Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਐਰਾ ਆਫ਼ ਮਲਟੀਡਿਪਿਲਨਰੀ ਰਿਸਰਚ’ ਵਿਸ਼ੇ ਉੱਤੇ ਤਿੰਨ ਦਿਨਾ ਭਾਸ਼ਣ ਲੜੀ ਸਮਾਪਤ

April 05, 2024 06:06 PM
SehajTimes
ਤਿੰਨ ਦਿਨਾਂ ਵਰਕਸ਼ਾਪ ਵਿੱਚ ਦੇਸ਼ ਦੇ ਉੱਘੇ ਵਿਗਿਆਨੀਆਂ ਵੱਲੋਂ ਲੈਕਚਰ
 
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਦੇਸ਼ ਭਰ ਦੇ ਉਘੇ ਵਿਗਿਆਨੀਆਂ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਰੱਖੀ ਜਾਵੇਗੀ। ਅੱਜ ਪੰਜਾਬੀ ਯੂਨੀਵਰਸਿਟੀ ਦੇ ਸਾਇੰਸ ਆਡੀਟੋਰੀਅਮ ਵਿਖੇ ‘21 ਸੈਂਚੁਰੀ: ਐਨ ਐਰਾ ਆਫ਼ ਮਲਟੀਡਿਪਿਲਨਰੀ ਰਿਸਰਚ’ ਵਿਸ਼ੇ ਉੱਤੇ ਤਿੰਨ ਦਿਨਾਂ ਭਾਸ਼ਣ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਵਿਦਿਆਰਥੀਆਂ ਦਾ ਉੱਘੇ ਵਿਗਿਆਨੀਆਂ ਨਾਲ ਸੰਪਰਕ ਪੈਦਾ ਕਰਨਾ ਸਮੇਂ ਦੀ ਲੋੜ ਹੈ ਜਿਸ ਕਰਕੇ ਇਸ ਕਾਰਜ ਵਿੱਚ ਹੋਰ ਵੀ ਤੇਜੀ ਲਿਆਂਦੀ ਜਾਵੇਗੀ।
 
 
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਪਿਛਲੇ ਸਮੇਂ ਦੌਰਾਨ ਇਹ ਭਾਸ਼ਣ ਲੜੀ ਆਰੰਭੀ ਗਈ ਹੈ ਤਾਂ ਜੋ ਵਿਦਿਆਰਥੀ ਇਨ੍ਹਾਂ ਵਿਗਿਆਨੀਆਂ ਤੋਂ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਸੇਧ ਲੈ ਸਕਣ ਦੇ ਨਾਲ-ਨਾਲ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰ ਸਕਣ। ਉਨ੍ਹਾਂ ਕਿਹਾ ਕਿ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਗਿਆਨੀਆਂ ਨਾਲ ਮਿਲ ਕੇ ਵਿਦਿਆਰਥੀਆਂ ਵਿੱਚ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਵਧੀਆ ਕੰਮ ਕਰਨ ਵਾਸਤੇ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਮਲਟੀਡਿਪਿਲਨਰੀ ਰਿਸਰਚ ਦਾ ਹੈ ਜਿਸ ਦੇ ਨਾਲ ਵਧੀਆ ਨਤੀਜੇ ਕੱਢੇ ਜਾ ਸਕਦੇ ਹਨ। ਇਸ ਕਰਕੇ ਯੂਨੀਵਰਸਿਟੀ ਵੱਲੋਂ ਇਸ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
 
 
ਇਹ ਤਿੰਨ ਦਿਨਾਂ ਵਰਕਸ਼ਾਪ ਪੰਜਾਬੀ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਨੈਸ਼ਨਲ ਅਕੈਡਮੀ ਆਫ਼ ਸਾਇੰਸਜ਼, ਅਲਾਹਬਾਦ, ਇੰਡੀਅਨ ਅਕੈਡਮੀ ਆਫ਼ ਸਾਇੰਸਜ਼, ਬੰਗਲੌਰ ਅਤੇ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ, ਨਵੀਂ ਦਿੱਲੀ ਦੇ ਸਹਿਯੋਗ ਨਾਲ ਕਰਵਾਈ ਗਈ। ਤਿੰਨ ਦਿਨ ਚੱਲੀ ਇਸ ਲੈਕਚਰ ਵਰਕਸ਼ਾਪ ਦੇ ਵੱਖ-ਵੱਖ ਸੈਸ਼ਨਾਂ ਵਿੱਚ ਦੇਸ ਭਰ ਤੋਂ ਪਹੁੰਚੇ ਵਿਗਿਆਨੀਆਂ ਨੇ ਆਪਣੇ ਭਾਸ਼ਣ ਦਿੱਤੇ। ਇਨ੍ਹਾਂ ਵਿਗਿਆਨੀਆਂ ਵਿੱਚ ਪਹਿਲੇ ਦਿਨ ਸੀ. ਐੱਸ. ਆਈ. ਆਰ. ਨਵੀਂ ਦਿੱਲੀ ਦੇ ਸਾਬਕਾ ਡਾਇਰੈਕਟਰ ਜਨਰਲ ਡਾ. ਗਿਰੀਸ਼ ਸਾਹਨੀ, ਇੰਡੀਅਨ ਇੰਸਟੀਚੂਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ, ਬਰਿਹਾਮਪੁਰ (ਉੜੀਸਾ) ਤੋਂ ਪੁੱਜੇ ਪ੍ਰੋ. ਏ. ਕੇ. ਗਾਂਗੁਲੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਡੀਨ ਪ੍ਰੋ. ਕੇ. ਕੇ. ਭਸੀਨ ਸ਼ਾਮਿਲ ਰਹੇ। ਦੂਜੇ ਦਿਨ ਇੰਡੀਅਨ ਇੰਸਟੀਚੂਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਤੋਂ ਪ੍ਰੋ. ਐੱਨ. ਜੀ. ਪ੍ਰਸਾਦ ਅਤੇ ਪ੍ਰੋ. ਪੀ. ਗੁਪਤਸਰਮਾ ਨੇ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ।
 
 
ਤੀਜੇ ਦਿਨ ਐੱਨ. ਪੀ. ਐੱਲ ਨਵੀਂ ਦਿੱਲੀ ਤੋਂ ਪ੍ਰੋ. ਵੇਨੂ ਗੋਪਾਲ ਅਚਾਂਤਾ ਅਤੇ ਜੇ. ਆਈ. ਆਈ. ਟੀ. ਨੋਇਡਾ ਤੋਂ ਪ੍ਰੋ. ਬੀ. ਆਰ. ਮਹਿਤਾ ਨੇ ਆਪਣੇ ਵਿਚਾਰ ਪ੍ਰਗਟਾਏ। ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਅਨੂਪ ਠਾਕਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ 150 ਰਜਿਸਟਰਡ ਪ੍ਰਤੀਭਾਗੀ ਨੇ ਹਿੱਸਾ ਲਿਆ। ਇਸ ਦੌਰਾਨ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਡੀਨ ਪ੍ਰੋ. ਸੰਜੀਵ ਪੁਰੀ, ਪ੍ਰੋ. ਕਰਮਜੀਤ ਸਿੰਘ ਧਾਲੀਵਾਲ ਆਦਿ ਨੇ ਅਹਿਮ ਭੂਮਿਕਾ ਨਿਭਾਈ।
 

Have something to say? Post your comment

 

More in Malwa

ਕੱਚੇ ਅਧਿਆਪਕ ਪੰਜ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼ 

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਪੰਕਜ ਡੋਗਰਾ ਉਮੀਦਵਾਰਾਂ ਨੂੰ ਦੱਸਣਗੇ ਚੋਣ ਲੜਣ ਦੇ ਗੁਰ 

ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ, 50 ਲੱਖ ਦੀ ਮਾਲੀ ਸਹਾਇਤਾ ਦਾ ਐਲਾਨ

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧੇ ਵਿਰੁਧ ਕੀਤਾ ਰੋਸ ਪ੍ਰਦਰਸ਼ਨ

ਸੀਨੀਅਰ ਕਾਂਗਰਸੀ ਆਗੂ ਰਾਜਾ ਬੀਰਕਲਾਂ ਵਲੋਂ ਸੇਵਾ ਮੁਕਤ ਹੋਣ ’ਤੇ ਏਐਸਆਈ ਨੂੰ ਕੀਤਾ ਸਨਮਾਨਿਤ

ਅਗਰਵਾਲ ਸਮਾਜ ਸਥਾਪਨਾ ਦਿਵਸ ਮਨਾਉਣ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ