Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

April 03, 2024 05:02 PM
SehajTimes
ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ  ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰਬਰ 88, ਗਰਾਊਂਡ ਫਲੋਰ , ਫੇਜ- 3ਬੀ2, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਦੇ ਮਾਲਕ ਭਵਖੰਡਨ ਸਿੰਘ ਟਿਵਾਣਾ ਪੁੱਤਰ ਹਰਦੀਪ ਸਿੰਘ ਵਾਸੀ ਮਕਾਨ ਨੰ: 52, ਸੈਕਟਰ-70, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ  ਨੰ: 47 ਐਮ.ਸੀ.-2 ਮਿਤੀ 24 ਅਗਸਤ 2016 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 23 ਅਗਸਤ 2021 ਨੂੰ ਖਤਮ ਹੋ ਚੁੱਕੀ ਹੈ। ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ  ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਈਜ਼ਰੀ ਮਿਤੀ 14-05-2018 ਦੀ ਮੱਦ ਨੰ: 13 ਵਿੱਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਸੀ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਸੀ।

ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਸੀ ਅਤੇ ਪੱਤਰ ਮਿਤੀ 08-10-2020 ਰਾਹੀਂ ਐਕਟ ਰੂਲਜ਼ ਤਹਿਤ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ ਸੂਚਨਾ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰੰਤੂ ਲਾਇਸੰਸੀ ਵੱਲੋਂ ਅਜੇ ਤੱਕ ਵੀ ਕੋਈ ਰਿਪੋਰਟ ਨਹੀ ਭੇਜੀ ਗਈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸ ਨਵੀਨ ਨਾ ਕਰਵਾਉਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਮਿਤੀ 17-08-2021 ਰਾਹੀ ਲਾਇਸੰਸੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ, ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰਬਰ 88, ਗਰਾਊਂਡ ਫਲੋਰ , ਫੇਜ- 3ਬੀ2, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰ: 47 ਐਮ.ਸੀ.-2 ਮਿਤੀ 24 ਅਗਸਤ 2016 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

--

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ