Thursday, May 16, 2024

Malwa

ਸਿਹਤ ਵਿਭਾਗ ਆਰੰਭੀ ਗਈ ‘ਤੰਬਾਕੂ ਮੁਕਤ ਜਨਤਕ ਸਥਾਨ’ ਮੁਹਿੰਮ

April 06, 2024 06:18 PM
ਅਸ਼ਵਨੀ ਸੋਢੀ

ਸਿਹਤ ਬਲਾਕ ਅਮਰਗੜ੍ਹ ਅਧੀਨ ਆਉਂਦੇ ਪਿੰਡ ਮੰਡੀਆਂ, ਬਦੇਸ਼ਾ, ਖਾਨਪੁਰ ਸਰੋਦ ਆਦਿ ਪਿੰਡਾਂ ‘ਚ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ- ਰਣਬੀਰ ਸਿੰਘ ਢੰਡੇ

ਮਾਲੇਰਕੋਟਲਾ : ਸਥਾਨਾਂ ਤੇ ਤੰਬਾਕੂ ਐਕਟ ਦੀ ਉਲੰਘਣਾ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਬਣਾਈਆਂ ਗਈਆਂ ਬਲਾਕ ਪੱਧਰੀ ਟੀਮਾਂ ਵੱਲੋਂ ਕੋਟਪਾ ਐਕਟ 2003 ਦੀ ਪਾਲਣਾ ਯਕੀਨੀ ਬਣਾਉਣ ਲਈ ਅਚਨਚੇਤ ਦੌਰੇ ਕੀਤੇ ਜਾਂਦੇ ਹਨ। ਇਸ ਦੇ ਤਹਿਤ ਅੱਜ ਬਲਾਕ ਅਮਰਗੜ੍ਹ ਦੀ ਟੀਮ ਵੱਲੋਂ ਵੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ।ਸਿਹਤ ਬਲਾਕ ਅਮਰਗੜ੍ਹ ਦੇ ਨੋਡਲ ਅਧਿਕਾਰੀ ਰਣਬੀਰ ਸਿੰਘ ਢੰਡੇ ਨੇ ਦੱਸਿਆ ਕਿ ਸਰਕਾਰ ਵੱਲੋਂ ਤੰਬਾਕੂ ਪਦਾਰਥਾਂ ਦੀ ਜਨਤਕ ਸਥਾਨ ਤੇ ਮਨਾਹੀ ਹੈ। ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਦੀ ਅਗਵਾਈ ‘ਚ ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ ਅਤੇ ਐਸਐਮਓ ਡਾ. ਰੀਤੂ ਸੇਠੀ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਿਹਤ ਬਲਾਕ ਅਮਰਗੜ੍ਹ ਦੀ ਟੀਮ ਵੱਲੋਂ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਸਾਰਾ ਸਾਲ ਹੀ ਤੰਬਾਕੂ ਵਿਰੋਧੀ ਗਤੀਵਿਧੀਆਂ ਜਿਵੇਂ ਕਿ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ-2003 ਅਧੀਨ ਚਲਾਨ ਕਰਨ ਤੋਂ ਇਲਾਵਾ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਇਸ ਦੇ ਤਹਿਤ ਹੀ ਅੱਜ ਸਿਹਤ ਬਲਾਕ ਅਮਰਗੜ੍ਹ ਅਧੀਨ ਆਉਂਦੇ ਪਿੰਡ ਮੰਡੀਆਂ, ਬਦੇਸ਼ਾ, ਖਾਨਪੁਰ ਸਰੋਦ ਆਦਿ ਪਿੰਡਾਂ ‘ਚ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਜਨਤਕ ਥਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਰੇਲਗੱਡੀ, ਹੋਟਲ, ਸਿੱਖਿਆ ਸੰਸਥਾ ਆਦਿ ਵਿਚ ਤੰਬਾਕੂਨੋਸ਼ੀ ਨਹੀਂ ਕਰ ਸਕਦਾ।18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਹੈ। ਕਿਸੇ ਵੀ ਵਿੱਦਿਅਕ ਜਾਂ ਧਾਰਮਿਕ ਸੰਸਥਾ ਦੇ 100 ਮੀਟਰ ਦੇ ਦਾਇਰੇ ਅੰਦਰ ਨਾ ਤਾਂ ਤੰਬਾਕੂ ਉਤਪਾਦ ਵੇਚਿਆ ਜਾ ਸਕਦਾ ਹੈ ਨਾ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਤੰਬਾਕੂ ਉਤਪਾਦ ਨੂੰ ਉਤਸ਼ਾਹਿਤ ਕਰਨ ਵਾਲੇ ਵਿਗਿਆਪਨ ਨਹੀਂ ਦਿੱਤੇ ਜਾ ਸਕਦੇ। ਤੰਬਾਕੂ ਉਤਪਾਦ ਤੇ ਲਿਖਤੀ ਅਤੇ ਤਸਵੀਰ ਸਮੇਤ 85 ਫ਼ੀਸਦੀ ਚੇਤਾਵਨੀ ਛਾਪਣੀ ਲਾਜ਼ਮੀ ਹੈ।ਸਿਹਤ ਸੁਪਰਵਾਈਜ਼ਰਾਂ ਪਰਮਜੀਤ ਸਿੰਘ, ਨਿਰਭੈ ਸਿੰਘ, ਜਗਤਾਰ ਸਿੰਘ ਸਿੱਧੂ ਅਤੇ ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਧੂੰਏਂ ਵਾਲਾ ਜਾਂ ਧੂੰਆਂ ਰਹਿਤ ਦੋਵੇਂ ਕਿਸਮ ਦਾ ਹੋ ਸਕਦਾ ਹੈ। ਬੀੜੀ, ਸਿਗਰਟ ਆਦਿ ਧੂੰਏ ਵਾਲਾ ਅਤੇ ਜ਼ਰਦਾ, ਖੈਨੀ ਆਦਿ ਧੂੰਆਂ ਰਹਿਤ ਤੰਬਾਕੂ ਦੀਆਂ ਕਿਸਮਾਂ ਹਨ। ਦੋਵੇਂ ਹੀ ਕਿਸਮ ਦਾ ਤੰਬਾਕੂ ਖਤਰਨਾਕ ਹੈ। ਤੰਬਾਕੂ ਦੀ ਵਰਤੋਂ ਨਾਲ ਵੱਖ-ਵੱਖ ਤਰ੍ਹਾਂ ਦਾ ਕੈਂਸਰ ਅਤੇ ਹੋਰ ਬਿਮਾਰੀਆਂ ਵੀ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਲੈਂਦੀਆਂ ਹਨ। ਇਸ ਲਈ ਤੰਬਾਕੂ ਦੇ ਸੇਵਨ ਤੋਂ ਸਾਨੂੰ ਗੁਰੇਜ਼ ਕਰਨ ਦੀ ਲੋੜ ਹੈ। ਇਸ ਸਮੇਂ ਟੀਮ ਦੇ ਮੈਂਬਰ  ਗੁਰਧਿਆਨ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਨਾਲ ਹਾਜ਼ਰ ਸਨ।

ਉਦਾਸੀਨ ਤੰਬਾਕੂਨੋਸ਼ੀ:

ਉਦਾਸੀਨ ਤੰਬਾਕੂਨੋਸ਼ੀ (ਪੈਸਿਵ ਸਮੋਕਿੰਗ) ਚਰਚਾ ਕਰਨ ਦਾ ਇਕ ਅਹਿਮ ਵਿਸ਼ਾ ਹੈ। ਆਮ ਤੌਰ ਤੇ ਘਰਾਂ ਜਾਂ ਜਨਤਕ ਥਾਵਾਂ ਤੇ ਅਨੇਕਾਂ ਲੋਕ ਇਸ ਤਰ੍ਹਾਂ ਦੀ ਤੰਬਾਕੂਨੋਸ਼ੀ ਕਰਦੇ ਹਨ ਜਾਂ ਕਹਿ ਲਿਆ ਜਾਵੇ ਕਿ ਅਣਚਾਹੇ ਜਾਂ ਅਗਿਆਨਤਾ ਵਸ ਉਹ ਅਜਿਹੀ ਤੰਬਾਕੂਨੋਸ਼ੀ ਕਰਦੇ ਹਨ। ਕਈ ਵਾਰ ਇਕ ਕਮਰੇ ਵਿਚ ਜਾਂ ਘਰ ਵਿਚ ਇਕ ਵਿਅਕਤੀ ਤੰਬਾਕੂਨੋਸ਼ੀ ਕਰ ਰਿਹਾ ਹੈ ਅਤੇ ੳਸਦੀ ਪਤਨੀ, ਬੱਚੇ ਜਾਂ ਪਰਿਵਾਰ ਉਸਦੇ ਨੇੜੇ ਹੋਣ ਕਰਕੇ ਉਦਾਸੀਨ ਤੰਬਾਕੂਨੋਸ਼ੀ ਕਰਦੇ ਹਨ। ਦੁਨੀਆ ਭਰ ਵਿਚ ਕਰੀਬ 6 ਲੱਖ ਲੋਕਾਂ ਦੀਆਂ ਮੌੰਤਾਂ ਉਦਾਸੀਨ ਤੰਬਾਕੂਨੋਸ਼ੀ ਦਾ ਨਤੀਜ਼ਾ ਹਨ। ਇਸ ਤੋਂ ਇਲਾਵਾ ਜੇਕਰ ਗਰਭਵਤੀ ਔਰਤ ਐਕਟਿਵ ਜਾਂ ਪੈਸਿਵ ਤੰਬਾਕੂਨੋਸ਼ੀ ਕਰਦੀ ਹੈ ਤਾਂ ਗਰਭ ਵਿਚ ਪਲ ਰਹੇ ਉਸਦੇ ਬੱਚੇ ਤੇ ਇਹ ਮਾੜੇ ਅਸਰ ਹੋਣਗੇ ਅਤੇ ਉਹ ਜਮਾਂਦਰੂ ਨੁਕਸ, ਘੱਟ ਭਾਰ ਵਾਲਾ ਹੋ ਸਕਦਾ ਹੈ ਜਾਂ ਉਸਦਾ ਜਣੇਪਾ ਸਮੇਂ ਤੋਂ ਪਹਿਲਾਂ ਹੋ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਛੋਟਾ ਬੱਚਾ ਉਦਾਸੀਨ ਤੰਬਾਕੂਨੋਸ਼ੀ ਦੇ ਪ੍ਰਭਾਵ ਹੇਠ ਆਉਂਦਾ ਹੈ ਤਾਂ ਇੱਕ ਤਾਂ ਉਹ ਰੋਗਾਂ ਨਾਲ ਲੜਨ ਦੀ ਤਾਕਤ ਪੂਰੀ ਤਰ੍ਹਾਂ ਨਾਲ ਵਿਕਸਿਤ ਨਾ ਹੋਣ ਕਰਕੇ ਗੰਭੀਰ ਬੀਮਾਰੀਆਂ ਦੀ ਲਪੇਟ ਚ ਆਉਣ ਦੀਆਂ ਸੰਭਾਵਨਾਵਾਂ ਵੱਧ ਜਾਣਗੀਆਂ ਦੂਜਾ ਉਹ ਭਵਿੱਖ ਵਿਚ ਤੰਬਾਕੂਨੋਸ਼ੀ ਵੱਲ ਆਕਰਸ਼ਿਤ ਹੋਵੇਗਾ।

ਤੰਬਾਕੂਨੋਸ਼ੀ ਨੂੰ ਕਿਵੇਂ ਛੱਡਿਆ ਜਾਵੇ :

 ਕਿਸੇ ਵੀ ਹੋਰ ਭੈੜੀ ਆਦਤ ਨੂੰ ਛੱਡਣ ਵਾਂਗ ਤੰਬਾਕੂ ਦੀ ਆਦਤ ਨੂੰ ਛੱਡਣ ਲਈ ਵੀ ਮਜ਼ਬੂਤ ਇੱਛਾ ਸ਼ਕਤੀ ਦਾ ਹੋਣਾ ਬਹੁਤ ਜ਼ਰੂਰੀ ਹੈ। ਤੰਬਾਕੂ ਸੇਵਨ ਕਰਨ ਵਾਲਾ ਵਿਅਕਤੀ ਜੇਕਰ ਉਪਰੋਕਤ ਅਲਾਮਤਾਂ ਨੂੰ ਦੇਖਦੇ ਹੋਏ ਦ੍ਰਿੜ ਨਿਸ਼ਚਾ ਕਰ ਲਵੇ ਤਾਂ ਤੰਬਾਕੂ ਦੀ ਆਦਤ ਤੋਂ ਸੋਖਿਆਂ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ। ਕੁਝ ਕੁ ਹਲਕੀਆਂ ਜਿਹੀਆਂ ਸਮੱਸਿਆਵਾਂ ਜਿਵੇਂ ਕਬਜ਼ ਜਾਂ ਦਸਤ, ਜੀਅ ਕੱਚਾ ਹੋਣਾ ਆਦਿ ਪੇਸ਼ ਆ ਸਕਦੀਆਂ ਹਨ ਜੋ ਕਿ ਥੋੜ੍ਹੇ ਸਮੇਂ ਲਈ ਹੁੰਦੀਆਂ ਹਨ। ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਅਤੇ ਆਪਣੇ ਆਪ ਨੂੰ ਵਿਅਸਤ ਰੱਖਣ ਨਾਲ ਇਹ ਸਮੱਸਿਆਵਾਂ ਜਲਦੀ ਹੀ ਦੂਰ ਹੋ ਜਾਣਗੀਆਂ।

Have something to say? Post your comment

 

More in Malwa

ਪਹਿਲੀ ਚੋਣ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਚੋਣ ਅਮਲੇ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਖਤਿਆਰ ਕਰਦਿਆ ਕਾਰਨ ਦੱਸੋ ਨੋਟਿਸ ਜਾਰੀ

ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

ਬਰਨਾਲਾ ਦੇ ਵਪਾਰੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ : ਗੁੱਜਰਾਂ

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਾ ਵਿਰੋਧ ਅਣਉਚਿੱਤ : ਅਰਵਿੰਦ ਖੰਨਾ

ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ

ਨਾਮਜ਼ਦਗੀਆਂ ਦੇ ਭਰਨ ਦੇ ਅੰਤਿਮ ਦਿਨ ਪਟਿਆਲਾ ਹਲਕੇ 'ਚ 12 ਨਾਮਜ਼ਦਗੀ ਪੱਤਰ ਭਰੇ, ਕੁਲ 49 ਨਾਮਜ਼ਦਗੀਆਂ ਦਾਖਲ

ਨਾਮਜ਼ਦਗੀਆਂ ਦੇ  ਆਖਰੀ ਦਿਨ 09 ਉਮੀਦਵਾਰਾਂ ਨੇ ਭਰੇ ਕਾਗਜ

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ