Monday, May 20, 2024

Chandigarh

ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ 'ਚ ਵਧਾਈ ਚੌਕਸੀ

April 02, 2024 07:54 PM
SehajTimes

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ ਵਿਵਸਥਾ ਦੇ ਤਾਲਮੇਲ ਦੀ ਸਮੀਖਿਆ ਕਰਨ ਲਈ ਅੰਤਰ-ਰਾਜੀ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਮਿਸ਼ਨ ਦੀ ਟੀਮ ਨੇ ਸੂਬੇ ਦੀਆਂ ਚੋਣ ਟੀਮਾਂ ਅਤੇ ਸਬੰਧਤ ਏਜੰਸੀਆਂ ਨੂੰ ਸਰਹੱਦਾਂ 'ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸੂਬੇ ਦੇ ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ 'ਤੇ ਗੁਆਂਢੀ ਰਾਜਾਂ ਦੀਆਂ ਅੰਤਰ-ਰਾਜੀ ਚੈਕ ਪੋਸਟਾਂ 'ਤੇ ਹੋਰ ਚੌਕਸੀ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫਤ ਦੀਆਂ ਚੀਜ਼ਾਂ ਦੀ ਸਰਹੱਦ ਪਾਰ ਤੋਂ ਰੋਕ ਨੂੰ ਯਕੀਨੀ ਬਣਾਇਆ ਜਾ ਸਕੇ।



ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਅਧਿਕਾਰੀਆਂ ਨੂੰ ਨਾਲ ਲੱਗਦੇ ਸਰਹੱਦੀ ਰਾਜਾਂ ਦੇ ਸਹਿਯੋਗ ਨਾਲ ਗੈਰ ਕਾਨੂੰਨੀ ਸਮਾਨ ਦੀਆਂ ਜ਼ਬਤੀਆਂ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉੱਥੇ ਹੀ ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ 'ਤੇ ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਯਕੀਨ ਦਿਵਾਇਆ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।  

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ