Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਨਵ-ਨਿਯੁਕਤ ਪਟਵਾਰੀਆਂ ਨੂੰ ਪੜ੍ਹਾਇਆ ਗਿਆ ਵੋਟਰ ਜਾਗਰੂਕਤਾ ਦਾ ਪਾਠ 

April 06, 2024 01:48 PM
SehajTimes
ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਇੱਕ ਜੂਨ, 2024 ਨੂੰ 80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਦੇ ਲਏ ਸੰਕਲਪ ਨੂੰ ਹਾਸਲ ਕਰਨ ਲਈ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਹਰ ਇੱਕ ਯੋਗ ਵੋਟਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਤੰਤਰ ਦੇ ਇਸ ਮਹਾਂ-ਉਤਸਵ ਵਿੱਚ ਸਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਭਰ ਵਿਚ ਮੋਹਰੀ ਭੂਮਿਕਾ ਨਿਭਾਅ ਸਕੇ। ਇਸ ਮੰਤਵ ਦੀ ਪੂਰਤੀ ਲਈ ਜ਼ਿਲ੍ਹਾ ਨੋਡਲ ਅਫ਼ਸਰ, ਸਵੀਪ, ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂਂ ਨਵ-ਨਿਯੁਕਤ ਪਟਵਾਰੀਆਂ ਨੂੰ ਵੀ ਆਨ-ਲਾਈਨ ਵਿਧੀ ਰਾਹੀਂ 01 ਅਪ੍ਰੈਲ ਤੋਂ 15 ਅਪ੍ਰੈਲ ਤੱਕ ਵੋਟ ਦੀ ਤਾਕਤ, ਲੋਕਤੰਤਰ ਦੀ ਮਜ਼ਬੂਤੀ ਲਈ ਮਾਲ ਮਹਿਕਮੇ ਦੇ ਯੋਗਦਾਨ, ਸੰਵਿਧਾਨ ਪ੍ਰਤੀ ਉਨ੍ਹਾਂ ਦੀ ਜਿੰਮੇਂਵਾਰੀ, ਵੱਖ-ਵੱਖ ਮੋਬਾਇਲ ਐਪਸ, ਵੋਟ ਬਨਾਉਣ ਤੋਂ ਲੈ ਕੇ ਵੋਟ ਦੇ ਭੁਗਤਾਨ ਤੱਕ ਦੀ ਵਿਧੀ, ਵੱਖ-ਵੱਖ ਫਾਰਮ ਅਤੇ ਉਨ੍ਹਾਂ ਵਿੱਚ ਹੋਣ ਵਾਲੇ ਇੰਦਰਾਜ ਕਰਨ ਅਤੇ ਈ ਵੀ ਐਮ, ਵੀ ਵੀ ਪੈਟ ਮਸ਼ੀਨਾਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੂੰ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਪਹਿਲਾਂ ਉਲੀਕੀਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ, ਪ੍ਰੋ. ਗੁਰਬਖਸ਼ੀਸ਼ ਸਿੰਘ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਦੱਸਿਆ ਕਿ ਜ਼ਿਲੇ੍ਹ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿਚ ਚੋਣ ਪਾਠਸ਼ਾਲਾ ਬਣਾ ਕੇ ਬੂਥ ਲੈਵਲ ਅਫਸਰਾਂ, ਕੈਂਪਸ ਅੰਬੈਸਡਰਾਂ ਅਤੇ ਵਿਦਿਅਕ ਸੰਸਥਾਵਾਂ ਦੇ ਨੋਡਲ ਅਫ਼ਸਰ (ਸਵੀਪ) ਦੀਆਂ ਵਿਸ਼ੇਸ਼ ਵਰਕਸ਼ਾਪਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਤਹਿਤ 6 ਅਪਰੈਲ ਨੂੰ ਹਲਕਾ ਡੇਰਾਬਸੀ, 9 ਅਪਰੈਲ ਨੂੰ ਐਸ ਏ ਐਸ ਨਗਰ ਮੋਹਾਲੀ ਅਤੇ 10 ਅਪਰੈਲ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਵਿੱਚ ਵਰਕਸ਼ਾਪ ਲਾਈ ਜਾਵੇਗੀ ਤਾਂ ਜੋ ਬੂਥ ਪੱਧਰ ਉੱਪਰ ਸਵੀਪ ਗਤੀਵਿਧੀਆਂ ਰਾਹੀਂ ਹਰ ਇੱਕ ਯੋਗ ਵੋਟਰ ਤੱਕ ਪਹੁੰਚ ਕੀਤੀ ਜਾ ਸਕੇ। ਇਸ ਮੌਕੇ ਚੋਣ ਕਾਨੂੰਨਗੋ ਸੁਰਿੰਦਰ ਬਤਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ