Monday, May 20, 2024

Chandigarh

 ਵੋਟਰਾਂ ਦੀ ਸਹੂਲਤ ਲਈ ਹੋਰ 22 ਮਾਡਲ ਪੋਲਿੰਗ ਬੂਥ ਸਥਾਪਿਤ ਕੀਤੇ

April 03, 2024 06:56 PM
SehajTimes
ਮੁਹਾਲੀ : ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਪਹਿਲਕਦਮੀ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਿੰਨ ਨੌਜਵਾਨ ਸਟਾਫ਼ ਦੁਆਰਾ ਸੰਚਾਲਿਤ ਪੋਲਿੰਗ ਬੂਥ ਬਣਾਏ ਜਾਣਗੇ, ਜੋ ਚੋਣਾਂ ਦੇ ਇਤਿਹਾਸ ਵਿੱਚ ਆਪਣੀ ਕਿਸਮ ਦੀ ਮਿਸਾਲ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲੀ ਵਾਰ ਬਣੇ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਪ੍ਰਕਿਰਿਆ ਦਾ ਪ੍ਰਬੰਧਨ ਕਰਨ ਲਈ ਸਭ ਤੋਂ ਘੱਟ ਉਮਰ ਦੇ ਸਟਾਫ ਦੀ ਤਾਇਨਾਤੀ ਦੇ ਨਾਲ ਇੱਕ-ਇੱਕ ਪੋਲਿੰਗ ਬੂਥ ਸਥਾਪਿਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਬੂਥਾਂ ਦੀ ਪਛਾਣ 52-ਖਰੜ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਸ਼ਿੰਗਾਰੀਵਾਲਾ (ਬੂਥ ਨੰਬਰ 9), ਮਿਲੇਨੀਅਮ ਸਕੂਲ, ਫੇਜ਼-5, ਮੁਹਾਲੀ (ਬੂਥ ਨੰ. 158) 53-ਐਸ ਏ ਐਸ ਨਗਰ ਵਿੱਚ ਅਤੇ ਏ.ਟੀ.ਐਸ. ਵੈਲੀ ਸਕੂਲ ਡੇਰਾਬੱਸੀ (ਬੂਥ ਨੰ: 167) 112-ਡੇਰਾਬੱਸੀ ਵਜੋਂ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਸ਼ੈਮਰੌਕ ਵੰਡਰਜ਼ ਸਕੂਲ, ਜਮੁਨਾ ਅਪਾਰਟਮੈਂਟ ਖਾਨਪੁਰ, ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3ਬੀ1, ਮੁਹਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੇਰਾਬੱਸੀ ਵਿਖੇ ਮਹਿਲਾ ਸਟਾਫ ਦੁਆਰਾ ਪ੍ਰਬੰਧਿਤ ਤਿੰਨ ਪਿੰਕ ਬੂਥ ਵੀ ਹੋਣਗੇ। ਉਨ੍ਹਾਂ ਕਿਹਾ ਕਿ ਅਜਿਹੇ ਪੋਲਿੰਗ ਬੂਥਾਂ ਵਿੱਚ ਪੋਲਿੰਗ ਸਟਾਫ਼, ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਸਮੁੱਚਾ ਸਟਾਫ਼ ਔਰਤਾਂ ਦਾ ਹੀ ਹੋਵੇਗਾ। ਇਨ੍ਹਾਂ ਪੋਲਿੰਗ ਬੂਥਾਂ ਨੂੰ ਉਨ੍ਹਾਂ ਦੇ ਗੁਲਾਬੀ ਡਿਜ਼ਾਈਨ ਦੁਆਰਾ ਵੱਖਰਾ ਕੀਤਾ ਜਾਵੇਗਾ, ਜਿਸ ਵਿੱਚ ਗੁਲਾਬੀ ਸਜਾਵਟੀ ਸਮੱਗਰੀ ਅਤੇ ਟੇਬਲ ਕਵਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿਲਾ ਪੋਲਿੰਗ ਸਟਾਫ਼ ਦਾ ਆਤਮ ਵਿਸ਼ਵਾਸ ਵੀ ਵਧੇਗਾ ਜਿਸ ਨਾਲ ਉਨ੍ਹਾਂ ਨੂੰ ਆਪਣੀ ਡਿਊਟੀ ਹੋਰ ਤਨਦੇਹੀ ਅਤੇ ਕੁਸ਼ਲਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਮਹਿਲਾ ਵੋਟਰਾਂ ਨੂੰ ਵੱਡੀ ਗਿਣਤੀ ਵਿੱਚ ਵੋਟਿੰਗ ਪ੍ਰਕਿਰਿਆ ਵਿੱਚ ਭਾਗ ਲੈਣ ਦਾ ਸੁਨੇਹਾ ਵੀ ਮਿਲੇਗਾ। ਦਿਵਿਆਂਗ (ਪੀ ਡਬਲਿਊ ਡੀ) ਵੋਟਰਾਂ ਦੀ ਭਾਗੀਦਾਰੀ ਨੂੰ ਹੁਲਾਰਾ ਦੇਣ ਲਈ ਜ਼ਿਲ੍ਹੇ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਦੁਸਹਿਰਾ ਗਰਾਊਂਡ ਖਰੜ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ (ਮੁਹਾਲੀ) ਅਤੇ ਡੇਰਾਬੱਸੀ ਵਿੱਚ ਭਾਰਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਤਿੰਨ ਦਿਵਿਆਂਗ ਪੋਲਿੰਗ ਬੂਥ ਵੀ ਬਣਾਏ ਜਾਣਗੇ, ਜਿਨ੍ਹਾਂ ਦਾ ਪ੍ਰਬੰਧਨ ਦਿਵਿਆਂਗ ਸਟਾਫ਼ ਵੱਲੋਂ ਕੀਤਾ ਜਾਵੇਗਾ। ਸ਼੍ਰੀਮਤੀ ਜੈਨ ਨੇ ਇਹ ਵੀ ਖੁਲਾਸਾ ਕੀਤਾ ਕਿ ਉਪਰੋਕਤ ਵੱਖ-ਵੱਖ ਬੂਥਾਂ ਤੋਂ ਇਲਾਵਾ 01 ਜੂਨ, 2024 ਨੂੰ ਮਤਦਾਨ ਵਾਲੇ ਦਿਨ ਜ਼ਿਲ੍ਹੇ ਵਿੱਚ ਵੋਟਰਾਂ ਦਾ ਖਰੜ ਵਿੱਚ 09, ਐਸ.ਏ.ਐਸ. ਨਗਰ ਵਿੱਚ 07 ਅਤੇ ਡੇਰਾਬੱਸੀ ਵਿੱਚ 06 ਬੂਥਾਂ ਸਮੇਤ 22 ਹੋਰ ਮਾਡਲ ਪੋਲਿੰਗ ਬੂਥਾਂ ਦਾ ਰੈੱਡ ਕਾਰਪੇਟ ਵਿਛਾ ਕੇ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਅਤੇ ਮਾਡਲ ਪੋਲਿੰਗ ਬੂਥਾਂ ਨੂੰ ਪੂਰੀ ਤਰਾਂ ਸਜਾਇਆ ਜਾਵੇਗਾ ਅਤੇ ਰੰਗੋਲੀ, ਕਤਾਰਾਂ ਦਾ ਪ੍ਰਬੰਧ, ਪੀਣ ਵਾਲੇ ਪਾਣੀ ਦੀਆਂ ਮੁੱਢਲੀਆਂ ਸਹੂਲਤਾਂ, ਮੈਡੀਕਲ ਸਹਾਇਤਾ, ਪਖਾਨੇ, ਸਹਾਇਤਾ ਲਈ ਵਾਲੰਟੀਅਰ ਅਤੇ ਕਰੈਚ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ। ਮਾਡਲ ਪੋਲਿੰਗ ਬੂਥਾਂ ਚ ਸੈਂਚੁਰੀ ਪਬਲਿਕ ਸਕੂਲ ਕਰੋੜਾਂ, ਹਿਮਾਲਿਆ ਪਬਲਿਕ ਸਕੂਲ ਕਰੋੜਾਂ, ਮੁੰਨਾ ਲਾਲ ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ ਗਰੀਬਦਾਸ, ਸਰਕਾਰੀ ਹਾਈ ਸਕੂਲ ਦੇਸੂ ਮਾਜਰਾ, ਚਕਵਾਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਹੈਂਡਰਸਨ ਜੁਬਲੀ ਸੀਨੀਅਰ ਸੈਕੰਡਰੀ ਸਕੂਲ ਖਰੜ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਅਤੇ ਟੈਗੋਰ ਨਿਕੇਤਨ ਹਾਈ ਸਕੂਲ ਖਰੜ ਦੀ ਮਾਡਲ ਪੋਲਿੰਗ ਬੂਥਾਂ ਦੀ ਪਛਾਣ ਕੀਤੀ ਗਈ ਹੈ। ਐਸਏਐਸ ਨਗਰ ਵਿੱਚ ਵਿੱਚ ਸਰਕਾਰੀ ਹਾਈ ਸਕੂਲ ਸਨੇਟਾ, ਸ਼ਾਸਤਰੀ ਮਾਡਲ ਸਕੂਲ ਫੇਜ਼-1, ਐਸ.ਏ.ਐਸ.ਨਗਰ, ਗਿਆਨ ਜੋਤੀ ਪਬਲਿਕ ਸਕੂਲ, ਫੇਜ਼-2, ਐਸ.ਏ.ਐਸ.ਨਗਰ, ਸ਼ੇਰਵੁੱਡ ਕਾਨਵੈਂਟ ਪਬਲਿਕ ਸਕੂਲ, ਫੇਜ਼-4, ਮੁਹਾਲੀ, ਮਾਨਵ ਮੰਗਲ ਸਮਾਰਟ ਸਕੂਲ, ਫੇਜ਼-10, ਮੁਹਾਲੀ, ਸਰ ਮੈਕਲੋਗ ਪਬਲਿਕ ਸਕੂਲ, ਫੇਜ਼-11, ਐਸ.ਏ.ਐਸ. ਨਗਰ, ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ-66, ਐਸ.ਏ.ਐਸ ਨਗਰ ਮਾਡਲ ਪੋਲਿੰਗ ਬੂਥ ਵਜੋਂ ਸ਼ਨਾਖ਼ਤ ਕੀਤੇ ਗਏ ਹਨ। ਡੇਰਾਬੱਸੀ ਵਿੱਚ ਦੀਕਸ਼ਾਂਤ ਗਲੋਬਲ ਸਕੂਲ, ਵੀਆਈਪੀ ਰੋਡ, ਜ਼ੀਰਕਪੁਰ, ਸਰਕਾਰੀ ਐਲੀਮੈਂਟਰੀ ਸਕੂਲ ਪੀਰ ਮੁਛੱਲਾ, ਸਰਵਹਿਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਸਕੂਲ ਡੇਰਾਬੱਸੀ, ਮਿਨਰਵਾ ਡਿਵਾਈਨ ਪਬਲਿਕ ਸਕੂਲ ਜ਼ੀਰਕਪੁਰ, ਸਰਕਾਰੀ ਹਾਈ ਸਕੂਲ ਬਲਟਾਣਾ ਅਤੇ ਐੱਸਐੱਸ ਜੈਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਸ਼ਾਮਲ ਹਨ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ