Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ 25 ਮਈ ਦੀ ਵਿਸ਼ੇਸ਼ ਛੁੱਟੀ 

April 06, 2024 07:41 PM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
 
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 25-05-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। 
ਇਸ ਤੋਂ ਇਲਾਵਾ 25 ਮਈ ਨੂੰ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ