Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

‘37ਵੇਂ ਅੰਤਰ ਯੂਨੀਵਰਸਿਟੀ ਨੈਸ਼ਨਲ ਯੁਵਕ ਮੇਲੇ’ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਸ਼ਾਨਦਾਰ ਪ੍ਰਦਰਸ਼ਨ

April 05, 2024 05:00 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਖਿਡਾਰੀਆਂ ਨੂੰ ਯੁਵਾ ਕਲਾਕਾਰਾਂ ਨੂੰ ਆਪਣਾ ਹੁਨਰ ਨੂੰ ਵਧਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਹੋਰ ਵੀ ਵਧੀਆ ਨਤੀਜੇ ਕੱਢੇ ਜਾ ਸਕਣ। ਯੂਨੀਵਰਸਿਟੀ ਨੈਸ਼ਨਲ ਯੁਵਕ ਮੇਲੇ’ ਦੇ ਵੱਖ ਵੱਖ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਏਥੇ ਪਹੁੰਚੇ ਯੂਨੀਵਰਸਿਟੀ ਦੇ ਦਲ ਦੇ ਮੈਂਬਰਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਵਾਈਸ ਚਾਂਸਲਰ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੀ ਸਮੁੱਚੀ ਸਖਸ਼ੀਅਤ ਨੂੰ ਉਭਾਰਨ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਸਭਿਆਚਾਰਕ ਸਗਰਮੀਆਂ ਬਹੁਤ ਜ਼ਿਆਦਾ ਅਹਿਮੀਅਤ ਰੱਖਦੀਆਂ ਹਨ। ਇਹ ਸਰਗਰਮੀਆਂ ਕਿਸੇ ਯੂਨੀਵਰਸਿਟੀ ਦੇ ਸਮੁੱਚੇ ਪੱਧਰ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਨੇ ਯੁਵਾ ਕਲਾਕਾਰਾਂ ਨੂੰ ਆਪਣੀ ਪ੍ਰਤੀਭਾ ਨੂੰ ਹੋਰ ਨਿਖਾਰਣ ਅਤੇ ਅੱਗੇ ਵਧਣ ਦੀ ਅਪੀਲ ਕੀਤੀ ਹੈ ਤਾਂ ਯੂਨੀਵਰਸਿਟੀ ਲਈ ਹੋਰ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਣ। ਗੌਰਤਲਬ ਹੈ ਕਿ ਏ. ਆਈ. ਯੂ., ਨਵੀਂ ਦਿੱਲੀ ਵੱਲੋਂ ਕਰਵਾਏ ਗਏ ‘37ਵੇਂ ਅੰਤਰ ਯੂਨੀਵਰਸਿਟੀ ਨੈਸ਼ਨਲ ਯੁਵਕ ਮੇਲੇ’ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਵੱਖ-ਵੱਖ ਕਲਾ ਵੰਨਗੀਆਂ ਵਿੱਚ ਇਨਾਮ ਪ੍ਰਾਪਤ ਕਰ ਲਏ ਹਨ। ਸਮੁੱਚੇ ਦੇਸ਼ ਦੀਆਂ 109 ਯੂਨੀਵਰਸਿਟੀਆਂ ਵਿੱਚੋਂ ਆਏ ਤਕਰੀਬਨ 2200 ਚੁਣਿੰਦਾ ਪ੍ਰਤੀਭਾਗੀਆਂ ਨਾਲ ਮੁਕਾਬਲੇ ਵਿੱਚ ਇਹ ਪ੍ਰਾਪਤੀ ਕਰਨ ਉਪਰੰਤ ਪੰਜਾਬੀ ਯੂਨਵਿਰਸਿਟੀ ਪਹੁੰਚੇ ਇਨ੍ਹਾਂ 24 ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ।
 
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਏ ਇਸ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਯੁਵਕ ਭਲਾਈ ਵਿਭਾਗ ਦੀ ਅਗਵਾਈ ਵਿੱਚ ਕੁੱਲ ਗਿਆਰਾਂ ਵੰਨਗੀਆਂ ਵਿੱਚ ਭਾਗ ਲਿਆ ਅਤੇ ਸਾਰੀਆਂ ਵਿੱਚ ਹੀ ਪ੍ਰਾਪਤੀਆਂ ਹਾਸਿਲ ਕਰ ਲਈਆਂ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨ ਥਾਪਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਰਾਸ਼ਟਰੀ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕਰ ਲਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲਗਭਗ ਵੀਹ ਸਾਲ ਬਾਅਦ ਏਨੀ ਗਿਣਤੀ ਵਿੱਚ ਇਨਾਮ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਤਿੰਨ ਕਲਾ-ਵੰਨਗੀਆਂ ਵਿੱਚ ਪਹਿਲਾ ਸਥਾਨ, ਚਾਰ ਕਲਾ-ਵੰਨਗੀਆਂ ਵਿੱਚ ਦੂਜਾ ਸਥਾਨ ਅਤੇ ਤਿੰਨ ਕਲਾ ਵੰਨਗੀਆਂ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਤੋਂ ਇਲਾਵਾ ਯੁਵਕ ਮੇਲੇ ਦੇ ਆਰੰਭ ਵਿੱਚ ਹੋਣ ਵਾਲੇ ‘ਕਲਚਰਲ ਪ੍ਰੋਸੈਸ਼ਨ’ ਵਿੱਚ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ। ਪਹਿਲੇ ਸਥਾਨ ਉੱਤੇ ਰਹਿਣ ਵਾਲੀਆਂ ਵੰਨਗੀਆਂ ਵਿੱਚ ਫ਼ੋਕ ਆਰਕੈਸਟਰਾ, ਕਲੇਅ ਮਾਡਲਿੰਗ ਅਤੇ ਕਲਾਸੀਕਲ ਇੰਸਟਰੂਮੈਂਟਲ ਪ੍ਰਕਸ਼ਨ ਸ਼ਾਮਿਲ ਹਨ। ਫ਼ੋਕ ਐਂਡ ਟਰਾਈਬਲ ਡਾਂਸ (ਭੰਗੜਾ), ਮਹਿੰਦੀ, ਕਲਾਸੀਕਲ ਵੋਕਲ ਅਤੇ ਕੋਲਾਜ ਮੇਕਿੰਗ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇੰਸਟਾਲੇਸ਼ਨ, ਪੋਸਟਰ ਮੇਕਿੰਗ, ਮੌਕੇ ਉੱਤੇ ਚਿੱਤਰਕਾਰੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸੈਨੇਟ ਹਾਲ ਵਿਖੇ ਟੀਮ ਦੇ ਸਵਾਗਤੀ ਪ੍ਰੋਗਰਾਮ ਸਮੇਂ ਰਜਿਸਟਰਾਰ ਡਾ. ਨਵਜੋਤ ਕੌਰ, ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ, ਡਾ. ਗੁਰਮੁਖ ਸਿੰਘ, ਡਾ. ਕਵਿਤਾ ਸਿੰਘ, ਡਾ. ਜਿਓਤੀ, ਡਾ. ਹਰਿੰਦਰ ਹੁੰਦਲ, ਸ਼ਮਸ਼ੇਰ ਕੌਰ ਚਹਿਲ, ਜੈਦੇਵ, ਅਲੀ ਅਕਬਰ ਅਤੇ ਮਨਦੀਪ ਸਿੰਘ ਵੀ ਹਾਜ਼ਰ ਰਹੇ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ