Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਕੀਤਾ ਜਾ ਰਿਹੈ ਜਾਗਰੂਕ

April 05, 2024 05:52 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ ਇਸ ਵਾਰ ਜ਼ਿਲ੍ਹਾ ਪਟਿਆਲਾ ਦੀ 70 ਫ਼ੀਸਦੀ ਤੋਂ ਵਧ ਵੋਟਾਂ ਦੇ ਟੀਚੇ ਦੀ ਤਿਆਰੀ ਨੂੰ ਲੈ ਕੇ ਸਕੂਲਾਂ/ਕਾਲਜਾਂ ਵਿੱਚ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਚੋਣ ਸਾਖਰਤਾ ਕਲੱਬ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਕਲੱਬਾਂ ਵੱਲੋਂ ਸੰਸਥਾਵਾਂ ਵਿੱਚ ਵੋਟਰ ਜਾਗਰੂਕਤਾ ਸਬੰਧੀ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਵੱਲੋਂ ਜਾਰੀ ਕੀਤੇ ਅਪ੍ਰੈਲ ਮਹੀਨੇ ਦੇ ਸਵੀਪ ਗਤੀਵਿਧੀਆਂ ਦੇ ਕਲੰਡਰ ਅਨੁਸਾਰ ਇਨ੍ਹਾਂ ਕਲੱਬਾਂ ਦੇ ਨੋਡਲ ਅਫ਼ਸਰ ਅਤੇ ਮੈਂਬਰਾਂ ਵੱਲੋਂ ਵੱਖ-ਵੱਖ ਗਤੀਵਿਧੀਆਂ (ਪੋਸਟਰ, ਸਲੋਗਨ, ਮਹਿੰਦੀ, ਹਿਊਮਨ ਚੈਨ ਅਤੇ ਵੋਟਰ ਪ੍ਰਣ ਆਦਿ) ਕਰਵਾ ਕੇ ਚੋਣਾਂ ਵਿੱਚ ਵੋਟਰਾਂ ਦੀ 100 ਫ਼ੀਸਦੀ ਭਾਗੀਦਾਰੀ ਨੂੰ ਲੈ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਨਾਲ ਹੀ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ (ਵਿਦਿਆਰਥੀ) ਵੱਲੋਂ ਪੋਲਿੰਗ ਬੂਥਾਂ ਨੂੰ ਅਡਾਪਟ ਕਰਕੇ ਆਪਣੇ ਨੇੜਲੇ ਘਰਾਂ ਵਿੱਚ ਜਾ ਕੇ ਵੋਟਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ 70 ਫ਼ੀਸਦੀ ਤੋਂ ਪਾਰ ਵੋਟਿੰਗ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।
  ਜ਼ਿਲ੍ਹਾ ਸਵੀਪ ਟੀਮ ਵੱਲੋਂ ਨੋਡਲ ਅਫ਼ਸਰ ਡਾ ਸਵਿੰਦਰ ਸਿੰਘ ਰੇਖੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਘੱਟ ਵੋਟ ਪ੍ਰਤੀਸ਼ਤ ਵਾਲੇ ਪੋਲਿੰਗ ਬੂਥਾ ’ਤੇ ਜਾ ਕੇ ਇਲਾਕੇ ਵਿਚ ਵਧ ਵੋਟਿੰਗ ਲਈ ਸੰਸਥਾਵਾਂ ਦੇ ਚੋਣ ਸਾਖਰਤਾ ਕਲੱਬਾਂ ਨਾਲ ਸਵੀਪ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਚੋਣ ਸਾਖਰਤਾ ਕਲੱਬਾਂ ਦੇ 18 ਸਾਲ ਤੋਂ ਘਟ ਭਵਿਖ ਦੇ ਵੋਟਰਾਂ ਨੂੰ ਅਗਾਮੀ ਲੋਕ ਸਭਾ ਚੋਣਾ ਵਿਚ ਬੂਥਾ ਤੇ ਵਲੰਟੀਅਰ ਵਜੋਂ ਸੇਵਾਵਾਂ ਅਤੇ ਵੋਟਿੰਗ ਪ੍ਰਤੀਸ਼ਤ ਵਧਾਉਣ ਲਈ ਆਪਣੇ ਸਕੂਲਾਂ ਅਤੇ ਨੇੜਲੇ ਗੁਆਂਢ ਵਿਚ ਵੋਟਰ ਚੇਤਨਾ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ