Thursday, May 02, 2024

Malwa

ਕਿਸਾਨਾਂ ਨੇ ਘੇਰ ਲਏ BJP ਆਗੂ ਹਰਜੀਤ ਗਰੇਵਾਲ ਅਤੇ ਪ੍ਰਨੀਤ ਕੌਰ 

April 08, 2024 05:19 PM
Daljinder Singh Pappi
ਪਟਿਆਲਾ : ਪੰਜਾਬ ਲੋਕ ਸਭਾ ਚੋਣਾਂ ਸਬੰਧੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਤਰਫੋਂ ਪਾਤੜਾਂ ਵਿਖੇ ਬੂਥ ਮੀਟਿੰਗ ਕਰਨ ਲਈ ਮਹਾਰਾਜਾ ਪੈਲੇਸ ਪੁੱਜੇ ਸਨ।  ਇਸ ਪ੍ਰੋਗਰਾਮ ਵਿੱਚ ਪਹੁੰਚੇ ਮਹਾਰਾਣੀ ਪ੍ਰਨੀਤ ਕੌਰ ਸਮੇਤ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ, ਕੁਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।  ਕਿਸਾਨਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕਰਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।  ਲਖੀਮਪੁਰ ਖੇੜੀ ਦੇ ਕਿਸਾਨ ਨੂੰ ਆਪਣੀ ਕਾਰ ਹੇਠ ਕੁਚਲਣ ਵਾਲੇ ਅਜੈ ਮਿਸ਼ਰਾ ਟੈਣੀ ਨੂੰ ਸਜ਼ਾ ਦੀ ਬਜਾਏ ਟਿਕਟ ਦੇ ਕੇ ਨਿਵਾਜਿਆ ਗਿਆ ਹੈ।  
 ਇਸ ਮੌਕੇ ਕਿਸਾਨ ਮਜ਼ਦੂਰ ਕੁਲਵੰਤ ਸਿੰਘ ਮੌਲਵੀ ਵਾਲਾ, ਸੁਖਦੇਵ ਸਿੰਘ ਹਰਿਆਉ, ਅਮਰੀਕ ਸਿੰਘ, ਸਾਹਬ ਸਿੰਘ ਦੱਤਾਲ, ਗੁਰਵਿੰਦਰ ਸਿੰਘ ਦੇਦਨਾ ਅਤੇ ਮਲਕੀਤ ਸਿੰਘ ਨਿਹਾਲ ਨੇ ਐਲਾਨ ਕੀਤਾ ਕਿ ਸਾਂਝੇ ਕਿਸਾਨ ਮੋਰਚੇ ਦੀ ਤਰਫੋਂ ਉਹ ਪੂਰੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦਾ ਡਟ ਕੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭਾਜਪਾ ਦੇ ਉਮੀਦਵਾਰ ਜਾਣਗੇ ਅਸੀਂ ਉੱਥੇ ਜਾ ਕੇ ਉਨ੍ਹਾਂ ਦਾ ਵਿਰੋਧ ਕਰਾਂਗੇ।  ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਤਿੱਖੇ ਹਮਲੇ ਕਰਨ ਵਾਲੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਜਦੋਂ ਮੀਟਿੰਗ ਵਾਲੀ ਥਾਂ 'ਤੇ ਪੁੱਜੇ ਤਾਂ ਕਿਸਾਨ ਪੂਰੇ ਜੋਸ਼ 'ਚ ਆ ਗਏ |  ਪਰਨੀਤ ਕੌਰ ਨੂੰ ਪੁਲੀਸ ਬੈਰੀਕੇਡਾਂ ਤੋਂ ਪਾਰ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਪੈਦਲ ਚੱਲ  ਕੇ ਪੈਲੇਸ ਪੁੱਜਣਾ ਪਿਆ ਅਤੇ ਹਰਜੀਤ ਸਿੰਘ ਗਰੇਵਾਲ ਕਾਲੇ ਸ਼ੀਸ਼ੇ ਵਾਲੀ ਕਾਰ ਰੋਕੇ ਬਿਨਾਂ ਹੀ ਭਾਜਪਾ ਪੰਡਾਲ ਵਿੱਚ ਪੁੱਜੇ।
 
 
 

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ