Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਮੁਹਿੰਮ ਜਾਰੀ

April 04, 2024 04:37 PM
SehajTimes

ਪਟਿਆਲਾ : ਪਟਿਆਲਾ ਲੋਕ ਸਭਾ ਚੋਣਾਂ 2019 ਵਿੱਚ ਹੋਈ 67.71 ਫ਼ੀਸਦੀ ਪੋਲਿੰਗ ਤੋਂ ਬਾਅਦ ਇਸ ਵਾਰੀ 2024 ਵਿੱਚ 70 ਫ਼ੀਸਦੀ ਤੋਂ ਵਧ ਵੋਟਾਂ ਤੋਂ ਉਪਰ ਟੀਚਾ ਹਾਸਲ ਕਰਨ ਲਈ ਸਵੀਪ ਟੀਮ ਪਟਿਆਲਾ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ਨਾਲੋ ਇਸ ਵਾਰ ਵੋਟਾਂ ਦੀ ਪ੍ਰਤੀਸ਼ਤ ਦੇ ਟੀਚੇ ਨੂੰ ਵਧਾਉਣ ਲਈ ਜ਼ਿਲ੍ਹਾ ਸਵੀਪ ਟੀਮ ਇਨ੍ਹਾਂ ਦਿਨਾਂ ’ਚ ਜ਼ਿਲ੍ਹੇ ਦੇ ਬੱਸ ਸਟੈਂਡਾਂ, ਸੜਕਾਂ ਅਤੇ ਜਨਤਕ ਸਥਾਨਾਂ ਉਪਰ ਨੁੱਕੜ-ਨਾਟਕ ਕਰਵਾ ਕੇ ਲੋਕਾਂ ਨੂੰ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕਰ ਰਹੀ ਹੈ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਾਉਣ ਦੇ ਨਾਲ ਪੈਨਸ਼ਨਰਜ਼ ਹੋਮ ਵਿੱਚ ਜਾ ਕੇ ਬਜ਼ੁਰਗਾਂ ਨੂੰ ਇੱਕ-ਇੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
  ਜ਼ਿਲ੍ਹਾ ਨੋਡਲ ਅਫ਼ਸਰ ਡਾ ਸਵਿੰਦਰ ਰੇਖੀ ਨੇ ਲੋਕਾਂ ਨੂੰ ਚੋਣਾਂ ਵਿੱਚ ਇੱਕ ਵੋਟ ਦੀ ਤਾਕਤ ਦੀ ਅਹਿਮੀਅਤ ਬਾਰੇ ਵੋਟਰਾਂ ਨੂੰ ਜਾਗਰੂਕ ਕੀਤਾ ਅਤੇ ਵੋਟ ਮਜ਼ਬੂਤ ਇਰਾਦੇ ਨਾਲ ਪਾਉਣੀ ਲਈ ਪ੍ਰੇਰਿਤ ਕੀਤਾ। ਸਵੀਪ ਟੀਮ ਨੇ ਜਨਤਾ ਨੂੰ "ਲੋਕਤੰਤਰ ਦੀ ਮਜ਼ਬੂਤੀ ਲਈ ਅੱਗੇ ਆਓ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟਾਂ ਪਾਓ" ਦਾ ਨਾਅਰਾ ਦਿੱਤਾ।

Have something to say? Post your comment