Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

April 08, 2024 10:42 AM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ। ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ 'ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 5 ਜੂਨ 2024 ਤੱਕ ਲਾਗੂ ਰਹਿਣਗੇ ।

 

Have something to say? Post your comment