Tuesday, November 04, 2025

Malwa

ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਵੱਲੋਂ ਰਈਆ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਲਈ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਦਾ ਧੰਨਵਾਦ

September 16, 2020 07:50 PM
Surjeet Singh Talwandi

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਪੁਰਜ਼ੋਰ ਮੰਗ ਉਤੇ ਕੌਮੀ ਹਾਈਵੇਜ਼ ਅਥਾਰਟੀ ਵੱਲੋਂ ਰਈਆ-ਬਟਾਲਾ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਪ੍ਰਵਾਨਗੀ ਦੇਣ ਉਤੇ ਪੰਜਾਬ ਦੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਦਾ ਧੰਨਵਾਦ ਕੀਤਾ ਹੈ।
ਅੱਜ ਇਥੇ ਜਾਰੀ ਸਾਂਝੇ ਬਿਆਨ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਅਰੁਣਾ ਚੌਧਰੀ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲਾਈਪੁਰ ਤੇ ਬਲਵਿੰਦਰ ਸਿੰਘ ਲਾਡੀ (ਤਿੰਨੋਂ ਵਿਧਾਇਕ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਲਈ ਇਹ ਵੱਡਾ ਤੋਹਫਾ ਹੈ।
ਸਮੂਹ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਰਈਆ ਤੋਂ ਡੇਰਾ ਬਾਬਾ ਨਾਨਕ ਤੱਕ ਵਾਇਆ ਬਾਬਾ ਬਕਾਲਾ, ਚੌਕ ਮਹਿਤਾ ਤੇ ਬਟਾਲਾ ਜੋੜਦੀ 70 ਕਿਲੋਮੀਟਰ ਦੇ ਕਰੀਬ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਫੈਸਲਾ ਸਿੱਖ ਸੰਗਤ ਦੇ ਨਾਲ ਸਮੁੱਚੇ ਸਰਹੱਦੀ ਇਲਾਕੇ ਲਈ ਵੱਡੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਿਛਲੇ ਸਾਲ ਤੋਂ ਹੀ ਇਸ ਰੋਡ ਨੂੰ ਚਾਰ ਮਾਰਗੀ ਬਣਾਉਣ ਦੀ ਜ਼ੋਰਦਾਰ ਢੰਗ ਨਾਲ ਮੰਗ ਉਠਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਰਗ ਉਤੇ ਜਿੱਥੇ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਇਤਿਹਾਸਕ ਸ਼ਹਿਰ ਬਟਾਲਾ ਤੇ ਡੇਰਾ ਬਾਬਾ ਨਾਨਕ ਪੈਂਦੇ ਹਨ ਉਥੇ ਨੌਵੀਂ ਪਾਤਸ਼ਾਹੀ ਨਾਲ ਸਬੰਧਤ ਬਾਬਾ ਬਕਾਲਾ ਵੀ ਇਸੇ ਮਾਰਗ ਉਤੇ ਪੈਂਦਾ ਹੈ। ਇਸ ਤੋਂ ਇਲਾਵਾ ਇਸ ਨਾਲ ਸਨਅਤੀ ਸ਼ਹਿਰ ਬਟਾਲਾ ਨੂੰ ਵੀ ਵੱਡਾ ਫਾਇਦਾ ਪੁੱਜੇਗਾ।

Have something to say? Post your comment

 

More in Malwa

ਨੈਣਾ ਦੇਵੀ ਨਹਿਰ ਹਾਦਸਾ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ