Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਤਰਨਤਾਰਨ ’ਚ ਔਰਤ ਦੀ ਕੁੱਟਮਾਰ ਦੇ ਦੋਸ਼ੀ ਗਿਫ਼ਤਾਰ

April 06, 2024 08:06 PM
Manpreet Singh khalra
ਤਰਨਤਾਰਨ : ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ  ਦੇ ਦੋਸ਼ ਵਿੱਚ ਤਰਨਤਾਰਨ ਪੁਲਿਸ ਨੇ  ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਸ਼ਨੀਵਾਰ ਨੂੰ ਇੱਥੇ  ਐਸ.ਐਸ.ਪੀ. ,ਤਰਨਤਾਰਨ , ਅਸ਼ਵਨੀ ਕਪੂਰ ਨੇ ਦਿੱਤੀ।ਕਾਬੂ ਕੀਤੇ  ਗਏ ਵਿਅਕਤੀਆਂ ਦੀ ਪਛਾਣ ਕੁਲਵਿੰਦਰ ਕੌਰ, ਗੁਰਚਰਨ ਸਿੰਘ ਅਤੇ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਜੀਵਨ ਨਗਰ ਵਲਟੋਹਾ ਅਤੇ ਸੰਨੀ ਵਾਸੀ ਪਿੰਡ ਅਬਾਦੀ ਅਮਰਕੋਟ ਅਮੀਰਕੇ, ਤਰਨਤਾਰਨ ਵਜੋਂ ਹੋਈ ਹੈ। ਇਹ ਘਟਨਾ 31 ਮਾਰਚ ਦੀ ਸ਼ਾਮ ਨੂੰ ਵਾਪਰੀ। ਦੱਸਣਯੋਗ ਹੈ ਕਿ  ਲਗਭਗ ਇੱਕ ਮਹੀਨਾ ਪਹਿਲੋਂ ਪੀੜਤਾ ਦਾ ਲੜਕਾ ਇਕ ਔਰਤ ਨਾਲ ਫਰਾਰ ਹੋ ਗਿਆ ਸੀ  ਅਤੇ  ਪਰਿਵਾਰ ਦੀ ਮਰਜ਼ੀ ਦੇ ਉਲਟ ਉਸਨੇ ਉਸ  ਔਰਤ ਨਾਲ ਵਿਆਹ ਕਰਵਾ ਲਿਆ ਸੀ।
 
ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੀੜਤਾ ਆਪਣੇ ਘਰ ਇਕੱਲੀ ਸੀ  ਤੇ ਕੁਲਵਿੰਦਰ ਕੌਰ (ਫਰਾਰ ਹੋਈ ਲੜਕੀ ਦੀ ਮਾਂ) ਗੁਰਚਰਨ, ਸ਼ਰਨਜੀਤ, ਸੰਨੀ ਅਤੇ ਇੱਕ ਅਣਪਛਾਤੇ ਵਿਅਕਤੀ ਨਾਲ , ਉਕਤ ਪ੍ਰੇਮ-ਵਿਆਹ ਦਾ ਬਦਲਾ ਲੈਣ ਲਈ ਉਸਦੇ ਘਰ ਆਏ ਅਤੇ ਗਾਲੀ-ਗਲੋਚ ਕਰਨ ਲੱਗੇ। ਬਾਅਦ ਵਿੱਚ  ਉਨ੍ਹਾਂ ਨੇ ਪੀੜਤਾ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ। ਉਨ੍ਹਾਂ ਦੱਸਿਆ ਕਿ ਕਥਿਤ ਘਟਨਾ ਦੀ ਵੀਡੀਓ, ਜਿਸ ਵਿੱਚ ਇੱਕ ਔਰਤ ਨੂੰ ਅਰਧ-ਨਗਨ ਹਾਲਤ ਵਿੱਚ ਗਲੀ ਵਿੱਚ ਜ਼ਬਰਨ ਘੁਮਾਇਆ  ਗਿਆ ਸੀ, ਨੂੰ ਵੀ ਮੁਲਜ਼ਮਾਂ ਨੇ ਵਾਇਰਲ ਕੀਤਾ ਸੀ।
 
ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
 
ਇਸ ਸਬੰਧੀ ਤਰਨਤਾਰਨ ਦੇ ਥਾਣਾ ਵਲਟੋਹਾ ਵਿਖੇ ਭਾਰਤੀ ਦੰਡਾਵਲੀ  ਦੀਆਂ ਧਾਰਾਵਾਂ 354, 354-2, 354-4, 323 ਅਤੇ 149 ਦੇ ਤਹਿਤ ਐਫਆਈਆਰ ਨੰਬਰ 20 ਮਿਤੀ 3/4/2024  ਅਧੀਨ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਪੁਲਿਸ ਵੱਲੋਂ ਉਕਤ ਐਫਆਈਆਰ ਵਿੱਚ ਆਈ.ਟੀ. ਐਕਟ ਦੀ ਧਾਰਾ 67 ਅਤੇ 67-ਏ ਵੀ ਜੋੜੀ ਗਈ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ