Friday, May 03, 2024

Malwa

ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਭਾਸ਼ਣ ਕਰਵਾਇਆ

April 05, 2024 06:48 PM
SehajTimes

ਪਟਿਆਲਾ : ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਜਾਗਰੂਕਤਾ ਭਾਸ਼ਣ ਕਰਵਾਇਆ ਗਿਆ। ਕੋਆਰਡੀਨੇਟਰ ਡਾ. ਮਮਤਾ  ਸ਼ਰਮਾ ਨੇ ਦੱਸਿਆ ਕਿ ਵੋਟ ਦੀ ਮਹੱਤਤਾ ਬਾਰੇ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਹ ਇਸ ਲੜੀ ਦਾ ਦੂਜਾ ਭਾਸ਼ਣ ਸੀ।  10 ਮਿੰਟ ਦਾ ਇਹ ਭਾਸ਼ਣ ਰਾਜਨੀਤੀ ਸ਼ਾਸਤਰ ਵਿਭਾਗ ਵਿਚ ਕਰਵਾਇਆ ਗਿਆ ਜੋ ਡਾ. ਪੂਜਾ ਸ਼ਰਮਾ ਸਿੰਘ ਨੇ ਦਿੱਤਾ। ਡਾ. ਪੂਜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਪਣੀ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਆਪਣੀ ਵੋਟ ਦੀ ਵਰਤੋਂ ਅਪਣੇ ਦੇਸ਼ ਦੇ ਸੁਨਹਿਰੀ ਭਵਿੱਖ ਲਈ ਕਰਦੇ ਹੋਏ ਦੇਸ ਦੀ ਤਰੱਕੀ ਦੇ ਰਾਹ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਤੇ ਐੱਨ. ਐੱਸ. ਐੱਸ. ਵਲੰਟੀਅਰ ਸੁਪ੍ਰੀਆ ਨੇ ਸਾਰੇ ਵਿਦਿਆਰਥੀਆਂ ਨੂੰ ਆਪਣਾ ਪਹਿਲਾਂ ਵੋਟ ਦੇਸ ਦੇ ਲਈ  ਪਾਉਣ ਪ੍ਰਤੀ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਕਲਾਸ ਦੇ ਇਕ ਵਿਦਿਆਰਥੀ ਇੰਦਰਜੀਤ ਸਿੰਘ ਨੇ ਅਜਿਹੇ ਪ੍ਰੋਗਰਾਮਾਂ ਤੋਂ ਪ੍ਰੇਰਿਤ ਹੋ ਕੇ ਅਪਣੀ ਵੋਟ ਬਣਾ ਲਈ ਹੈ।
 ਡਾ ਮਮਤਾ ਸ਼ਰਮਾ ਨੇ ਇਸ ਲੜੀ ਤਹਿਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਲਈ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ ਦੀ ਹੌਸਲਾ ਅਫਜਾਈ ਕੀਤੀ। ਇਸ ਛੋਟੇ ਜਿਹੇ ਜਾਗਰੂਕਤਾ ਲੈਕਚਰ ਦਾ ਮੁੱਖ ਮਕਸਦ  ਨੌਜਵਾਨ ਵਿਦਿਅਰਥੀਆਂ ਨੂੰ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਨਵ ਵੋਟਰਾਂ ਨੂੰ ਜਾਗਰੂਕ ਕਰਨਾ ਸੀ।ਇਸ ਜਾਗਰੂਕਤਾ ਭਾਸ਼ਣ ਵਿਚ ਲਗਭਗ 25 ਵਲੰਟੀਅਰਾਂ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ।

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ