Wednesday, September 10, 2025

Chandigarh

ਡੀ ਸੀ ਵੱਲੋਂ ਚੋਣਾਂ ਦੇ ਦਿਨਾਂ 'ਚ ਸ਼ਰਾਬ ਦੇ ਠੇਕਿਆਂ 'ਤੇ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼

April 06, 2024 07:28 PM
SehajTimes
ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਸ਼ਰਾਬ ਦੇ ਠੇਕਿਆਂ ਅਤੇ ਸਬ-ਠੇਕਿਆਂ 'ਤੇ ਪੁਆਇੰਟ ਆਫ਼ ਸੇਲ ਅਤੇ ਪੁਆਇੰਟ ਆਫ਼ ਸਟੋਰੇਜ ਨੂੰ ਕਵਰ ਕਰਨ ਲਈ ਤੁਰੰਤ ਪ੍ਰਭਾਵ ਆਈ.ਪੀ. ਕੰਟਰੋਲ ਇਨੇਬਲਡ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਆਬਕਾਰੀ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਚ ਕੰਟਰੋਲ ਰੂਮ ਸਥਾਪਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕੈਮਰਿਆਂ ਦੀ ਪਹੁੰਚ ਜ਼ਿਲ੍ਹਾ ਚੋਣ ਕੰਟਰੋਲ ਰੂਮ ਅਤੇ ਜ਼ਿਲ੍ਹਾ ਪੁਲਿਸ ਚੋਣ ਸੈੱਲ ਨਾਲ ਵੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਅਤੇ ਸਬ-ਠੇਕਿਆਂ ਰਾਹੀਂ ਵੇਚੀ ਜਾਂਦੀ ਸ਼ਰਾਬ ਦੀ ਵਿਕਰੀ ਅਤੇ ਸਟਾਕ 'ਤੇ ਸਖ਼ਤੀ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਜੋ ਸ਼ਰਾਬ ਦੀ ਵੰਡ ਦੇ ਨਾਮ 'ਤੇ ਕਿਸੇ ਵੀ ਤਰ੍ਹਾਂ ਦੇ ਵੋਟਰਾਂ ਲੁਭਾਉਣ ਦੇ ਯਤਨਾਂ ਨੂੰ ਨਕਾਰਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸ਼ਰਾਬ ਦੇ 299 ਠੇਕਿਆਂ ਤੋਂ ਇਲਾਵਾ 38 ਸਬ-ਠੇਕੇ ਅਤੇ ਡਿਪਾਰਟਮੈਂਟਲ ਸਟੋਰਾਂ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਦੋ ਮਾਡਲ ਦੁਕਾਨਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਨੂੰ ਸੁਤੰਤਰ ਅਤੇ ਨਿਰਪੱਖ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਢਿੱਲ-ਮੱਠ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਵਿੱਚ ਆਬਕਾਰੀ ਕਾਰੋਬਾਰ ਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪਹਿਲਾਂ ਹੀ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਵੀ ਕਿਹਾ।

Have something to say? Post your comment

 

More in Chandigarh

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

"ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ "

ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ 'ਤੇ ਇੱਕ "ਬੇਰਹਿਮ ਮਜ਼ਾਕ": ਚੀਮਾ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ; ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ