Wednesday, December 17, 2025

Chandigarh

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਦੀ ਪਹਿਲੀ ਵਰਕਸ਼ਾਪ ਦਾ ਆਯੋਜਨ 

April 08, 2024 10:50 AM
SehajTimes
ਡੇਰਾਬੱਸੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਅਤੇ ਕਾਲਜਾਂ, ਸਕੂਲਾਂ ਦੇ ਕੈਂਪਸ ਅੰਬੈਸਡਰਾਂ ਦੀ ਵਿਸ਼ੇਸ਼ ਟ੍ਰੇਨਿੰਗ ਲਈ ਜਿਲ੍ਹਾ ਪੱਧਰ ਉੱਪਰ ਤਿੰਨ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾ ਰਿਹਾ ਤਾਂ ਜੋ ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਕਰਵਾਕੇ ਵੋਟਰ ਪ੍ਰਤੀਸ਼ਤ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਜੋ ਯੋਗ ਵੋਟਰ ਹਲੇ ਤੱਕ ਵੀ ਰਜਿਸਟਰ ਨਹੀਂ ਹੋ ਸਕੇ, ਉਨ੍ਹਾਂ ਦਾ ਵੋਟਰ ਪੰਜੀਕਰਣ ਕੀਤਾ ਜਾ ਸਕੇ।
 
ਅੱਜ ਇਸ ਤਰ੍ਹਾਂ ਦੀ ਵਰਕਸ਼ਾਪ ਦਾ ਅਗਾਜ ਹਲਕਾ ਡੇਰਾਬੱਸੀ - 112, ਸਰਕਾਰੀ ਕਾਲਜ ਡੇਰਾਬੱਸੀ ਵਿਖੇ ਸਹਾਇਕ ਰਿਟਰਨਿੰਗ ਅਫਸਰ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿਚ ਕੀਤਾ ਗਿਆ, ਜਿਸ ਵਿਚ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਬਤੌਰ ਮੁੱਖ ਵਕਤਾ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਇੱਕ ਯੋਗ ਵੋਟਰ ਦੀ ਪਹਿਚਾਣ ਕਰ, ਉਹਨਾਂ ਦੇ ਪੰਜੀਕਰਣ ਅਤੇ ਵੋਟ ਦੇ ਭੁਗਤਾਨ ਲਈ ਸਕੂਲ ਅਤੇ ਕਾਲਜ ਪੱਧਰ ਉੱਪਰ ਵੋਟਰ ਸਾਖਰਤਾ ਕਲੱਬਾਂ (ਈ ਐਲ ਸੀ) ਅਤੇ ਵਿਦਿਅਕ ਅਦਾਰਿਆਂ ਤੋਂ ਇਲਾਵਾ ਬੂਥ ਪੱਧਰ ਉਪਰ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਕਨਵੀਨਰ ਬੂਥ ਲੈਵਲ ਅਫਸਰ ਹੁੰਦੇ ਹਨ ਅਤੇ ਕਾਲਜ ਅਤੇ ਸਕੂਲ ਪੱਧਰ ਉੱਪਰ ਸਕੂਲ ਦੇ ਅਧਿਆਪਕਾਂ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਅੱਜ ਦੀ ਵਰਕਸ਼ਾਪ ਦੌਰਾਨ ਕੈਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਫਸਰਾਂ ਦੇ ਕਾਰਜ ਖੇਤਰ ਅਤੇ 80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਮਤਦਾਨ ਸਬੰਧੀ ਚਰਚਾ ਕੀਤੀ ਗਈ। ਵੋਟਰ ਹੈਲਪਲਾਈਨ ਐਪ, ਸ਼ਕਸ਼ਮ ਐਪ, ਸੀ ਵਿਜਲ ਅਤੇ 1950 ਟੋਲ ਫ੍ਰੀ ਨੰਬਰ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਗਈ। ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਬੀ ਐਲ ਓ ਨੂੰ ਬੂਥ ਲੈਵਲ ਅਵੇਅਰਨੈੱਸ ਗਰੁੱਪ ਬਨਾਉਣ ਲਈ ਪ੍ਰੇਰਿਤ ਕੀਤਾ ਗਿਆ। ਚੋਣ ਕਾਨੂੰਗੋ ਸੁਰਿੰਦਰ ਬਤਰਾ ਨੇ ਦੱਸਿਆ ਅੱਜ ਦੀ ਵਰਕਸ਼ਾਪ ਦੌਰਾਨ 400 ਬੀ ਐਲ ਓ ਅਤੇ ਕੈਂਪਸ ਅੰਬੇਸਡਰਾਂ ਦੀ ਟ੍ਰੇਨਿੰਗ ਕਰਵਾਈ ਗਈ। ਇਸ ਪ੍ਰੋਗਰਾਮ ਦੇ ਆਯੋਜਨ ਲਈ ਨੋਡਲ ਅਫਸਰ ਸਵੀਪ ਡੇਰਾਬੱਸੀ ਰੂਮਾਂ ਰਾਣੀ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਬਾਰਕ ਪੁਰ, ਮੀਨਾ ਰਾਜਪੂਤ ਲੈਕਚਰਾਰ ਲਾਲੜੂ, ਸਾਰਿਕਾ ਕੁਮਾਰੀ ਕੰਪਿਊਟਰ ਅਧਿਆਪਕਾ, ਰਾਜ ਕੁਮਾਰ ਸੈਨੀ ਚੋਣ ਦਫਤਰ ਅਤੇ ਰਾਜੇਸ ਕੁਮਾਰ ਐਸ ਡੀ ਐਮ ਦਫਤਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।

Have something to say? Post your comment

 

More in Chandigarh

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ