Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Chandigarh

ਨਵੇਂ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ

April 07, 2024 07:04 PM
SehajTimes

ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੇ ਸੁਨੇਹੇ ‘ਮੇਰਾ ਪਹਿਲਾ ਵੋਟ, ਦੇਸ਼ ਦੇ ਨਾਮ’ ਨੂੰ ਨਵੇਂ ਵੋਟਰਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਨਿਰੰਤਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਘਰਾਂ ਦੀਆਂ ਸੁਆਣੀਆਂ ਨੂੰ ਵੇਰਕਾ ਦੁੱਧ ਦੇ ਪੈਕਟਾਂ ਉਪਰ ਪਹਿਲੀ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ, ਉੱਥੇ ਪਹਿਲੀ ਵਾਰ ਵੋਟਰ ਬਣੇ ਨੌਜਵਾਨ ਯੁਵਕ-ਯੁਵਤੀਆਂ ਨੂੰ ਆਪਣੀ ਵੋਟ ਦੇ ਇਸਤੇਮਾਲ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਆਪਣੀ ਟੀਮ ਸਮੇਤ ਪਹੁੰਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਵੋਟ ਪਾਉਣ ਲਈ ਉਤਸ਼ਾਹਿਤ ਨੌਜਵਾਨਾਂ ਨੂੰ ਕੀ-ਚੇਨ (ਵੋਟਰ ਜਾਗਰੂਕਤਾ ਦੇ ਸੁਨੇਹੇ ਵਾਲੇ ਚਾਬੀਆਂ ਦੇ ਛੱਲੇ), ਕੈਪਸ ਅਤੇ ਟੀ-ਸ਼ਰਟਾਂ ਵੰਡ ਕੇ ਪਹਿਲੀ ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਦੇ 80 ਫ਼ੀਸਦੀ ਤੋਂ ਵੱਧ ਮਤਦਾਨ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਡੇਰਾਬੱਸੀ ਵਿੱਚ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਸਰਕਾਰੀ ਕਾਲਜ ਡੇਰਾਬੱਸੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ‘ਮੇਰੀ ਵੋਟ, ਮੇਰੀ ਤਾਕਤ’ ਦਾ ਮੰਚਣ ਵੀ ਕੀਤਾ ਗਿਆ। ਸਕੂਲਾਂ ਦੇ ਕੈਂਪਸ ਅੰਬੇਸਡਰ ਵੱਲੋਂ ਪੰਜਾਬ ਦੇ ਚੋਣ ਮਾਸਕਟ ਸ਼ੇਰੇ ਦੇ ਮਖੋਟੇ ਪਾ ਕੇ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਮੁਹਿੰਮ ਵਿੱਚ ਡੇਰਾਬੱਸੀ ਦੇ ਚੋਣ ਕਾਨੂੰਗੋ ਸੁਰਿੰਦਰ ਬਤਰਾ, ਵਿਧਾਨ ਸਭਾ ਹਲਕਾ ਦੇ ਨੋਡਲ ਅਫਸਰ ਸਵੀਪ ਪ੍ਰਿੰਸੀਪਲ ਰੂਮਾਂ ਰਾਣੀ, ਪੰਜਾਬੀ ਅਧਿਆਪਕਾ ਮੀਨਾ ਰਾਜਪੂਤ ਅਤੇ ਐਸ ਡੀ ਐਮ ਦਫਤਰ ਤੋਂ ਰਾਜੇਸ਼ ਕੁਮਾਰ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ