Monday, May 20, 2024

Malwa

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

April 03, 2024 10:28 AM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ,ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਣਕ (ਹਾੜ੍ਹੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ  ਸਾਲ 2024 ਦੌਰਾਨ ਕਣਕ (ਹਾੜੀ) ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ (ਹਾੜੀ) ਦੀ ਫਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਕਣਕ (ਹਾੜੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਨ ਫੈਲਦਾ ਹੈ ਅਤੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਜਨਤਾ ਦੀ ਸਿਹਤ ਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਉਨ੍ਹਾਂ ਨੂੰ ਮਾਰੂ ਬੀਮਾਰੀਆਂ ਲਗਦੀਆਂ ਹਨ। ਅੱਗ ਨਾਲ ਆਲੇ ਦੁਆਲੇ ਖੜ੍ਹੀ ਫਸਲ ਦਾ ਨੁਕਸਾਨ ਹੋਣ ਦਾ ਨਿਰੰਤਰ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਅਨੇਕਾ ਲਾਭਦਾਇਕ ਜੀਵ-ਜੰਤੂ ਵੀ ਮਾਰੇ ਜਾਂਦੇ ਹਨ। ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਗਾਉਣ ਕਾਰਨ ਸੜਕ ਉੱਪਰ ਸੰਘਣਾ ਧੂੰਆਂ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਣਕ (ਹਾੜ੍ਹੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।  ਇਹ ਹੁਕਮ 02 ਜੂਨ 2024 ਤੱਕ ਜਾਰੀ ਰਹਿਣਗੇ।

Have something to say? Post your comment

 

More in Malwa

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ