Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਗੀਤਕਾਰ ਮੱਟ ਸ਼ੇਰੋਂ ਵਾਲਾ ਨੇ ਖਾਲਸਾ ਪੰਥ ਤੋਂ ਮੰਗੀ ਮੁਆਫੀ

April 06, 2024 06:04 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਇਲਾਕੇ ਨਾਲ ਸਬੰਧ ਰੱਖਦੇ ਗੀਤਕਾਰ ਰਣਜੀਤ ਮੱਟ ਸ਼ੇਰੋਂ ਵਾਲਾ ਵੱਲੋਂ ਸੋਸ਼ਲ ਮੀਡੀਆ 'ਤੇ ਚਮਤਕਾਰ ਨਾਂ ਦੀ ਪੋਸਟ ਪਾਈ ਗਈ ਸੀ,ਜਿਸ ਨੂੰ ਲੈ ਕੇ ਸਿੱਖ ਹਲਕਿਆਂ ਵਿੱਚ ਉਸ ਦੀ ਕਾਫੀ ਵਿਰੋਧਤਾ ਹੋਈ। ਇਸ ਦੇ ਚਲਦਿਆਂ ਹੀ ਬੇਸ਼ੱਕ ਮੱਟ ਸ਼ੇਰੋਂ ਵਾਲਾ ਨੇ ਸੋਸ਼ਲ ਮੀਡੀਆ 'ਤੇ ਉਕਤ ਪੋਸਟ ਨੂੰ ਲੈ ਕੇ ਮੁਆਫੀ ਮੰਗ ਲਈ ਸੀ ਪਰ ਸਿੱਖ ਹਲਕਿਆਂ ਵਿੱਚ ਮੱਟ ਦਾ ਲਗਾਤਾਰ ਵਿਰੋਧ ਵਧ ਰਿਹਾ ਸੀ ਕਿ ਉਹ ਸਿੱਖ ਧਰਮ 'ਤੇ ਉਗਲੀ ਕਿਉਂ ਉਠਾ ਰਿਹਾ ਹੈ। ਗੁਰਮਤਿ ਵਿਦਿਆਲਿਆ ਦਮਦਮੀ ਟਕਸਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਣਕਵਾਲ ਭੰਗੂਆਂ ਵਿਖ਼ੇ ਪਰਿਵਾਰ ਸਮੇਤ ਪੁੱਜ ਕੇ ਮੱਟ ਸ਼ੇਰੋਂ ਵਾਲ਼ਾ ਨੇ ਨੱਕ ਰਗੜ ਕੇ ਤੇ ਕੰਨੀ ਹੱਥ ਲਗਾ ਕੇ ਸਮੁੱਚੇ ਸਿੱਖ ਪੰਥ ਤੋਂ ਮੰਗ ਮੁਆਫੀ ਮੰਗ ਲਈ ਹੈ। ਮੱਟ ਨੇ ਕਿਹਾ ਕਿ ਉਸ ਤੋਂ ਬਹੁਤ ਵੱਡੀ ਭੁੱਲ ਹੋ ਗਈ ਹੈ ਜਿਸ ਕਰਕੇ ਉਹ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਸ ਅਸਥਾਨ 'ਤੇ ਨਤਮਸਤਕ ਹੋ ਕੇ ਆਪਣੀ ਭੁੱਲ ਸਬੰਧੀ ਪਸ਼ਚਾਤਾਪ ਕਰਨ ਆਏ ਹਨ। ਇਸ ਮੌਕੇ ਬਾਬਾ ਅਮਰਜੀਤ ਸਿੰਘ ਜਥਾ ਦਮਦਮੀ ਟਕਸਾਲ ਨੇ ਦੱਸਿਆ ਕਿ ਮੱਟ ਸ਼ੇਰੋਂ ਵਾਲਾ ਵੱਲੋਂ ਪਿਛਲੇ ਦਿਨੀ ਚਮਤਕਾਰ ਨਾਂ ਦੀ ਪੋਸਟ ਸੋਸ਼ਲ ਮੀਡੀਆ ਤੇ ਪਾਈ ਸੀ ਜਿਸ ਤੋਂ ਬਾਅਦ ਸਿੱਖ ਪੰਥ ਵਿੱਚ ਕਾਫੀ ਰੋਸ ਪੈਦਾ ਹੋ ਗਿਆ ਜਿਸ ਨੂੰ ਲੈ ਕੇ ਉਹਨਾਂ ਦਾ ਜਥਾ ਮੱਟ ਸ਼ੇਰੋਂ ਵਾਲਾ ਦੇ ਘਰ ਵੀ ਗਿਆ ਸੀ ਜਿੱਥੇ ਕਿ ਉਹ ਨਹੀਂ ਮਿਲੇ। ਜਿਸ ਤੋਂ ਬਾਅਦ ਹੋਰ ਪਿੰਡ ਦੀ ਪੰਚਾਇਤ ਅਤੇ ਹੋਰ ਪਤਵੰਤਿਆਂ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਪਹਿਲ ਕੀਤੀ ਗਈ। ਅੱਜ ਮੱਟ ਸ਼ੇਰੋਂ ਵਾਲਾ ਸਮੇਤ ਪਰਿਵਾਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਕਣਕਵਾਲ ਭੰਗੂਆਂ ਗੁਰਮਤਿ ਵਿਦਿਆਲਿਆ ਵਿਖੇ ਪਹੁੰਚੇ ਜਿੱਥੇ ਕਿ ਉਹਨਾਂ ਵੱਲੋਂ ਆਪਣੇ ਵੱਲੋਂ ਪਾਈ ਗਈ ਪੋਸਟ ਨੂੰ ਲੈ ਕੇ ਸਮੁੱਚੇ ਸਿੱਖ ਪੰਥ ਤੋਂ ਮੁਆਫੀ ਮੰਗ ਲਈ ਹੈ ਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਗਲ਼ਤੀ ਨਾ ਕਰਨ ਦਾ ਵਾਅਦਾ ਕੀਤਾ ਹੈ। ਉਹਨਾਂ ਕਿਹਾ ਕਿ ਇਸ ਵਿਵਾਦ ਨੂੰ ਇਥੇ ਹੀ ਖਤਮ ਕੀਤਾ ਜਾਵੇ ਕਿਓਂਕਿ ਉਹ ਗੁਰੂ ਦੀ ਸ਼ਰਨ ਵਿੱਚ ਆ ਕੇ ਆਪਣੀ ਭੁੱਲ ਬਖਸ਼ਾ ਚੁੱਕਾ ਹੈ। ਉਹਨਾਂ ਕਿਹਾ ਕਿ ਕੋਈ ਵੀ ਵੀਰ-ਭਾਈ ਮੱਟ ਸ਼ੇਰੋਂ ਵਾਲਾ ਦੀ ਕਿਸੇ ਵੀ ਪੋਸਟ ਨੂੰ ਗਲਤ ਤਰੀਕੇ ਨਾਲ ਅੱਗੇ ਵਾਇਰਲ ਨਾ ਕਰੇ।
 
 
 

Have something to say? Post your comment

 

More in Malwa

ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਰੱਖਦੀਆਂ ਨੇ ਤੰਦਰੁਸਤ : ਰਾਜਿੰਦਰ ਦੀਪਾ 

ਬਰਸਾਨਾ ਦੀ ਪਵਿੱਤਰ ਜੋਤ ਨਾਲ ਪ੍ਰਕਾਸ਼ਮਾਨ ਹੋਵੇਗਾ ਸੁਨਾਮ

ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਗੱਜੇ ਮੈਡੀਕਲ ਪ੍ਰੈਕਟੀਸ਼ਨਰ

ਸਿਹਤ ਕਾਮਿਆਂ ਦਾ ਵਫ਼ਦ ਹੈਲਥ ਮੰਤਰੀ ਨੂੰ ਮਿਲਿਆ 

ਜੋਗਿੰਦਰ ਉਗਰਾਹਾਂ ਸਿਹਤ ਸੇਵਾਵਾਂ ਦੇ ਰਹੇ ਡਾਕਟਰਾਂ ਦੇ ਹੱਕ 'ਚ ਡਟੇ 

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ