Monday, May 06, 2024

National

ਦਮ ਘੁੱਟਣ ਨਾਲ ਪਰਿਵਾਰ ਦੇ 7 ਮੈਂਬਰਾਂ ਦੀ ਮੌਤ

April 03, 2024 02:35 PM
SehajTimes

ਮਹਾਰਾਸ਼ਟਰ : ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ‘ਚ ਕੱਪੜੇ ਦੀ ਦੁਕਾਨ ‘ਚ ਅੱਗ ਲੱਗਣ ਕਾਰਨ ਉਪਰਲੀ ਮੰਜ਼ਿਲ ‘ਤੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ, ਦੋ ਪੁਰਸ਼ ਅਤੇ ਦੋ ਬੱਚੇ ਸ਼ਾਮਲ ਹਨ। ਹਾਦਸਾ ਬੁੱਧਵਾਰ ਤੜਕੇ 3 ਵਜੇ ਵਾਪਰਿਆ।
ਅੱਗ ਲੱਗਣ ਕਾਰਨ ਇਲਾਕੇ ‘ਚ ਧੂੰਆਂ ਫੈਲ ਗਿਆ ਜਦੋਂ ਅੱਗ ਲੱਗੀ ਤਾਂ ਲੋਕ ਉਪਰਲੀ ਮੰਜ਼ਿਲ ‘ਤੇ ਸੁੱਤੇ ਹੋਏ ਸਨ। ਉਨ੍ਹਾਂ ਨੂੰ ਹੇਠਾਂ ਆਉਣ ਦਾ ਮੌਕਾ ਵੀ ਨਹੀ ਮਿਲਿਆ। ਨਤੀਜੇ ਵਜੋਂ, ਸਾਰੇ ਸੱਤ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਇਮਾਰਤ ਵਿੱਚ ਕੁੱਲ 16 ਲੋਕ ਰਹਿੰਦੇ ਸਨ ਜਿੰਨ੍ਹਾਂ ‘ਚ 7 ਦੀ ਮੌਤ ਹੋ ਗਈ ਹੈ ਸੰਭਾਜੀਨਗਰ ਦੇ ਪੁਲਿਸ ਕਮਿਸ਼ਨਰ ਮਨੋਜ ਲੋਹੀਆਂ ਨੇ ਦੱਸਿਆ ਕਿ ਜਿਸ ਇਮਾਰਤ ਵਿੱਚ ਅੱਗ ਲੱਗੀ, ਉਸ ਵਿੱਚ ਕੁੱਲ 16 ਲੋਕ ਮੌਜੂਦ ਸਨ। ਪਹਿਲੀ ਮੰਜਿਲ ‘ਤੇ 7 ਲੋਕ, ਦੂਜੀ ਮੰਜ਼ਿਲ ‘ਤੇ 7 ਲੋਕ ਅਤੇ ਤੀਜੀ ਮੰਜ਼ਿਲ ‘ਤੇ 2 ਲੋਕ ਸਨ ਇਸ ‘ਚ ਪਹਿਲੀ ਮੰਜ਼ਿਲ ‘ਤੇ ਮੌਜੂਦ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ । ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅੱਗ ਲੱਗਣ ਦੇ ਕਾਰਨਾਂ ਦੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Have something to say? Post your comment

 

More in National

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ