Wednesday, May 01, 2024

Malwa

‘ਆਪ’ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕੀ : ਪਰਮਿੰਦਰ ਢੀਂਡਸਾ

April 07, 2024 06:56 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਨੇ ਕਿਹਾ ਕਿ ਸੂਬੇ ਵਿਚਲੀ ਭਗਵੰਤ ਮਾਨ (BhagwantMann) ਸਰਕਾਰ ਲੋਕ ਹਿੱਤਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਜ਼ਿਲ੍ਹਾ ਸੰਗਰੂਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ‘ਆਪ’ (Aap) ਆਗੂ ਸੰਗਰੂਰ ਨੂੰ ਆਪਣੀ ਰਾਜਧਾਨੀ ਦੱਸ ਰਹੇ ਹਨ। ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਐਤਵਾਰ ਨੂੰ ਸਰਹਿੰਦ ਚੋਅ ਵਿਖੇ ਖਸਤਾਹਾਲ ਪੁਲ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸੁਨਾਮ ਸੰਗਰੂਰ ਰੋਡ ਤੇ ਸਰਹਿੰਦ ਚੋਅ ਦੇ ਇਸ ਪੁਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਮੁੱਖ ਮੰਤਰੀ ਭਗਵੰਤ ਮਾਨ ਇਸ ਜ਼ਿਲ੍ਹੇ ਅਤੇ ਇਸ ਇਲਾਕੇ ਨਾਲ ਸਬੰਧਤ ਹਨ। ਇੰਨਾ ਹੀ ਨਹੀਂ ਪੰਜਾਬ ਮੰਤਰੀ ਮੰਡਲ ਵਿੱਚ ਦੋ ਮੰਤਰੀ ਵੀ ਇਸੇ ਖੇਤਰ ਦੇ ਹਨ ਪਰੰਤੂ ਸਰਕਾਰ ਇਸ ਪੁਲ ਦਾ ਨਿਰਮਾਣ ਕਰਵਾਉਣ ਵਿੱਚ ਨਾਕਾਮ ਰਹੀ ਹੈ ਅਤੇ ਲੋਕ ਨਿੱਤ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਢੀਂਡਸਾ ਨੇ ਕਿਹਾ ਕਿ ਇਸ ਸਰਕਾਰ ਕੋਲ ਝੂਠੇ ਦਾਅਵੇ ਕਰਨ ਅਤੇ ਡਰਾਮੇਬਾਜ਼ੀ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਲੋਕਾਂ ਦੀਆਂ ਅੱਖਾਂ ਵਿੱਚ ਧੂੜ ਸੁੱਟੀ ਜਾ ਰਹੀ ਹੈ। ਜਨਤਾ ਆਉਣ ਵਾਲੇ ਸਮੇਂ ਵਿੱਚ ਇਸ ਸਰਕਾਰ ਨੂੰ ਜਵਾਬ ਦੇਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲ ਦੀ ਹਾਲਤ ਨਾ ਸੁਧਾਰੀ ਗਈ ਤਾਂ ਅਕਾਲੀ ਦਲ ਦੀ ਸਥਾਨਕ ਟੀਮ ਇਸ ਸਬੰਧੀ ਆਵਾਜ਼ ਬੁਲੰਦ ਕਰੇਗੀ। ਇਸ ਮੌਕੇ ਅਮਨਬੀਰ ਸਿੰਘ ਚੈਰੀ, ਯਾਦਵਿੰਦਰ ਸਿੰਘ ਨਿਰਮਾਣ, ਗੁਰਚਰਨ ਸਿੰਘ ਧਾਲੀਵਾਲ, ਸਤਗੁਰ ਸਿੰਘ ਨਮੋਲ, ਮਨਿੰਦਰ ਸਿੰਘ ਲਖਮੀਰਵਾਲਾ, ਮਨਪ੍ਰੀਤ ਸਿੰਘ ਗਿੱਲ, ਕਾਲਾ ਨੰਬਰਦਾਰ, ਉਪਕਾਰ ਸਿੰਘ ਪਾਰਾ, ਬਘੀਰਥ ਰਾਏ ਗੀਰਾ, ਪਰਮਿੰਦਰ ਸਿੰਘ ਜਾਰਜ਼, ਮੋਂਟੀ ਮਧਾਨ, ਪ੍ਰਿਤਪਾਲ ਸਿੰਘ ਕਾਲਾ ਕੋਕੋਮਾਜਰੀ, ਹਰਵਿੰਦਰ ਸਿੰਘ ਹਾਂਡਾ, ਗਿਆਨ ਸਿੰਘ ਸੰਧੇ, ਡਾ: ਨਰੇਸ਼ ਜਿੰਦਲ, ਦਰਸ਼ਨ ਸਿੰਘ ਮੋਰਾਂਵਾਲੀ, ਚਮਕੌਰ ਸਿੰਘ ਮੋਰਾਂਵਾਲੀ, ਸਤਵਿੰਦਰ ਸਿੰਘ ਨਹਿਲ, ਆਦਿ ਹਾਜ਼ਰ ਸਨ ।

Have something to say? Post your comment

 

More in Malwa

ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

 ਮਾਲੇਰਕੋਟਲਾ ਲੋਕ ਸਭਾ ਚੋਣ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਦਾ ਆਯੋਜਨ

ਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਨੇ ਮਨਾਇਆ ’ਵਿਸ਼ਵ ਨਾਚ ਦਿਵਸ’

ਪਟਿਆਲਾ ਜ਼ਿਲ੍ਹੇ ਦੀਆਂ ਮੰਡੀ 'ਚ 8 ਲੱਖ 99 ਹਜ਼ਾਰ 568 ਮੀਟਰਿਕ ਟਨ ਕਣਕ ਦੀ ਆਮਦ

ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ

ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ

ਹੁਣ ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ ਜਨਮ ਦਿਨ ਤੇ ਹਰੀ ਦਾਸ ਸ਼ਰਮਾ ਦਾ ਹੋਇਆ ਵਿਸ਼ੇਸ਼ ਸਨਮਾਨ

ਯਾਦਗਾਰੀ ਹੋ ਨਿੱਬੜਿਆ ਮਾਲਵਾ ਲਿਖ਼ਾਰੀ ਸਭਾ ਦਾ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ