Monday, May 20, 2024

Malwa

ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਲਾਲਚ ਦੇ ਕੇ ਭਰਮਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ: ਜਤਿੰਦਰ ਜੋਰਵਾਲ

April 08, 2024 12:22 PM
SehajTimes
 
ਖਨੌਰੀ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਪਾਰਦਰਸ਼ੀ ਢੰਗ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸੰਗਰੂਰ ਵਿਖੇ ਖੁੱਲ੍ਹੇ ਵੱਡੇ ਸ਼ਾਪਿੰਗ ਮਾਲਾਂ ਅਤੇ ਰਿਟੇਲ ਆਊਟਲੈਟ ਦੇ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ। 
 ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੋਈ ਵੀ ਸ਼ਾਪਿੰਗ ਮਾਲ ਦਾ ਮਾਲਕ ਜਾਂ ਵਿਕਰੇਤਾ ਕਿਸੇ ਵੀ ਤਰ੍ਹਾਂ ਦੇ ਵਿੱਤੀ ਲਾਭਾਂ, ਸਿਆਸੀ ਦਬਾਅ ਜਾਂ ਬਹਿਕਾਵੇ ਵਿੱਚ ਆ ਕੇ ਵੋਟਰਾਂ ਨੂੰ ਭਰਮਾਉਣ ਲਈ ਕਿਸੇ ਵੀ ਢੰਗ ਨਾਲ ਉਪਹਾਰ, ਤੋਹਫ਼ਿਆਂ, ਸਮਾਨ ਆਦਿ ਦੀ ਵੰਡ ਕਰਦਾ ਪਾਇਆ ਜਾਂਦਾ ਹੈ ਤਾਂ ਉਹ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਾ ਭਾਗੀਦਾਰ ਹੋਵੇਗਾ। ਉਨ੍ਹਾਂ ਸਮੂਹ ਸ਼ਾਪਿੰਗ ਮਾਲਾਂ ਅਤੇ ਰਿਟੇਲ ਆਊਟਲੈਟ ਦੇ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਤਹਿਤ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਆਪਣੇ ਅਧੀਨ ਆਉਂਦੇ ਮਾਲਾਂ ਵਿੱਚ ਸਮਾਨ ਦੇ ਭੰਡਾਰ, ਖਰੀਦ ਤੇ ਵਿਕਰੀ ਸਬੰਧੀ ਰਿਕਾਰਡ ਦਾ ਰੋਜ਼ਾਨਾ ਦੇ ਆਧਾਰ ’ਤੇ ਸਹੀ ਇੰਦਰਾਜ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਲੋਕ ਸਭਾ ਚੋਣਾਂ ਦੇ ਇਸ ਸਮੇਂ ਦੌਰਾਨ ਵੱਡੀ ਮਾਤਰਾ ਵਿੱਚ ਸਮਾਨ ਦੀ ਖਰੀਦ ਕਰਦਾ ਹੈ ਤਾਂ ਉਸ ਬਾਰੇ ਸੂਚਨਾ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀ ਦੇ ਧਿਆਨ ਵਿੱਚ ਲਿਆਂਦੀ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ ਨੇ ਕਿਹਾ ਕਿ ਵੱਡੀ ਮਾਤਰਾ ਵਿੱਚ ਹੋਣ ਵਾਲੀ ਸਮਾਨ ਦੀ ਵਿਕਰੀ ਸਬੰਧੀ ਜਾਣਬੁਝ ਕੇ ਤੱਥਾਂ ਨੂੰ ਛੁਪਾਉਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੁਲਿਸ ਤੇ ਪ੍ਰਸ਼ਾਸਨ ਨੂੰ ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸਫ਼ਲਤਾ ਨਾਲ ਨੇਪਰੇ ਚੜ੍ਹਾਉਣ ਲਈ ਹਰੇਕ ਵਰਗ ਤੋਂ ਪੂਰਨ ਸਹਿਯੋਗ ਦੀ ਲੋੜ ਹੈ। ਉਹਨਾਂ ਕਿਹਾ ਕਿ ਵੋਟਰਾਂ ਨੂੰ ਕਿਸੇ ਵੀ ਢੰਗ ਨਾਲ ਲਾਲਚ ਦੇਣ, ਡਰਾਉਣ ਧਮਕਾਉਣ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ਅਤੇ ਹਰੇਕ ਕਿਸਮ ਦੀ ਗਤੀਵਿਧੀ ਉੱਤੇ ਚੌਕਸੀ ਟੀਮਾਂ ਤਿੱਖੀ ਨਜ਼ਰ ਰੱਖ ਰਹੀਆਂ ਹਨ।
ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, 99-ਲਹਿਰਾ ਦੇ ਏ.ਆਰ.ਓ ਸੂਬਾ ਸਿੰਘ, 100-ਦਿੜ੍ਹਬਾ ਦੇ ਏ.ਆਰ.ਓ ਰਾਜੇਸ਼ ਕੁਮਾਰ ਸ਼ਰਮਾ, 101-ਸੁਨਾਮ ਦੇ ਏ.ਆਰ.ਓ ਪ੍ਰਮੋਦ ਸਿੰਗਲਾ, 107-ਧੂਰੀ ਦੇ ਏ.ਆਰ.ਓ ਅਮਿਤ ਗੁਪਤਾ ਅਤੇ 108-ਸੰਗਰੂਰ ਦੇ ਏ.ਆਰ.ਓ ਚਰਨਜੋਤ ਸਿੰਘ ਵਾਲੀਆ, ਨੋਡਲ ਅਫ਼ਸਰ ਸਵੀਪ ਵਿਨੀਤ ਕੁਮਾਰ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਪੀ ਰਾਕੇਸ਼ ਕੁਮਾਰ, ਸਮੂਹ ਡੀ.ਐਸ.ਪੀ, ਥਾਣਾ ਮੁਖੀ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਜਿੰਦਲ ਮੈਗਾਮਾਰਟ ਸੰਗਰੂਰ, ਅਗਰਵਾਲ ਸਟੋਰ, ਬਾਂਸਲ ਐਕਸਪੋਰਟ, ਐੱਚ ਆਰ ਇੰਡੀਆ ਮਾਰਟ ਸਮੇਤ ਹੋਰ ਮਾਲਾਂ ਦੇ ਨੁਮਾਇੰਦੇ ਅਤੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Malwa

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ