Wednesday, May 01, 2024

Malwa

ਸੁਨਾਮ ਚ, ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਤੇ ਕਸਿਆ ਸ਼ਿਕੰਜਾ

April 04, 2024 05:32 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਬੁਲੇਟ ਮੋਟਰਸਾਈਕਲਾਂ ਤੇ ਬਜ਼ਾਰਾਂ ਅਤੇ ਗਲ਼ੀ ਮੁਹੱਲਿਆਂ ਵਿੱਚ ਪਟਾਕੇ ਪਾਉਣ ਤੇ ਟ੍ਰੈਫਿਕ ਪੁਲਿਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸੁਨਾਮ ਵਿਖੇ ਤਾਇਨਾਤ ਟਰੈਫਿਕ ਪੁਲਿਸ ਦੇ ਇੰਚਾਰਜ਼ ਸਹਾਇਕ ਥਾਣੇਦਾਰ ਦੀਪਕ ਕੁਮਾਰ ਪਾਠਕ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ ਵੱਖ ਚੌਂਕਾ ਅਤੇ ਬਾਜ਼ਾਰਾਂ ਅੰਦਰ ਨਾਕੇਬੰਦੀ ਕਰਕੇ ਪਟਾਕੇ ਪਾਉਣ ਵਾਲੇ ਬੁਲੇਟ ਮੋਟਰਸਾਈਕਲਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਮੋਟਰਸਾਈਕਲ ਚਾਲਕਾਂ ਨੂੰ ਮੌਡੀਫਾਈ ਕੀਤੇ ਸਾਈਲੈਂਸਰ ਉਤਰਵਾਉਣ ਦੀ ਹਦਾਇਤ ਕੀਤੀ ਜਾ ਰਹੀ ਹੈ। ਟਰੈਫਿਕ ਇੰਚਾਰਜ ਸਹਾਇਕ ਥਾਣੇਦਾਰ ਦੀਪਕ ਕੁਮਾਰ ਪਾਠਕ ਨੇ ਕਿਹਾ ਕਿ ਬੁਲੇਟ ਮੋਟਰਸਾਈਕਲਾਂ ਤੇ ਪਟਾਕੇ ਪਾਉਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਇਸ ਲਈ ਨਾਕਾਬੰਦੀ ਕਰਕੇ ਬੁਲੇਟ ਮੋਟਰਸਾਈਕਲਾਂ ਦੇ ਮੌਡੀਫਾਈ ਕੀਤੇ ਸਾਈਂ ਲੈਂਸਰ ਉਤਰਵਾਏ ਜਾ ਰਹੇ ਹਨ ਅਤੇ ਟਰੈਫਿਕ ਨਿਯਮਾਂ ਦਾ ਪਾਲਣ ਨਹੀਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੁਲੇਟ ਮੋਟਰਸਾਈਕਲਾਂ ਤੇ ਮੌਡੀਫਾਈ ਲੱਗੇ ਉਤਰਵਾਏ ਗਏ ਸਾਈਂਲੈਂਸਰਾਂ ਨੂੰ ਇਕੱਠਿਆਂ ਨਸ਼ਟ ਕਰ ਦਿੱਤਾ ਜਾਵੇਗਾ। ਉਨ੍ਹਾਂ ਵਾਹਨ ਚਾਲਕਾਂ ਦੇ ਮਾਪਿਆਂ ਨੂੰ ਤਾਕੀਦ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੇ ਪਾਲਣ ਕਰਨ ਨੂੰ ਯਕੀਨੀ ਬਣਾਉਣ ਲਈ ਕਹਿਣ। ਇਸ ਮੌਕੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਮੰਗਵਾਲ, ਮਲਕੀਤ ਸਿੰਘ, ਹੌਲਦਾਰ ਗੁਰਜੀਤ ਸਿੰਘ ਰਾਜੂ ਸਮੇਤ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

Have something to say? Post your comment

 

More in Malwa

ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਆਰਟਸ ਤੇ ਕਾਮਰਸ ਦਾ ਨਤੀਜਾ 100 ਫੀਸਦੀ ਰਿਹਾ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਸਟੱਡੀ ਸਰਕਲ ਵੱਲੋਂ ਭਲਕੇ ਹੋਣ ਵਾਲੇ ਕਿਰਤੀ ਦਿਵਸ ਮੌਕੇ ਕਿਰਤੀਆਂ ਦਾ ਹੋਵੇਗਾ ਸਨਮਾਨ

ਜੰਗਲਾਤ ਮਹਿਕਮੇ ਵਿੱਚ ਸਮੂਹ ਦੀ ਫੋਰਥ ਕਲਾਸ ਗੋਰਮਿੰਟ ਇੰਮਲਾਈ ਯੂਨੀਅਨ ਵੱਲੋਂ ਮਨਾਇਆ ਮਜਦੂਰ ਦਿਵਸ

ਖਹਿਰਾ ਨੇ ਆਪ ਅਤੇ ਭਾਜਪਾ ਤੇ ਰਲ਼ੇ ਹੋਣ ਦੇ ਲਾਏ ਇਲਜ਼ਾਮ

ਕੌਮਾਂਤਰੀ ਮਜਦੂਰ ਦਿਵਸ ਤੇ ਸਿਕਾਗੋ ਦੇ ਸਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਉੱਪਰੰਤ ਬਜਾਰਾਂ ਵਿੱਚ ਕੀਤਾ ਝੰਡਾ ਮਾਰਚ

ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

 ਮਾਲੇਰਕੋਟਲਾ ਲੋਕ ਸਭਾ ਚੋਣ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਦਾ ਆਯੋਜਨ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀ 'ਚ 8 ਲੱਖ 99 ਹਜ਼ਾਰ 568 ਮੀਟਰਿਕ ਟਨ ਕਣਕ ਦੀ ਆਮਦ

ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ