Monday, May 20, 2024

Malwa

ਜਿਲ੍ਹੇ ਅੰਦਰ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਗਰੂਕ ਕਰਵਾਇਆ ਜਾਵੇ : ਮਨਰੀਤ ਰਾਣਾ

April 03, 2024 10:35 AM
SehajTimes
ਫਤਹਿਗੜ੍ਹ ਸਾਹਿਬ : ਜਿਲ੍ਹੇ ਅੰਦਰ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ ਤਾਂ ਜੋ ਇਸ ਵਾਰ ਚੋਣ ਕਮਿਸ਼ਨ ਵੱਲੋਂ ਦਿੱਤੇ '70 ਪਾਰ ਦੇ ਨਾਅਰੇ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਹ ਹਦਾਇਤਾਂ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਮਾਣੋ,  ਸ਼੍ਰੀਮਤੀ ਮਨਰੀਤ ਰਾਣਾ ਨੇ ਅਗਾਮੀ ਲੋਕ ਸਭਾ ਚੋਣਾਂ-2024 ਨੂੰ ਲੈ ਕੇ ਸਵੀਪ ਗਤੀਵਿਧੀਆਂ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ।  ਸ੍ਰੀਮਤੀ ਰਾਣਾ ਨੇ ਅਧਿਕਾਰੀਆਂ ਨੂੰ ਕਿਹਾ ਜਿਹੜੇ ਪੋਲਿੰਗ ਸਟੇਸ਼ਨਾਂ ਤੇ ਪਿਛਲੀਆਂ ਚੋਣਾਂ ਦੌਰਾਨ ਘੱਟ ਪੋਲਿੰਗ ਹੋਈ ਸੀ, ਉਹਨਾਂ ਪੋਲਿੰਗ ਸਟੇਸ਼ਨਾਂ ਤੇ ਵੋਟਾਂ ਦੀ ਦਰ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੀਟਿੰਗ ਦੌਰਾਨ ਸਹਾਇਕ ਸਵੀਪ ਨੋਡਲ ਅਫਸਰ ਸ੍ਰੀਮਤੀ ਜੋਬਨਦੀਪ ਕੌਰ, ਦੀਦਾਰ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ, ਫਤਹਿਗੜ੍ਹ ਸਾਹਿਬ, ਸ਼੍ਰੀ ਗੁਰਪ੍ਰੀਤ ਸਿੰਘ ਸਹਾਇਕ ਖੁਰਾਕ ਸਪਲਾਈ ਅਫਸਰ, ਫਤਹਿਗੜ੍ਹ ਸਾਹਿਬ, ਸ਼੍ਰੀਮਤੀ ਗੁਰਦੀਪ ਕੌਰ, ਜਿਲ੍ਹਾ ਖੇਡ ਅਫਸਰ, ਫਤਹਿਗੜ੍ਹ ਸਾਹਿਬ, ਸ਼੍ਰੀ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ ਯੂਥ ਸਰਵਸਿਸ, ਫਤਹਿਗੜ੍ਹ ਸਾਹਿਬ, ਸ਼ਰਨਜੀਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਸੀ ਪਠਾਣਾ, ਹਰਵਿੰਦਰ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਖੇੜਾ, ਸ਼੍ਰੀ ਰਵਿੰਦਰ ਸਿੰਘ ਪ੍ਰਿੰਸਪਲ, ਸਵੀਪ ਨੋਡਲ ਅਫਸਰ, ਬਸੀ ਪਠਾਣਾਂ, ਸ਼੍ਰੀ ਦਵਿੰਦਰ ਕੁਮਾਰ, ਲੈਕਚਰਾਰ ਸਵੀਪ ਨੋਡਲ ਅਫਸਰ, ਫਤਹਿਗੜ੍ਹ ਸਾਹਿਬ, ਅੱਛਰ ਸਿੰਘ, ਸਹਾਇਕ ਸਵੀਪ ਨੋਡਲ ਅਫਸਰ,  ਜਿਲ੍ਹਾ ਮੈਨੇਜਰ, ਮੁਕੇਸ਼ ਕੁਮਾਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਫਤਹਿਗੜ੍ਹ ਸਾਹਿਬ, ਜੀਵਨ ਰੇਖ ਰਾਓ, ਨਹਿਰੂ ਯੂਵਾ ਕੇਂਦਰ, ਫਤਹਿਗੜ੍ਹ ਸਾਹਿਬ ਮੀਟਿੰਗ ਦੌਰਾਨ ਹਾਜ਼ਰ ਸਨ।

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ