Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ

April 06, 2024 06:59 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2024 ਤੱਕ ਲਾਗੂ ਰਹਿਣਗੇ।
ਹੁਕਮਾਂ 'ਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ ਦੇ ਸਮੇਂ ਮੈਰਿਜ ਪੈਲਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਇਹ ਵਿਅਕਤੀ ਹਥਿਆਰ ਲੈ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦਾ ਹੈ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਪੈਲੇਸਾਂ ਵਿੱਚ ਅਸਲਾ ਨਾਲ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ 'ਤੇ ਕਿਸੇ ਵੱਲੋਂ ਅਮਲ ਨਹੀਂ ਕੀਤਾ ਜਾਂਦਾ। ਇਸ ਲਈ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ/ਹੋਟਲਾਂ ਵਿੱਚ ਲਾਇਸੰਸੀ ਹਥਿਆਰ ਨਾ ਲੈ ਕੇ ਆਵੇ, ਨੂੰ ਰੋਕਣ ਲਈ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਅੱਗੇ ਤੋਂ ਮੈਰਿਜ ਪੈਲੇਸਾਂ/ਹੋਟਲਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।
ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲੇਸ, ਹੋਟਲ, ਕਮਿਊਨਿਟੀ ਹਾਲ ਦੇ ਮਾਲਕਾਂ/ਮੈਨੇਜਰ/ਪ੍ਰਬੰਧਕ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।

Have something to say? Post your comment

 

More in Malwa

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਗੁਰਤੇਜ ਸਿੰਘ ਦਾ ਲਗਵਾਇਆ ਕੈਨੇਡਾ ਦਾ ਸੁਪਰ ਵੀਜਾ

ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਦਰਸ਼ਨ ਮਿੱਤਲ ਮਜ਼ਬੂਤ ਦਾਅਵੇਦਾਰ

ਧੋਬੀ ਘਾਟ ਇਲਾਕੇ ਦੇ ਨਿਵਾਸੀਆਂ ਨੂੰ ਮਿਲੇਗੀ ਪਾਣੀ ਦੀ ਕਿੱਲਤ ਤੋਂ ਰਾਹਤ

ਐਗਰੋ ਇਨਪੁੱਟਸ ਡੀਲਰ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ

ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ