Wednesday, September 17, 2025

Malwa

ਰਾਮਗੜ੍ਹ ਜਵੰਧੇ ਅੱਖਾਂ ਦੀ ਜਾਂਚ ਲਈ ਕੈਂਪ ਲਾਇਆ

April 06, 2024 11:52 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਭਿਆਨ ਫਾਉਂਡੇਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈਕ ਅੱਪ ਕੈਂਪ ਸ੍ਰੀ ਕਲਗੀਧਰ ਗੁਰਦੁਆਰਾ ਸਾਹਿਬ ਪਿੰਡ ਰਾਮਗੜ੍ਹ ਜਵੰਧੇ ਵਿਖੇ ਲਗਾਇਆ ਗਿਆ। ਜਿਸ ਵਿਚ ਸਾਂਝ ਚੈਰੀਟੇਬਲ ਹਸਪਤਾਲ ਲਹਿਰਾ ਦੀ ਟੀਮ ਦੁਆਰਾ 150 ਮਰੀਜ਼ਾਂ ਦਾ ਚੈੱਕ ਅੱਪ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਇਸ ਮੌਕੇ ਕੌਂਸਲਰ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਵਿਸ਼ੇਸ਼ ਤੌਰ ਤੇ ਪਹੁੰਚੇ। ਮੁੱਖ ਮਹਿਮਾਨ ਨੌਜਵਾਨ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਮਨੀ ਵੜੈਚ ਨੇ ਕਿਹਾ ਕਿ ਕਲੱਬ ਵੱਲੋਂ ਲੋੜਵੰਦਾਂ ਦੀ ਕੀਤੀ ਜਾ ਰਹੀ ਸੇਵਾ ਸਦਕਾ ਨਵੇਂ ਸਿਰਿਉਂ ਰੌਸ਼ਨੀ ਮਿਲੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਕੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਤੇ ਗੁਰਸੇਵਕ ਸਿੰਘ ਬਿਗੜਵਾਲ ਕਲੱਬ ਪ੍ਰਧਾਨ ਨੇ ਆਏਂ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਕੈਂਪ ਵਿੱਚ ਕਰਮਜੀਤ ਕੌਰ ਮਾਡਲ ਟਾਊਨ ਸ਼ੇਰੋ ਉਘੇ ਸਮਾਜ ਸੇਵੀ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਨੱਥਾ ਸਿੰਘ, ਜਸਵੀਰ ਸਿੰਘ ਜਵੰਦਾ, ਕੁਲਵਿੰਦਰ ਸਿੰਘ ਜਵੰਦਾ, ਦਰਸ਼ਨ ਵਰਮਾਂ,ਬਗੀਰਥ ਸਿੰਘ ਸਰਾਓ, ਜਸਪਾਲ ਸਿੰਘ, ਗੁਰਪਿਆਰ ਸਿੰਘ ਪਾਤੜਾਂ, ਰਣਜੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ