Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

April 06, 2024 03:35 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ ਤੇ ਪਸ਼ੂਆਂ ਦੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਥਾਵਾਂ 'ਤੇ ਨਕਲੀ ਸੀਮਨ ਵਿਕਣ ਕਾਰਨ ਰਾਜ ਦੇ ਪਸ਼ੂ ਧਨ ਦੀ ਸੁਧਰੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਪੰਜਾਬ ਰਾਜ ਵਿੱਚ ਵੱਖ-ਵੱਖ ਥਾਵਾਂ 'ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਮਨਾਹੀ ਦੇ ਹੁਕਮਾਂ ਅਨੁਸਾਰ ਅਣ ਅਧਿਕਾਰਤ ਤੌਰ 'ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ 'ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਇਸ ਤਰ੍ਹਾਂ ਅਣ ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਸਲਾ ਹੈ। ਇਹ ਹੁਕਮ 5 ਜੂਨ 2024 ਤੱਕ ਲਾਗੂ ਰਹਿਣਗੇ।
ਇਹ ਹੁਕਮ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ , ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ 'ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ