Monday, February 02, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Malwa

ਸਿਹਤ ਵਿਭਾਗ ਵੱਲੋਂ ਦੁੱਧ ਦੀਆਂ ਡੇਅਰੀਆਂ ਅਤੇ ਬੇਕਰੀਆਂ ਦੀ ਕੀਤੀ ਚੈਕਿੰਗ ਅਤੇ ਭਰੇ ਸੈਂਪਲ

April 05, 2024 05:29 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜ਼ਿਲ੍ਹਾ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਮਲੇਰਕੋਟਲਾ ਡਾ. ਪ੍ਰਦੀਪ ਕੁਮਾਰ  ਅਗਵਾਈ ਅਧਿਨ ਸ਼ਹਿਰ ਨਿਵਾਸੀਆਂ ਨੂੰ ਸ਼ੁੱਧ ਅਤੇ ਸਾਫ਼ ਸੁਥਰੀਆਂ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਦੁੱਧ ਵੇਚਣ ਵਾਲਿਆਂ ਡੇਅਰੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਹਾਇਕ ਕਮਿਸ਼ਨਰ ਫੂਡ ਸੇਫਟੀ ਸ੍ਰੀਮਤੀ ਰਾਖੀ ਵਿਨਾਇਕ ਅਤੇ ਫੂਡ ਸੇਫਟੀ ਅਫਸਰ ਸ੍ਰੀ ਚਰਨਜੀਤ ਸਿੰਘ ਦੀ ਟੀਮ ਵਲੋਂ ਮਾਲੇਰਕੋਟਲਾ ਦੀਆਂ ਵੱਖ ਵੱਖ ਡੇਅਰੀਆਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਵਿਸ਼ੇਸ ਨਾਕਾ ਲਗਾ ਕੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ 4 ਸੈਂਪਲ ਅਤੇ ਸ਼ਹਿਰ ਦੀਆਂ ਮਸ਼ਹੂਰ ਬੇਕਰੀਆ ਦੀ ਚੈਕਿੰਗ ਕਰਕੇ ਚਾਰ ਸੈਂਪਲ ਕੇਕ ਦੇ ਵੀ ਭਰੇ। ਚੈਕਿੰਗ ਦੌਰਾਨ ਟੀਮ ਵੱਲੋਂ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਦੇ ਮਾਪਦੰਡਾਂ ਅਨੁਸਾਰ  ਸਾਫ ਸੁਥਰੇ ਢੰਗ ਨਾਲ ਕੰਮ ਕਰਨ ਅਤੇ fssai ਤਹਿਤ ਲਾਇਸੰਸ /ਰਜਿਸਟ੍ਰੇਸ਼ਨ ਬਣਾਉਣ ਬਾਰੇ ਜਾਗਰੂਕ ਕੀਤਾ ਗਿਆ। ਸ੍ਰੀਮਤੀ ਰਾਖੀ ਵਿਨਾਇਕ ਸਹਾਇਕ ਕਮਿਸ਼ਨਰ ਫੂਡ ਨੇ ਦੱਸਿਆ ਕਿ ਭਰੇ ਗਏ ਸੈਂਪਲਾਂ ਨੂੰ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੇਲ੍ਹ ਪਾਏ ਗਏ ਤਾਂ ਸਬੰਧਤ ਮਾਲਕਾਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ ।

Have something to say? Post your comment