Monday, June 16, 2025

Delhi

ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਹੋਵੇਗੀ ਸੁਣਵਾਈ

April 03, 2024 01:15 PM
SehajTimes

ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ 3 ਅਪ੍ਰੈਲ ਨੂੰ ਦਿੱਲੀ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। 23 ਮਾਰਚ ਨੂੰ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।
ਅਦਾਲਤ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ 2 ਅਪ੍ਰੈਲ ਦੀ ਸ਼ਾਮ ਨੂੰ ਹਾਈ ਕੋਰਟ ‘ਚ ਹਲਫਨਾਮਾ ਦਾਇਰ ਕੀਤਾ ਸੀ। ਈਡੀ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੇਜਰੀਵਾਲ ਰਾਹੀਂ ਮਨੀ ਲਾਂਡਰਿੰਗ ਕੀਤੀ। ਜਾਂਚ ਏਜੰਸੀ ਨੇ ਕਿਹਾ ਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਨੌਂ ਸੰਮਨ ਭੇਜੇ ਅਤੇ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਦੇ ਕਈ ਮੌਕੇ ਦਿੱਤੇ। ਹਾਲਾਂਕਿ ਕੇਜਰੀਵਾਲ ਹਰ ਵਾਰ ਉਹ ਕੋਈ ਨਾ ਕੋਈ ਬਹਾਨਾ ਬਣਾ ਕੇ ਜਾਂਚ ਵਿੱਚ ਸ਼ਾਮਲ ਨਹੀਂ ਹੋਏ।
ਈਡੀ ਨੇ ਕੇਜਰੀਵਾਲ ਨੂੰ 21 ਮਾਰਚ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਤਿਹਾੜ ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਖਿਲਾਫ 23 ਮਾਰਚ ਨੂੰ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਈ ਕੋਰਟ ਨੇ 27 ਮਾਰਚ ਨੂੰ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਸੀ। ਮਾਮਲੇ ਦੀ ਸੁਣਵਾਈ ਅੱਜ 3 ਅਪ੍ਰੈਲ ਨੂੰ ਹੋਵੇਗੀ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਤੋਂ ਇਲਾਵਾ ਰਾਊਸ ਐਵੇਨਿਊ ਕੋਰਟ ਦੇ ਰਿਮਾਂਡ ਫੈਸਲੇ ਨੂੰ ਵੀ ਚੁਣੌਤੀ ਦਿੱਤੀ ਹੈ।

Have something to say? Post your comment

 

More in Delhi

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ 'ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਮੁੱਖ ਮੰਤਰੀ ਨੇ ਸੂਬੇ ਤੋਂ ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਦਖ਼ਲ ਦੀ ਕੀਤੀ ਮੰਗ

ਕੇਂਦਰ ਸਰਕਾਰ ਵੱਲੋਂ ਦਿੱਤੀ ਥਾਂ ‘ਤੇ ਸਾਬਕਾ PM ਡਾ. ਮਨਮੋਹਨ ਸਿੰਘ ਦਾ ਬਣੇਗਾ ਸਮਾਰਕ

1984 ਸਿੱਖ ਨਸਲਕੁਸ਼ੀ ਮਾਮਲਾ: ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਦਿੱਲੀ ਦੇ CM ਵਜੋਂ ਰੇਖਾ ਗੁਪਤਾ ਨੇ ਚੁੱਕੀ ਸਹੁੰ

ਸੱਜਣ ਕੁਮਾਰ ਦੀ ਸਜ਼ਾ ‘ਤੇ 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ