Wednesday, December 17, 2025

Malwa

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਐਤਵਾਰ ਸ਼ਾਮ ਤੱਕ 8 ਲੱਖ 67 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਈ

May 02, 2021 10:02 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਐਤਵਾਰ ਸ਼ਾਮ ਤੱਕ 8 ਲੱਖ 67 ਹਜ਼ਾਰ 166 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ ਵਿਚੋਂ 8 ਲੱਖ 66 ਹਜ਼ਾਰ 151 ਮੀਟਰਿਕ ਟਨ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 1563.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਅੱਜ ਮੰਡੀਆਂ 'ਚ ਆਈ ਕਣਕ ਦੇ ਵੇਰਵੇ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 3248 ਮੀਟਰਿਕ ਟਨ ਕਣਕ ਮੰਡੀਆਂ 'ਚ ਪੁੱਜੀ ਅਤੇ 4391 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੀ ਕਣਕ ਵਿਚੋਂ ਪਨਗਰੇਨ ਨੇ ਕੁਲ 216574 ਮੀਟਰਿਕ ਟਨ, ਮਾਰਕਫੈਡ ਨੇ ਕੁਲ 223645 ਮੀਟਰਿਕ ਟਨ, ਪਨਸਪ ਨੇ 220166 ਮੀਟਰਿਕ ਟਨ, ਵੇਅਰ ਹਾਊਸ ਨੇ 145449 ਮੀਟਰਿਕ ਟਨ, ਐਫ.ਸੀ.ਆਈ ਨੇ ਕੁਲ 60117 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 200 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ 'ਚ ਪਿਛਲੇ ਸਾਲ ਨਾਲੋਂ 30398 ਮੀਟਰਿਕ ਟਨ ਕਣਕ ਦੀ ਆਮਦ ਵੱਧ ਹੋਈ ਹੈ ਅਤੇ ਮੰਡੀਆਂ 'ਚ ਆਈ ਕਣਕ ਵਿਚੋਂ 99 ਫ਼ੀਸਦੀ ਤੋਂ ਜ਼ਿਆਦਾ ਦੀ ਖ਼ਰੀਦ ਵੀ ਕਰ ਲਈ ਗਈ ਹੈ ਅਤੇ ਖਰੀਦੀ ਕਣਕ 'ਚੋਂ 78.14 ਫ਼ੀਸਦੀ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ।   

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ