Friday, May 17, 2024

Chandigarh

ਭਾਜਪਾ ਵਲੋਂ ਅਗਲੇ ਹਫਤੇ ਹੋ ਸਕਦਾ ਹੈ ਲੋਕਸਭਾ ਚੋਣਾਂ ਦੇ ਰਹਿੰਦੇ ਉਮੀਦਵਾਰਾਂ ਦਾ ਐਲਾਨ

April 05, 2024 07:17 PM
SehajTimes

ਮੁਹਾਲੀ : ਲੋਕਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਭਾਵੇਂ ਹੁਣੇ ਸਿਆਸੀ ਸਰਗਰਮੀਆਂ ਨੇ ਪੂਰਾ ਜੋਰ ਨਹੀਂ ਫੜਿਆ ਹੈ ਪਰੰਤੂ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਪਾਰਟੀ ਟਿਕਟ ਹਾਸਿਲ ਕਰਨ ਲਈ ਜੋੜ ਤੋੜ ਦੀ ਕਾਰਵਾਈ ਜੋਰਾਂ ਤੇ ਹੈ ਅਤੇ ਚੋਣ ਲੜਣ ਦੇ ਚਾਹਵਾਨ ਆਗੂ ਪਾਰਟੀ ਅਗਵਾਈ ਵਿਚਲੇ ਆਪਣੇ ਸੰਪਰਕ ਸੂਤਰਾਂ ਨਾਲ ਤਾਲਮੇਲ ਕਰਕੇ ਆਪਣੀ ਦਾਅਵੇ ਦਾਰੀ ਜਤਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੀ ਗੱਲ ਕਰੀਏ ਤਾਂ ਪਾਰਟੀ ਵਲੋਂ ਪੰਜਾਬ ਵਿੱਚ ਛੇ ਸੀਟਾਂ ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਅਤੇ ਬਾਕੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਅਗਲੇ ਕੁੱਝ ਦਿਨਾਂ ਵਿੱਚ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਪਾਰਟੀ ਵਲੋਂ ਇਹਨਾਂ ਸੀਟਾਂ ਤੇ ਉਮੀਦਵਾਰਾਂ ਦੀ ਚੋਣ ਤੋਂ ਪਹਿਲਾਂ ਪਾਰਟੀ ਕਾਡਰ ਤੋਂ ਅੰਦਰੂਨੀ ਵੋਟਿੰਗ ਵੀ ਕਰਵਾਈ ਗਈ ਹੈ।
ਇਸ ਸੰਬੰਧੀ ਹਲਕਾ ਆਨੰਦਪੁਰ ਸਾਹਿਬ ਦੀ ਗੱਲ ਕੀਤੀ ਜਾਵੇ ਤਾਂ ਹਲਕਾ ਆਨੰਦਪੁਰ ਸਾਹਿਬ ਤੋਂ ਭਾਵੇਂ ਕਈ ਆਗੂਆਂ ਦਾ ਨਾਮ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨਸਾਰ ਪਾਰਟੀ ਵਲੋਂ ਇਸ ਸੀਟ ਲਈ ਸਾਬਕਾ ਐਮ ਪੀ ਸ੍ਰੀ ਅਵਿਨਾਸ ਰਾਏ ਖੰਨਾ, ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸੁਭਾਸ ਸਰਮਾ, ਪਾਰਟੀ ਦੇ ਸੂਬਾ ਸਹਿ ਖਜਾਂਚੀ ਸੁਖਵਿੰਦਰ ਸਿੰਘ ਗੋਲਡੀ, ਜਿਲ੍ਹਾ ਮੁਹਾਲੀ ਦੇ ਪ੍ਰਧਾਨ ਸ੍ਰੀ ਸੰਜੀਵ ਵਸਿਸਠ ਅਤੇ ਪਾਰਟੀ ਦੇ ਜਿਲ੍ਹਾ ਰੋਪੜ ਦੇ ਪ੍ਰਧਾਨ ਸ੍ਰੀ ਅਜੈਵੀਰ ਸਿੰਘ ਲਾਲਪੁਰਾ ਦੇ ਨਾਮ ਤੇ ਚਰਚਾ ਕੀਤੀ ਹੈ ਅਤੇ ਇਹਨਾਂ ਬਾਰੇ ਪਾਰਟੀ ਦੇ ਮੈਂਬਰਾਂ ਪੱਕੇ ਵਿੱਚੋਂ ਕਿਸੇ ਇੱਕ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ।

Have something to say? Post your comment

 

More in Chandigarh

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ