Friday, May 17, 2024

Chandigarh

ਭਾਜਪਾ ਦੀਆਂ ਤਿੰਨ ਬੀਬੀਆਂ ਵੀ ਹਨ ਹਲਕਾ ਆਨੰਦਪੁਰ ਸਾਹਿਬ ਤੋਂ ਉਮੀਦਵਾਰੀ ਦੀਆਂ ਦਾਅਵੇਦਾਰ

April 06, 2024 03:54 PM
SehajTimes

ਮੋਹਾਲੀ : ਇਸ ਦੌਰਾਨ ਪਾਰਟੀ ਉਮੀਦਵਾਰੀ ਦੀ ਦੌੜ ਵਿੱਚ ਇਸ ਹਲਕੇ ਦੀਆਂ ਤਿੰਨ ਬੀਬੀਆਂ ਦੇ ਨਾਮ ਵੀ ਚਰਚਾ ਵਿੱਚ ਹਨ। ਇਹਨਾਂ ਵਿੱਚ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਵਿਸੇਸ ਸੱਦਾ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਪਾਰਟੀ ਦੀ ਸੂਬਾ ਇਕਾਈ ਦੀ ਸਾਬਕਾ ਮੀਤ ਪ੍ਰਧਾਨ ਬੀਬੀ ਲਖਵਿੰਦਰ ਕੌਰ ਗਰਚਾ ਅਤੇ ਪਾਰਟੀ ਦੀ ਸੀਨੀਅਰ ਆਗੂ ਬੀਬੀ ਰਾਮਦੀਪ ਕੌਰ ਦੇ ਨਾਮ ਲਏ ਜਾ ਰਹੇ।
ਬੀਬੀ ਰਾਮੂਵਾਲੀਆ ਅਕਾਲੀ ਪਿਛੋਕੜ ਤੋਂ ਹਨ ਅਤੇ ਜਿਲ੍ਹਾ ਯੋਜਨਾ ਕਮੇਟੀ ਐਸ ਏ ਐਸ ਨਗਰ ਦੀ ਸਾਬਕਾ ਚੇਅਰਪਰਸਨ ਵੀ ਰਹਿ ਚੁੱਕੇ ਹਨ ਅਤੇ ਕਾਫੀ ਸਮਾਂ ਪਹਿਲਾਂ ਅਕਾਲੀ ਸਿਆਸਤ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸਾਮਿਲ ਹੋ ਗਏ ਸਨ। ਉਹਨਾਂ ਨੂੰ ਪਾਰਟੀ ਵਲੋਂ ਕੌਮੀ ਕਾਰਜਕਾਰਨੀ ਦਾ ਵਿਸੇਸ ਸੱਦਾ ਮੈਂਬਰ ਬਣਾਇਆ ਗਿਆ ਹੈ ਅਤੇ ਉਹ ਪਾਰਟੀ ਦੀ ਪੰਜਾਬ ਇਕਾਈ ਦੀ ਕੋਰ ਕਮੇਟੀ ਮੈਂਬਰ ਵੀ ਹਨ।
ਬੀਬੀ ਲਖਵਿੰਦਰ ਕੌਰ ਗਰਚਾ ਕਾਂਗਰਸੀ ਪਿਛੋਕੜ ਤੋਂ ਹਨ ਅਤੇ ਉਹ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦੇ ਅਹੁਦੇ ਤੇ ਰਹਿਣ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ ਐਸ ਡੀ ਵੀ ਰਹਿ ਚੁੱਕੇ ਹਨ। ਪਿਛਲੀ ਵਾਰ ਹੋਈਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਵਿੱਚ ਸਾਮਿਲ ਹੋ ਗਏ ਸਨ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਦੇ ਅਹੁਦੇ ਤੇ ਵੀ ਰਹਿ ਚੁੱਕੇ ਹਨ।
ਬੀਬੀ ਰਾਮਦੀਪ ਕੌਰ ਪਿਛਲੇ ਲੰਬੇ ਸਮੇਂ ਤੋਂ ਆਰ ਐਸ ਐਸ ਅਤੇ ਭਾਜਪਾ ਨਾਲ ਜੁੜੇ ਹੋਏ ਹਨ ਅਤੇ ਪਹਿਲੀ ਕਤਾਰ ਵਿੱਚ ਨਾ ਹੋਣ ਦੇ ਬਾਵਜੂਦ ਉਹ ਕਾਫੀ ਸੀਨੀਅਰ ਆਗੂ ਮੰਨੇ ਜਾਂਦੇ ਹਨ ਅਤੇ ਉਹਨਾਂ ਦੀ ਪਾਰਟੀ ਹਾਈਕਮਾਨ ਵਿੱਚ ਸਿੱਧੀ ਪਹੁੰਚ ਹੈ।
ਇਹ ਤਿੰਨੇ ਬੀਬੀਆਂ ਹਲਕਾ ਆਨੰਦਪੁਰ ਸਾਹਿਬ ਦੀ ਟਿਕਟ ਦੀ ਦਾਅਵੇਦਾਰ ਹਨ ਅਤੇ ਜੇਕਰ ਪਾਰਟੀ ਹਾਈਕਮਾਨ ਵਲੋਂ ਇਸ ਹਲਕੇ ਤੋਂ ਔਰਤ ਉਮੀਦਵਾਰ ਨੂੰ ਟਿਕਟ ਦੇਣ ਦਾ ਫੈਸਲਾ ਹੋਇਆ ਤਾਂ ਹਿਹਲਾਂ ਵਿੱਚੋਂ ਕਿਸੇ ਦੀ ਵੀ ਕਿਸਮਤ ਖੁੱਲ ਸਕਦੀ ਹੈ।

Have something to say? Post your comment

 

More in Chandigarh

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ