Monday, May 20, 2024

Chandigarh

ਨੌਜਵਾਨਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕੀਤੀ ਜਾਵੇ: ਜੋਬਨਦੀਪ ਕੌਰ

April 07, 2024 07:17 PM
SehajTimes
ਫ਼ਤਹਿਗੜ੍ਹ ਸਾਹਿਬ : ਨੌਜਵਾਨਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦਿੱਤੇ "ਇਸ ਵਾਰ 70 ਪਾਰ" ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਇਹ ਹਦਾਇਤਾਂ ਜਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼੍ਰੀਮਤੀ ਜੋਬਨਦੀਪ ਕੌਰ ਨੇ ਜਿਲ੍ਹੇ ਦੇ ਵੱਖ-ਵੱਖ ਕਾਲਜਾਂ/ਯੂਨਿਵਰਸਿਟੀਆਂ/ਇੰਸਟੀਚਿਊਟਾਂ ਦੇ ਮੁੱਖੀਆਂ ਨਾਲ ਅਗਾਮੀ ਲੋਕ ਸਭਾ ਚੋਣਾਂ ਲਈ ਸਵੀਪ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੀਟਿੰਗ ਦੌਰਾਨ ਉਹਨਾਂ ਵੱਲੋ ਮੀਟਿੰਗ ਵਿੱਚ ਹਾਜ਼ਰ ਜਿਨ੍ਹਾ ਕਾਲਜਾਂ/ਯੂਨਿਵਰਸਿਟੀਆਂ/ਇੰਸਟੀਚਿਊਟਾਂ ਸਿੱਖਿਅਤ ਅਦਾਰਿਆਂ ਵਿੱਚ ਕੈਪਸ ਅੰਬੈਸਡਰਸ ਨਿਯੁੱਕਤ ਕੀਤੇ ਗਏ ਉਸ ਸਬੰਧੀ ਮੀਟਿੰਗ ਦੌਰਾਨ ਸਬੰਧਤ ਹਲਕਾ ਸਵੀਪ ਨੋਡਲ ਅਫਸਰਾ ਨਾਲ ਗੱਲਬਾਤ ਕਰਦੇ ਹੋਏ ਇਸ ਸਬੰਧੀ ਵਿਸ਼ੇਸ਼ ਤੌਰ ਤੇ ਜਾਇਜਾ ਲਿਆ ਗਿਆ ਅਤੇ ਉਹਨਾ ਵੱਲੋ ਆਦੇਸ਼ ਦਿੰਦੇ ਹੋਏ ਕਿਹਾ ਗਿਆ ਕਿ ਸਵੀਪ ਗਤੀਵਿਧੀਆਂ ਦੌਰਾਨ ਇਸ ਸਬੰਧੀ ਹੋਰ ਵਧੇਰੇ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਤੋ ਇਲਾਵਾ ਮੀਟਿੰਗ ਵਿੱਚ ਹਾਜ਼ਰ ਕਾਲਜਾਂ/ਯੂਨਿਵਰਸਿਟੀਆਂ/ਇੰਸਟੀਚਿਊਟਾਂ ਸਿੱਖਿਅਤ ਅਦਾਰਿਆਂ ਦੇ ਮੁੱਖੀਆਂ ਨੂੰ ਕਿਹਾ ਗਿਆ ਕਿ ਆਪਣੇ-ਆਪਣੇ ਸਿੱਖਿਅਕ ਆਦਾਰਿਆਂ ਵਿੱਚ ਨੁਕੜ-ਨਾਟਕ, ਸੰਗੀਤ, ਰੰਗੋਲੀ ਪ੍ਰਤੀਯੋਗਿਤਾਵਾਂ ਰਾਹੀਂ ਨੌਜਵਾਨਾਂ ਵਿੱਚ ਵੋਟ ਦੀ ਮੱਹਤਤਾਂ ਨੂੰ ਸਮਝਾਉਦੇ ਹੋਏ ਵਿਸ਼ੇਸ਼ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਨੌਜਵਾਨਾਂ ਵਿੱਚ ਵੋਟਾਂ ਸਬੰਧੀ ਵਧੇਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਜਿਸ ਨਾਲ ਉਹ ਵੋਟਿੰਗ ਪ੍ਰਣਾਲੀ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਣ। ਇਸ ਮੀਟਿੰਗ ਵਿੱਚ ਕਾਲਜਾਂ/ਯੂਨਿਵਰਸਿਟੀਆਂ/ਇੰਸਟੀਚਿਊਟਾਂ ਦੇ ਮੁੱਖੀਆਂ ਤੋਂ ਇਲਾਵਾ ਸ਼੍ਰੀ ਰਵਿੰਦਰ ਸਿੰਘ ਪ੍ਰਿਸੀਪਲ ਹਲਕਾ ਸਵੀਪ ਨੋਡਲ ਅਫਸਰ ਬਸੀ ਪਠਾਣਾ, ਸ਼੍ਰੀ ਦਵਿੰਦਰ ਕੁਮਾਰ ਲੈਕਚਰਾਰ, ਹਲਕਾ ਸਵੀਪ ਨੋਡਲ ਅਫਸਰ ਫਤਿਹਗੜ੍ਹ ਸਾਹਿਬ ਅਤੇ ਸ਼੍ਰੀ ਅੱਛਰਪਾਲ ਸ਼ਰਮਾ ਹਲਕਾ ਸਵੀਪ ਨੋਡਲ ਅਫਸਰ ਅਮਲੋਹ ਮੀਟਿੰਗ ਵਿੱਚ ਹਾਜ਼ਰ ਸਨ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ