Thursday, December 18, 2025

Malwa

ਸਵੀਪ ਗਤੀਵਿਧੀਆਂ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

April 08, 2024 05:10 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਦੀ 100 ਫੀਸਦੀ ਸਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰਕਾਰੀ ਕਾਲਜ ਆਫ ਐਜੂਕੇਸ਼ਨ  ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੋਸਟਰ ਮੈਕਿੰਗ ਮੁਕਾਬਲੇ ਕਰਵਾਉਣ ਦਾ ਮਕਸਦ ਨੌਜਵਾਨਾਂ ਦੀ ਜਮਹੂਰੀਅਤ 'ਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸੰਵਿਧਾਨਕ ਹੱਕ ਦੀ ਵਰਤੋਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਅਤੇ ਆਪਣੇ ਦੋਸਤਾਂ, ਰਿਸਤੇਦਾਰਾ, ਮੁਹੱਲੇ ਨਿਵਾਸੀਆਂ ਆਦਿ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਚੋਣ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਗਤੀਵਿਧੀਆਂ ਅਧੀਨ " ਘਰ-ਘਰ ਦਸਤਕ" ਮੁੰਹਿਮ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ ਤਾਂ ਜੋ ਔਰਤ, ਬੁਜਰਗ ਅਤੇ ਨੌਜਵਾਨਾਂ ਵੋਟਰਾਂ ਦੀ ਸਮੂਲੀਅਤ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜ਼ਿਲ੍ਹੇ ਦੇ ਵੋਟਰਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼  ਵੈਬਸਾਈਟ https://boothraabta.com  'ਬੂਥ ਰਾਬਤਾ' ਤਿਆਰ ਕੀਤੀ ਹੈ। ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਿਹਾ ਕਿ 'ਬੂਥ ਰਾਬਤਾ" ਨਾਮਕ ਵੈਬਸਾਈਟ ਤੋਂ ਨਜ਼ਦੀਕੀ ਪੁਲਿਸ ਸਟੇਸ਼ਨ, ਹਸਪਤਾਲ, ਐਂਬੂਲੈਂਸ ਸੇਵਾ, ਸਕੂਲ ਦੇ ਪ੍ਰਿੰਸੀਪਲਾਂ/ਬਿਲਡਿੰਗ ਇੰਚਾਰਜ ਨਾਲ ਸੰਪਰਕ, ਗੁੰਮੀ ਹੋਈ ਵਸਤੂ ਨੂੰ ਲੱਭਣ, ਅਪਾਹਜ ਵਿਅਕਤੀਆਂ ਨੂੰ ਵੋਟਿੰਗ ਲਈ ਸਹਾਇਤਾ ਪ੍ਰਦਾਨ ਕਰਨ ਅਤੇ ਆਪਣੇ ਬੀ.ਐਲ.ਓ. ਆਦਿ ਨਾਲ ਸਬੰਧਤ ਜਾਣਕਾਰੀ ਇਸ ਤੋਂ ਹਾਸਲ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜਾਂ) ਮੁਹੰਮਦ ਇਰਫਾਨ ਫਾਰੂਕੀ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਐੱਪ, ਸੀਵੇਜਲ ਐੱਪ, ਸਕਸ਼ਮ ਐੱਪ ਬਾਰੇ ਵਿਸਥਾਰ ਪੂਰਵਕ ਦੱਸਿਆ ਅਤੇ ਹੋਰ ਆਮ ਲੋਕਾਂ ਨੂੰ ਇਨ੍ਹਾਂ ਐਪਸ ਤੋਂ ਜਾਣੂ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਨੇ ਸ਼ੋਸ਼ਲ ਮੀਡੀਆ ਦੀ ਚੋਣਾਂ ਵਿੱਚ ਮੱਹਤਤਾ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਅਸੀਂ ਇਸ ਦੀ ਵਰਤੋ ਕਰਕੇ ਆਮ ਲੋਕਾਂ ਨੂੰ ਵੋਟ ਦੀ ਮੱਹਤਤਾ ਬਾਰੇ ਜਾਗਰੂਕ ਕਰ ਕੇ ਲੋਕਤੰਤਰ ਦੀ ਮਜਬੂਤੀ ਲਈ ਉਨ੍ਹਾਂ ਨੂੰ ਸਹਿਯੋਗੀ ਬਣਾ ਸਕਦੇ ਹਾਂ। ਇਸ ਮੌਕੇ ਸਹਾਇਕ ਨੋਡਲ ਅਫਸਰ ਮੁੰਹਮਦ ਬਸ਼ੀਰ,ਰਾਸ਼ਿਦ ਇਦਰੀਸ,ਪ੍ਰੋਫੈਸਰ ਜਵਿੰਤਰ ਸਿੰਘ ਪ੍ਰੋਫੈਸ਼ਰ ਹਰਪ੍ਰੀਤ ਕੌਰ,ਪ੍ਰੋਫੈਸ਼ਰ ਕਰਮਪ੍ਰੀਤ ਕੌਰ, ਪ੍ਰੋਫੈਸਰ ਮਨਪ੍ਰੀਤ ਕੌਰ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਸਮੂਲੀਅਤ ਕੀਤੀ।

         

 

 

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ