Tuesday, September 16, 2025

Chandigarh

ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜ਼ੀਰੋ ਬਰਨਿੰਗ ਦਾ ਮਿਥਿਆ ਟੀਚਾ

April 04, 2024 01:29 PM
SehajTimes
ਮੁਹਾਲੀ : ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਐੱਸ.ਏ.ਐੱਸ.ਨਗਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੀ ਪੂਰਤੀ ਲਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਭਰਪੂਰ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਬਾਅਦ ਤੂੜੀ ਬਨਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ( ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਵਿੱਚ ਕੱਚਾ ਦਾਣਾ ਕੱਟਣ ‘ਤੇ ਰੋਕ ਲਾਉਣ ਲਈ, ਜ਼ਿਲ੍ਹੇ ਵਿੱਚ ਸ਼ਾਮ ਦੇ 7 ਵਜੇ ਤੋਂ ਸਵੇਰ ਦੇ 9 ਵਜੇ ਤੱਕ ਕੰਬਾਈਨਾਂ ਨਾਲ ਕਟਾਈ ਕਰਨ ‘ਤੇ ਰੋਕ ਲਗਾਉਣ ਦੇ ਹੁਕਮਾਂ ਦੇ ਨਾਲ ਨਾਲ ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ‘ਤੇ ਪਾਬੰਦੀ ਸਬੰਧੀ ਵੀ ਜਾਣਕਾਰੀ ਦਿੱਤੀ।
    ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਵੱਲੋਂ  ਕਿਸਾਨਾਂ ਨੂੰ ਕਣਕ ਦੀ ਮੌਜੂਦਾ ਸਥਿਤੀ ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ, ਕਣਕ ਦਾ ਆਪਣਾ ਬੀਜ ਆਪ ਤਿਆਰ ਕਰਨ ਬਾਰੇ, ਮਿੱਟੀ ਦੀ ਸਿਹਤ ਵਿੱਚ ਆ ਰਹੇ ਨਿਘਾਰ ਅਤੇ ਇਸਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ, ਬਿਜਲੀ ਦੇ ਟਰਾਂਸਫਾਰਮਰ ਤੋਂ ਨਿਕਲੇ ਚੰਗਿਆੜਿਆਂ ਕਾਰਨ ਜਾਂ ਕਿਸੇ ਮਜਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ/ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ, ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ-ਨਾਲ ਖੇਤੀ ਮਸ਼ੀਨਰੀ, ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਖੇਤਾਂ ਦੇ ਉਪਰੋਂ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਤਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ  ਲਿਆ ਕੇ ਤਾਰਾਂ ਕਸਵਾ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਬਿਜਲੀ ਦੇ ਟਰਾਂਸਫਰਮਰ ਦੇ ਆਲੇ ਦੁਆਲਿਓਂ ਇੱਕ ਮਰਲੇ ਰਕਬੇ ਵਿੱਚ ਕਣਕ ਦੀ ਕਟਾਈ ਪਹਿਲਾਂ ਕਰ ਲੈਣੀ ਚਾਹੀਦੀ ਹੈ, ਅੱਗ ਲੱਗਣ ਦੀ ਦੁਰਘਟਨਾਂ ਤੋਂ ਬਚਣ ਲਈ ਚੁਬੱਚਿਆਂ ਅਤੇ ਸਪਰੇ ਪੰਪਾਂ ਦੀਆਂ ਟੈਂਕੀਆਂ ਵਿੱਚ ਪਾਣੀ ਭਰ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨਾ ਚਾਹੀਦਾ ਹੈ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ