Tuesday, June 17, 2025

Malwa

ਸਰਕਾਰੀ ਸੈਕੰਡਰੀ ਸਕੂਲ ਧੌਲਾ ਦੀਆਂ ਖਿਡਾਰਨਾਂ ਦਾ ਕੀਤਾ ਸਨਮਾਨ

April 07, 2024 07:08 PM
SehajTimes

ਬਰਨਾਲਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਖਿਡਾਰੀਆਂ ਦਾ ਸਨਮਾਨ ਕਰਨ ਲਈ ਸਕੂਲ ਦੇ ਡੀ.ਡੀ.ਓ. ਪ੍ਰਿੰਸੀਪਲ ਅਨਿਲ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਪੀ.ਟੀ.ਆਈ. ਸੱਤਪਾਲ ਸ਼ਰਮਾ ਨੇ ਦੱਸਿਆ ਕਿ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੀਆਂ ਖਿਡਾਰਨਾਂ ਰੈਪੀਂ ਕੌਰ, ਮਨਜੋਤ ਕੌਰ, ਸੁਮਨਦੀਪ ਕੌਰ ਅਤੇ ਹਰਪ੍ਰੀਤ ਕੌਰ ਨੂੰ ਸਕੂਲ ਦੇ ਡੀ.ਡੀ.ਓ. ਪ੍ਰਿੰਸੀਪਲ ਅਨਿਲ ਕੁਮਾਰ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਖਿਡਾਰਨਾਂ ਦਾ ਸਰਟੀਫਿਕੇਟ ਦੇ ਕੇ ਸਨਮਾਨ ਕਰਦਿਆਂ ਪ੍ਰਿੰਸੀਪਲ ਅਨਿਲ ਕੁਮਾਰ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈ ਕੇ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਸੁਖਵਿੰਦਰ ਸਿੰਘ, ਪ੍ਰਮਿੰਦਰ ਜੀਤ ਕੌਰ, ਸੱਤਪਾਲ ਸ਼ਰਮਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ