Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਕਾਦਮਿਕ ਪੱਖੋਂ ਪੱਛੜੇ ਸਮਾਜਿਕ ਵਰਗਾਂ ਲਈ ਵਰਦਾਨ ਹੈ ਡਿਸਟੈਂਸ ਅਤੇ ਔਨਲਾਈਨ ਸਿੱਖਿਆ: ਪ੍ਰੋ. ਅਰਵਿੰਦ

April 05, 2024 04:56 PM
SehajTimes

ਪਟਿਆਲਾ : ਅਕਾਦਮਿਕ ਪੱਖੋਂ ਪੱਛੜੇ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਸਿੱਖਿਆ ਦੀ ਪਹੁੰਚ ਯਕੀਨੀ ਬਣਾਏ ਜਾਣ ਵਿੱਚ ਡਿਸਟੈਂਸ ਅਤੇ ਔਨਲਾਈਨ ਮੋਡ ਰਾਹੀਂ ਦਿੱਤੀ ਜਾਣ ਵਾਲੀ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ। ਅਜਿਹੇ ਵਰਗਾਂ ਲਈ ਸਿੱਖਿਆ ਦੀ ਇਹ ਵਿਧੀ ਵਰਦਾਨ ਸਾਬਿਤ ਹੁੰਦੀ ਹੈ। ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਲਰਨਿੰਗ ਵੱਲੋਂ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਲਈ ਕਰਵਾਏ ਤੀਜੇ ਇੰਡਕਸ਼ਨ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਇਹ ਵਿਚਾਰ ਪ੍ਰਗਟਾਏ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੂਚਨਾ ਤਕਾਨਲੌਜੀ ਨੇ ਇਸ ਮੋਡ ਦੀ ਸਿੱਖਿਆ ਨੂੰ ਹੋਰ ਬਲ ਪ੍ਰਦਾਨ ਕੀਤਾ ਹੈ। ਉਨ੍ਹਾਂ ਸੈਂਟਰ ਵੱਲੋਂ ਕੀਤੇ ਜਾ ਰਹੇ ਫਰਵਰੀ ਤੋਂ ਦਸੰਬਰ ਸੈਸ਼ਨ ਦੇ ਦਾਖਲੇ ਨੂੰ ਨਵੀਂ ਪਹਿਲ ਦੱਸਿਆ। ਉਨ੍ਹਾਂ ਦੱਸਿਆ ਕਿ ਸੈਂਟਰ ਦੀ ਇਸ ਪਹਿਲ ਨਾਲ਼ ਹੋਰ ਵਧੇਰੇ ਵਿਦਿਆਰਥੀਆਂ ਨੂੰ ਲਾਭ ਪਹੁੰਚੇਗਾ ਕਿਉਂਕਿ ਜੋ ਵਿਦਿਆਰਥੀ ਕਿਸੇ ਕਾਰਨ ਜੁਲਾਈ ਸੈਸ਼ਨ ਵਿੱਚ ਦਾਖਲਾ ਲੈਣ ਤੋਂ ਖੁੰਝ ਜਾਂਦੇ ਹਨ ਉਨ੍ਹਾਂ ਲਈ ਇਹ ਇੱਕ ਸੁਨਹਿਰੀ ਮੌਕਾ ਹੈ।


ਸੈਂਟਰ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਅਤੇ ਸਹੂਲਤਾਂ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਹਿਤ ਰੱਖੇ ਗਏ ਇਸ ਪ੍ਰੋਗਰਾਮ ਨੂੰ ਰਜਿਸਟਰਾਰ ਡਾ. ਨਵਜੋਤ ਕੌਰ ਵੱਲੋਂ ਵੀ ਸੰਬੋਧਨ ਕੀਤਾ ਗਿਆ। ਉਨ੍ਹਾਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਅਤੇ ਜਿ਼ੰਮੇਵਾਰ ਨਾਗਰਿਕ ਪੈਦਾ ਕਰਨ ਵਿੱਚ ਸਿੱਖਿਆ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਸੈਂਟਰ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰ ਨੇ ਇਸ ਮੌਕੇ ਬੋਲਦਿਆਂ ਨਵੀਂ ਸਿੱਖਿਆ ਪ੍ਰਣਾਲੀ 2020 ਦੀਆਂ ਵੱਖ-ਵੱਖ ਵਿਵਸਥਾਵਾਂ ਅਤੇ ਓਪਨ ਅਤੇ ਡਿਸਟੈਂਸ ਲਰਨਿੰਗ ਦੇ ਸਮਕਾਲੀ ਮਾਡਲਾਂ ਵਿੱਚ ਲਰਨਿੰਗ ਮੈਨੇਜਮੈਂਟ ਸਿਸਟਮਜ਼ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਪ੍ਰੋਗਰਾਮ ਵਿੱਚ ਔਫਲਾਈਨ ਅਤੇ ਔਨਲਾਈਨ ਦੋਹਾਂ ਵਿਧੀਆਂ ਰਾਹੀਂ ਹੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦੇ ਦੂਜੇ ਸੈਸ਼ਨ ਵਿੱਚ ਸਮੂਹ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕੈਂਪਸ ਅਤੇ ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦਾ ‘ਵਰਚੂਅਲ ਟੂਅਰ’ ਵੀ ਲਗਵਾਇਆ ਗਿਆ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ