 'ਕ੍ਰੈਡਿਟ ਵਾਰ' ਤੇਜ਼, "ਦਾਮਨ ਬਾਜਵਾ ਦਾ ਮੰਤਰੀ ਅਮਨ ਅਰੋੜਾ 'ਤੇ ਤਿੱਖਾ ਪਲਟਵਾਰ"