Wednesday, September 17, 2025

Haryana

ਰਾਜਨੀਤਿਕ ਪਾਰਟੀ ਤੇ ਉਮੀਦਵਾਰ ਡੂਜ ਐਂਡ ਡਾਂਟ ਦਾ ਸਖਤੀ ਨਾਲ ਕਰਨ ਪਾਲਣ : ਮੁੱਖ ਚੋਣ ਅਧਿਕਾਰੀ

April 04, 2024 02:19 PM
SehajTimes

ਚੋਣ ਦੌਰਾਨ, ਹੋਰ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੀ ਆਲੋਚਨਾ ਸਿਰਫ ਉਨ੍ਹਾਂ ਦੀ ਨੀਤੀਆਂ, ਪ੍ਰੋਗ੍ਰਾਮਾਂ, ਪਿਛਲੇ ਰਿਕਾਰਡ ਅਤੇ ਕੰਮਾਂ ਤਕ ਹੀ ਹੋਣੀ ਚਾਹੀਦੀ ਹੈ ਸੀਮਤ

ਚੰਡੀਗੜ੍ਹ : ਭਾਰਤ ਚੋਣ ਕਮਿਸ਼ਨ ਨੇ ਲੋਕਸਭਾ ਆਮ ਚੋਣ-2024 ਲੜਨ ਵਾਲੇ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਲਈ ਚੋਣ ਦੌਰਾਨ ਕੀ ਕਰਨਾ ਹੈ ਅਤੇ ਕੀ ਨਹੀਂ (ਡੂਜ ਐਂਡ ਡਾਂਟ) ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੰਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਚੋਣ ਦੀ ਪ੍ਰਕ੍ਰਿਆ ਪੂਰੀ ਹੋਣ ਤਕ ਪਾਲਣ ਕੀਤਾ ਜਾਣਾ ਜਰੂਰੀ ਹੈ।

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਰੀ ਪਾਰਟੀਆਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਪਬਲਿਕ ਸਥਾਨਾਂ ਜਵੇਂ ਕਿ ਮੈਦਾਨ ਅਤੇ ਹੈਲੀਪੈਡ ਨਿਰਪੱਖ ਰੂਪ ਨਾਲ ਉਪਲਬਧ ਹੋਣਾ ਚਾਹੀਦਾ ਹੈ। ਚੋਣ ਦੌਰਾਨ, ਹੋਰ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੀ ਆਲੋਚਨਾ ਸਿਰਫ ਉਨ੍ਹਾਂ ਦੀ ਨੀਤੀਆਂ, ਪ੍ਰੋਗ੍ਰਾਮਾਂ, ਪਿਛਲੇ ਰਿਕਾਰਡ ਅਤੇ ਕੰਮਾਂ ਤਕ ਹੀ ਸੀਮਤ ਰਹਿਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਸ਼ਾਂਤੀਪੂਰਨ ਅਤੇ ਅਵਿਵੇਕਪੂਰਨ ਘਰੇਲੂ ਜੀਵਨ ਲਈ ਹਰੇਕ ਵਿਅਕਤੀ ਦੇ ਅਧਿਕਾਰੀ ਦੀ ਪੂਰੀ ਤਰ੍ਹਾ ਨਾਲ ਰੱਖਿਆ ਕੀਤੀ ਜਾਣੀ ਚਾਹਦੀ ਹੈ। ਸਥਾਨਕ ਪੁਲਿਸ ਅਧਿਕਾਰੀਆਂ ਨੂੰ ਪੂਰੀ ਤਰ੍ਹਾ ਨਾਲ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰਸਤਾਵਿਤ ਮੀਟਿੰਗ ਦੇ ਸਮੇਂ ਤੇ ਸਥਾਨ ਦੀ ਜਰੂਰੀ ਮੰਜੂਰੀ ਸਮੇਂ ਰਹਿੰਦੇ ਸਹੀ ਢੰਗ ਨਾਲ ਲਈ ਜਾਣੀ ਚਾਹੀਦੀ ਹੈ।

ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਪ੍ਰਸਤਾਵਿਤ ਮੀਟਿੰਗ ਦੇ ਸਥਾਨ 'ਤੇ ਜੇਕਰ ਕੋਈ ਪਾਬੰਦੀਸ਼ੁਦਾ ਜਾਂ ਨਿਸ਼ੇਦਆਤਮਕ ਆਦੇਸ਼ ਲਾਗੂ ਹਨ ਤਾਂ ਉਨ੍ਹਾਂ ਆਦੇਸ਼ਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਇਸੀ ਤਰ੍ਹਾ ਪ੍ਰਸਤਾਵਿਤ ਮੀਟਿੰਗ ਲਈ ਲਾਊਡਸਪੀਕਰ ਜਾਂ ਅਜਿਹੀ ਕਿਸੇ ਹੋਰ ਸਹੂਲਤ ਦੀ ਵਰਤੋ ਲਈ ਮੰਜੂਰੀ ਪ੍ਰਾਪਤ ਕੀਤੀ ਜਾਣੀ ਚਾਹੀਦੀ ਅਤੇ ਮੀਟਿੰਗਾਂ ਵਿਚ ਗੜਬੜੀ ਜਾਂ ਅਵਿਵਸਥਾ ਪੈਦਾ ਕਰਨ ਵਾਲੇ ਵਿਅਕਤੀਆਂ ਨਾਲ ਨਜਿਠਣ ਵਿਚ ਪੁਲਿਸ ਸਹਾਇਤਾ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਦਸਿਆ ਕਿ ਕਿਸੇ ਵੀ ਜਲੂਸ ਨੂੰ ਸ਼ੁਰੂ ਕਰਨ ਅਤੇ ਖਤਮ ਕਰਨ ਦੇ ਸਮੇਂ ਤੇ ਸਥਾਨ ਅਤੇ ਮੰਗ ਨੁੰ ਅਗਰਿਮ ਰੂਪ ਨਾਲ ਫਾਈਨਲ ਕੀਤਾ ਜਾਣਾ ਚਾਹੀਦਾ ਹੈ ਅਤੇ ਪੁਲਿਸ ਅਧਿਕਾਰੀਆਂ ਤੋਂ ਪਹਿਲਾਂ ਮੰਜੂਰੀ ਪ੍ਰਾਪਤ ਕਰਨੀ ਚਾਹੀਦੀ ਹੈ। ਜਲੂਸ ਦਾ ਮੰਗ ਆਵਾਜਾਈ ਨੂੰ ਰੁਕਾਟ ਨਹੀਂ ਕਰਨੀ ਚਾਹੀਦੀ ਹੈ।

ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਦਾ ਕਰਨ ਸਹਿਯੋਗ

ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਨੂੰ ਸਹਿਯੋਗ ਕੀਤਾ ਜਾਣਾ ਚਾਹੀਦੀ ਹੈ। ਨਾਲ ਹੀ ਚੋਣ ਵਿਚ ਲੱਗੇ ਸਾਰੇ ਰਾਜਨੀਤਿਕ ਕਾਰਜਕਰਤਾਵਾਂ ਨੂੰ ਬੈਜ ਜਾਂ ਪਹਿਚਾਣ ਪੱਤਰ ਦਿਖਾਉਣਾ ਹੋਵੇਗਾ। ਵੋਟਰਾਂ ਨੂੰ ਜਾਰੀ ਅਣਓਪਚਾਰਿਕ ਪਹਿਚਾਣ ਪਰਚੀ ਚਿੱਟੇ ਕਾਰਗ 'ਤੇ ਹੋਣੀ ਚਾਹੀਦੀ ਹੈ ਅਤੇ ਜਿਸ 'ਤੇ ਪਾਰਟੀ ਦਾ ਕਾਰਡ , ਨਾਂਅਮ ਅਤੇ ਨਿਸ਼ਾਨ ਜਾਂ ਉਮੀਦਵਾਰ ਦਾ ਨਾਂਅ ਨਹੀਂ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਪ੍ਰਚਾਰ ਮੁਹਿੰਮ ਦੀ ਸਮੇਂ ਦੌਰਾਨ ਅਤੇ ਚੋਣ ਦੇ ਦਿਨ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਦਾ ਪੂਰੀ ਤਰ੍ਹਾ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ। ਚੋਣ ਦੇ ਸੰਚਾਲਨ ਦੇ ਸਬੰਧ ਵਿਚ ਕਿਸੇ ਵੀ ਤਰ੍ਹਾ ਦੀ ਸ਼ਿਕਾਇਤ ਜਾਂ ਸਮਸਿਆ ਨੂੰ ਚੋਣ ਕਮਿਸ਼ਨ ਦੇ ਓਬਜਰਵਰ, ਰਿਟਰਨਿੰਗ ਅਧਿਕਾਰੀ, ਜੋਨਲ/ਸੈਕਟਰ ਮੈਜੀਸਟ੍ਰੇਟ, ਮੁੱਖ ਚੋਣ ਅਧਿਕਾਰੀ ਜਾਂ ਭਾਰਤ ਚੋਣ ਕਮਿਸ਼ਨ ਦੇ ਜਾਣਕਾਰੀ ਵਿਚ ਲਿਆਇਆ ਜਾਣਾ ਚਾਹੀਦਾ ਹੈ।

ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਚੋਣ ਦੇ ਵੱਖ-ਵੱਖ ਪਹਿਲੂਆਂ ਨਾਲ ਸਬੰਧਿਤ ਸਾਰੇ ਮਾਮਲਿਆਂ ਵਿਚ ਚੋਣ ਕਮਿਸ਼ਨ ਜਾਂ ਰਿਟਰਨਿੰਗ ਅਫਸਰ ਜਾਂ ਜਿਲ੍ਹਾ ਚੋਣ ਅਧਿਕਾਰੀ ਦੇ ਆਦੇਸ਼ ਜਾਂ ਦਿਸ਼ਾ-ਨਿਰਦੇਸ਼ ਦਾ ਸਖਤੀ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ। ਚੋਣ ਪ੍ਰਚਾਰ ਸਮੇਂ ਦੇ ਸਮਾਪਤ ਹੋਣ ਦੇ ਬਾਅਦ, ਜੇਕਰ ਕੋਈ ਵਿਅਕਤੀ ਵੋਟਰ ਜਾਂ ਚੋਣ ਲੜਨ ਵਾਲਾ ਉਮੀਦਵਾਰ ਜਾਂ ਉਮੀਦਵਾਰ ਦਾ ਚੋਣ ਏਜੰਟ ਨਹੀਂ ਹੈ ਤਾਂ ਉਸ ਵਿਅਕਤੀ ਨੂੰ ਸਬੰਧਿਤ ਚੋਣ ਖੇਤਰ ਨੂੰ ਛੱਡਣਾ ਹੋਵੇਗਾ।

ਚੋਣ ਦੀ ਪਵਿੱਤਰਤਾ ਤੇ ਪਾਰਦਰਸ਼ਿਤਾ ਬਣਾਏ ਰੱਖਣ ਲਈ ਰਾਜਨੀਤਿਕ ਪਾਰਟੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਊਹ ਨਗਦ ਲੇਣ-ਦੇਣ ਤੋਂ ਬੱਚਣ

ਚੋਣ ਦੌਰਾਨ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਕੀ ਨਹੀਂ ਕਰਨਾ ਚਾਹੀਦਾ, ਇਸ ਦੀ ਜਾਣਕਾਰੀ ਦਿੰਦੇ ਹੋਏ ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਕਿਸੇ ਵੀ ਅਧਿਕਾਰਕ ਕੰਮ ਨੂੰ ਚੋਣ ਪ੍ਰਚਾਰ ਜਾਂ ਚੋਣਾਵੀ ਗਤੀਵਿਧੀਆਂ ਦੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ ਹੈ ਅਤੇ ਵਿੱਤੀ ਜਾਂ ਹੋਰ ਕਿਸੇ ਤਰ੍ਹਾ ਦਾ ਕੋਈ ਲੋਭ-ਲਾਲਚ ਵੋਟਰ ਨੂੰ ਨਹੀਂ ਦਿੱਤਾ ਜਾਣਾ ਚਾਹੀਦਾ ਹੈ। ਵੋਟਰਾਂ ਦੀ ਜਾਤੀ ਜਾਂ ਸੰਪ੍ਰਦਾਇਕ ਭਾਵਨਾਵਾਂ ਦੇ ਆਧਾਰ 'ਤੇ ਕੋਈ ਅਪੀਲ ਨਹੀਂ ਕੀਤੀ ਜਾਣੀ ਚਾਹੀਦੀ ਹੈ ਅਤੇ ਨਾ ਹੀ ਕੋਈ ਅਜਿਹੀ ਗਤੀਵਿਧੀ ਜੋ ਮੌਜੂਦਾ ਮਤਭੇਦਾਂ ਨੂੰ ਵਧਾ ਸਕਦੀ ਹੈ ਜਾਂ ਵੱਖ-ਵੱਖ ਜਾਤੀਆਂ, ਕੰਮਿਉਨਿਟੀਆਂ, ਧਾਰਮਿਕ ਅਤੇ ਭਾਸ਼ਾ ਸਮੂਹਾਂ ਦੇ ਵਿਚ ਆਪਸੀ ਲੜਾਈ ਪੈਦਾ ਕਰਦੀ ਹੋਵੇ ਜਾਂ ਤਨਾਂਅ ਪੈਦਾ ਕਰਦੀ ਹੋਵੇ, ਅਜਿਹੀ ਕੋਈ ਗਤੀਵਿਧੀ ਨਹੀਂ ਕੀਤ ਜਾਣੀ ਚਾਹੀਦੀ ਹੈ।

ਵਾਹਨਾਂ 'ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤਕ ਲਾਊਡਸਪੀਕਰਾਂ ਦੀ ਵਰਤੋ ਨਹੀਂ ਹੋਣੀ ਚਾਹੀਤੀ ਹੈ

ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਚੋਣ ਦੀ ਪਵਿੱਤਰਤਾ ਤੇ ਪਾਰਦਰਸ਼ਿਤਾ ਬਣਾਏ ਰੱਖਣ ਲਈ ਰਾਜਨੀਤਿਕ ਪਾਰਟੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਗਦ ਲੈਣ-ਦੇਣ ਤੋਂ ਬੱਚਣ ਅਤੇ ਆਪਣੇ ਉਮੀਦਵਾਰਾਂ, ਏਜੰਟ, ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਚੋਣ ਦੌਰਾਨ ਉਹ ਵੱਡੀ ਗਿਣਤੀ ਵਿਚ ਨਗਦ ਰਕਮ ਆਪਣੇ ਨਾਲ ਨਾ ਰੱਖਣ। ਇਸ ਤੋਂ ਹਿਲਾਵਾ, ਹੋਰ ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰਾਂ ਵੱਲੋਂ ਪ੍ਰਬੰਧਿਤ ਪਬਲਿਕ ਮੀਟਿੰਗਾਂ ਜਾਂ ਜਲੂਸਾਂ ਵਿਚ ਰੁਕਾਵਟ ਨਹੀਂ ਪਾਉਣੀ ਚਾਹੀਦੀ ਹੈ। ਹੋਰ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਲਗਾਏ ਗਏ ਪੋਸਟਰਾਂ ਨੂੰ ਹਟਾਉਣਾ ਜਾਂ ਕੁਕਾਵਟ ਨਹੀਂ ਕੀਤੀ ਜਾਣੀ ਚਾਹੀਦੀ ਹੈ। ਵਾਹਨਾਂ 'ਤੇ ਰਾਤ 10 ਵਜੇ ਤੋਂ 6 ਵਜੇ ਤਕ ਲਾਊਸਪੀਕਰਾਂ ਦੀ ਵਰਤੋ ਨਹੀਂ ਹੋਣੀ ਚਾਹੀਦੀ ਹੈ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ