Monday, June 16, 2025

Malwa

ਚੋਣਾਂ ਨੂੰ ਲੈ ਕੇ CM ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ’ਚ ਕੀਤੀ ਮੀਟਿੰਗ

April 04, 2024 03:51 PM
SehajTimes

ਸ੍ਰੀ ਫਤਿਹਗੜ੍ਹ ਸਾਹਿਬ : ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਵਿੱਚ ਸੂਬੇ ਦੀਆਂ 13 ਸੀਟਾਂ ਜਿੱਤਣ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਹੈ। ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕ ਸਭਾ ਹਲਕਾ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਡਾ: ਸੰਦੀਪ ਪਾਠਕ ਜ਼ਿਲ੍ਹਿਆਂ ਦਾ ਦੌਰਾ ਕਰਕੇ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਿੱਚ ਜੋਸ਼ ਭਰ ਰਹੇ ਹਨ। ਚੰਡੀਗੜ੍ਹ ਵਿੱਚ ਸਾਰੇ ਸਰਕਲਾਂ ਦੇ ਆਗੂਆਂ ਤੇ ਮੰਤਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ। ਨਾਲ ਹੀ ਲੋਕਾਂ ਨਾਲ ਕਿਵੇਂ ਜੁੜਨਾ ਹੈ। ਇਸ ਸਬੰਧੀ ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ। ਹੁਣ ਤੱਕ ਉਹ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਸਰਕਲਾਂ ਨੂੰ ਕਵਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਮੀਟਿੰਗਾਂ ਲਗਾਤਾਰ ਜਾਰੀ ਹਨ। ਮੀਟਿੰਗਾਂ ਦਾ ਇਹ ਦੌਰ ਇਸ ਹਫ਼ਤੇ ਦੌਰਾਨ ਜਾਰੀ ਰਹੇਗਾ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਇਸ ਚੋਣ ਵਿੱਚ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਜੋ ਵੀ ਕੰਮ ਕੀਤੇ ਹਨ, ਉਨ੍ਹਾਂ ਨੂੰ ਲੋਕਾਂ ਵਿੱਚ ਲੈ ਕੇ ਜਾਣਗੇ। ਇਨ੍ਹਾਂ ਵਿੱਚ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ ਅਤੇ ਰਾਸ਼ਨ, ਖੇਤਾਂ ਦੇ ਸਿਰੇ ਤੱਕ ਨਹਿਰ ਅਤੇ ਸਰਕਾਰ ਤੁਹਾਡੇ ਬੂਹੇ ‘ਤੇ ਦੇਣ ਵਰਗੇ ਮੁੱਦੇ ਸ਼ਾਮਲ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਆਧਾਰ ’ਤੇ ਹੋਣਗੀਆਂ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ