Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲਾ ਬਰਨਾਲਾ ’ਚ 2723 ਕਰੋਨਾ ਮਰੀਜ਼ਾਂ ਨੇ ਘਰਾਂ ਵਿੱਚ ਇਕਾਂਤਵਾਸ ਹੋ ਕੇ ਕਰਵਾਇਆ ਇਲਾਜ: ਸਿਵਲ ਸਰਜਨ

May 02, 2021 09:36 PM
SehajTimes

ਹੁਣ ਤੱਕ 3099 ਵਿਅਕਤੀਆਂ ਨੇ ਕਰੋਨਾ ’ਤੇ ਫਤਹਿ ਪਾਈ


 

ਬਰਨਾਲਾ,: ਜ਼ਿਲਾ ਬਰਨਾਲਾ ਵਿਚ ਹੁਣ ਤੱਕ 2723 ਕਰੋਨਾ ਮਰੀਜ਼ਾਂ ਨੇ ਘਰਾਂ ਵਿਚ ਇਕਾਂਤਵਾਸ ਰਹਿ ਕੇ ਇਲਾਜ ਕਰਾਇਆ ਹੈ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਨ ਹੁਣ ਤੱਕ ਜ਼ਿਲਾ ਬਰਨਾਲਾ ਵਿੱਚ 3711 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਕੋਰੋਨਾ ਬਿਮਾਰੀ ਦੇ ਚੁਣੌਤੀ ਭਰੇ ਮਾਹੌਲ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਸੇਵਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਨਾਲ 3099 ਵਿਅਕਤੀ ਠੀਕ ਹੋ ਕੇ ਘਰ ਜਾ ਚੁੱਕੇ ਹਨ।
 ਉਨਾਂ ਦੱਸਿਆ ਕਿ ਜ਼ਿਲੇ ਵਿਚ 2723 ਕੋਰੋਨਾ ਮਰੀਜ਼ਾਂ ਨੇ ਘਰਾਂ ਵਿਚ ਇਕਾਂਤਵਾਸ ਹੋ ਕੇ ਰੈਪਿਡ ਰਿਸਪਾਂਸ ਟੀਮਾਂ ਦੀ ਨਿਗਰਾਨੀ ਵਿਚ ਕੋਰੋਨਾ ’ਤੇ ਫਤਹਿ ਪਾਈ ਹੈ ਅਤੇ 374 ਮਰੀਜ਼ਾਂ ਦਾ ਘਰਾਂ ਵਿਚ ਇਲਾਜ ਜਾਰੀ ਹੈ।  ਉਨਾਂ ਦੱਸਿਆ ਕਿ ਜਿਹੜੇ ਮਰੀਜ਼ਾਂ ਨੂੰ ਦਾਖਲ ਕਰਨ ਦੀ ਜ਼ਰੂਰਤ ਸੀ, ਉਨਾਂ 139 ਮਰੀਜ਼ਾਂ ਦਾ ਇਲਾਜ ਸੋਹਲ ਪੱਤੀ ਬਰਨਾਲਾ, ਸੀਐਚਸੀ ਮਹਿਲ ਕਲਾਂ, ਜ਼ਿਲਾ ਜੇਲ ਬਰਨਾਲਾ ਤੇ ਹੋਰ ਵੱਖ-ਵੱਖ ਥਾਈਂ ਇਲਾਜ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲਾ ਬਰਨਾਲਾ ਵਿਚ 99938 ਵਿਅਕਤੀਆਂ ਦੀ ਸੈਂਪਿਗ ਹੋ ਚੁੱਕੀ ਹੈ, ਜਿਨਾਂ ਵਿਚੋਂ 3711 ਹੁਣ ਤੱਕ ਪਾਜ਼ੇਟਿਵ ਪਾਏ ਗਏ ਅਤੇ 3099 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ। 1 ਮਈ ਦੀ ਰਿਪੋਰਟ ਅਨੁਸਾਰ ਜ਼ਿਲੇ ਵਿਚ ਐਕਟਿਵ ਕੇਸ 513 ਹਨ।
 ਇਸ ਮੌਕੇ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਉਨਾਂ ਕਿਹਾ ਕਿ ਪੈਂਫਲੈਟ, ਪੋਸਟਰਾਂ, ਫਲੈਕਸ ਬੈਨਰ ਤੇ ਅਨਾਊਂਸਮੈਂਟਾਂ ਰਾਹੀਂ  ਜ਼ਰੂਰੀ ਸਾਵਧਾਨੀਆਂ ਜਿਵੇਂ ਮਾਸਕ ਲਗਾਉਣ, ਘੱਟੋ ਘੱਟ 6 ਫੁੱਟ ਦੀ ਸਮਾਜਿਕ ਦੂਰੀ ਅਤੇ ਆਪਣੇ ਹੱਥ ਵਾਰ-ਵਾਰ ਸਾਬਣ ਪਾਣੀ ਨਾਲ ਧੋਣ,  ਖਾਂਸੀ, ਜੁਕਾਮ, ਬੁਖਾਰ ਅਤੇ ਸਾਹ ਲੈਣ ਵਿਚ ਤਕਲੀਫ ਹੋਣ ’ਤੇ ਕੋਰੋਨਾ ਟੈਸਟ ਕਰਵਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।    

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ