Sunday, November 02, 2025

Chandigarh

DC ਆਸ਼ਿਕਾ ਜੈਨ ਵੱਲੋਂਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ 

April 06, 2024 01:43 PM
SehajTimes
ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਪੰਜੀਕਰਣ ਕਰਵਾਉਣ ਅਤੇ ਮਤਦਾਨ ਵਾਲੇ ਦਿਨ 01 ਜੂਨ 2024 ਨੂੰ ਵੱਧ ਤੋਂ ਵੱਧ ਵੋਟਾਂ ਦੇ ਭੁਗਤਾਨ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੱਖ-ਵੱਖ ਵੋਟਰ ਆਈਕਨ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ’ਚ ਹਰਜੀਤ ਸਿੰਘ, ਜੂਨੀਅਰ ਵਰਲਡ ਕੱਪ ਹਾਕੀ ਜੇਤੂ ਟੀਮ ਦੇ ਕਪਤਾਨ, ਉੱਘੀ ਫਿਲਮ ਅਦਾਕਾਰਾ, ਰਾਜ ਧਾਲੀਵਾਲ, ਪਦਮ ਸ੍ਰੀ ਪ੍ਰੇਮ ਸਿੰਘ, ਦਿਵਿਆਂਗਜਨ ਲੋਕਾਂ ਨੂੰ ਸਮਰਪਿਤ ਸ਼ਖਸੀਅਤ ਪੂਨਮ ਲਾਲ ਅਤੇ ਰਾਜ ਆਈਕਨ ਸੁਮੇਧਾ ਤਿਆਗੀ ਜੋ ਕਿ ਮੋਹਾਲੀ ਜ਼ਿਲੇ੍ਹ ਨਾਲ ਸਬੰਧਤ ਹਨ, ਇਨ੍ਹਾਂ ਆਈਕਨਜ਼ ’ਚ ਸ਼ਾਮਿਲ ਹਨ। ਇਨ੍ਹਾਂ ਨਵ-ਨਿਯੁੱਕਤ ਜ਼ਿਲ੍ਹਾ ਚੋਣ ਆਈਕਨਜ਼ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਆਖਿਆ ਕਿ ਚੋਣ ਆਈਕਨਜ਼ ਦੀ ਸਖਸ਼ੀਅਤ ਦਾ ਆਮ ਮਤਦਾਤਾਵਾਂ ’ਤੇ ਸੁਖਦ ਪ੍ਰਭਾਵ ਹੰਦਾ ਹੈ, ਇਸ ਲਈ ਉਹ ਆਪਣੀ ਸਖਸ਼ੀਅਤ ਰਾਹੀਂ ਵੱਧ ਤੋਂ ਵੱਧ ਵੋਟਰਾਂ ਨੂੰ ਮਤਦਾਨ ’ਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ। ਡਿਪਟੀ ਕਮਿਸ਼ਨਰ ਨੇ ਵੋਟ ਪਾਉਣ ਦੇ ਸੁਨੇਹੇ ਵਾਲੇ ਪ੍ਰਣ ਪੱਤਰ ’ਤੇ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ ਇਨ੍ਹਾਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਵੱਲੋਂ ਜ਼ਿਲੇ੍ ਵਿੱਚ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਅਤੇ ਚੋਣਾਂ ਵਾਲੇ ਦਿਨ ਤਾਇਨਾਤ ਕੀਤੇ ਜਾਣ ਵਾਲੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੀ ਟ੍ਰੇਨਿੰਗ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਮੌਕੇ ਦਿਵਿਆਂਗਜਨ ਕੋ-ਆਰਡੀਨੇਟਰ ਪੂਨਮ ਲਾਲ ਵੱਲੋਂਂ ਡਿਪਟੀ ਕਮਿਸ਼ਨਰ ਨੂੰ ਦਿਵਿਆਂਗਜਨ ਵੋਟਰਾਂ ਨੂੰ ਆਈ ਪੀ ਐਲ ਮੈਚ ਦਿਖਾਉਣ ਲਈ ਅਪੀਲ ਕੀਤੀ ਗਈ ਜਿਸ ਨੂੰ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਪ੍ਰਵਾਨ ਕਰਕੇ, ਇਸ ਸਬੰਧੀ ਵਿਸ਼ੇਸ਼ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜ਼ਿਲੇ ਦੇ ਹਰ ਇਕ ਯੋਗ ਵੋਟਰ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਵੋਟ ਪਵਾਉਣੀ ਯਕੀਨੀ ਬਣਾਈ ਜਾਵੇਗੀ। ਇਸ ਮੀਟਿੰਗ ਵਿੱਚ ਵਧੀਕ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ ਤਿੜਕੇ, ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਜ਼ਿਲ੍ਹਾ ਗੁੱਡ ਗਵਰਨੈਂਸ ਫੈਲੋ ਵਿਜੇ ਲਕਸ਼ਮੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਮਤਦਾਨ ਪ੍ਰਤੀ ਵੋਟਰਾਂ ’ਚ ਉਤਸ਼ਾਹ ਪੈਦਾ ਕਰਨ ਦੀ ਲੜੀ ਵਜੋਂ ਵੋਟਰ ਪ੍ਰਣ ਪੱਤਰ ’ਤੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ। ਦੂਸਰੀ ਤਸਵੀਰ ’ਚ ਡੀ ਸੀ ਆਸ਼ਿਕਾ ਜੈਨ ਨਵ-ਨਿਯੁਕੱਤ ਜ਼ਿਲ੍ਹਾ ਚੋਣ ਆਈਕਨਜ਼ ਨਾਲ ਮੀਟਿੰਗ ਕਰਦੇ ਹੋਏ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ