Friday, May 03, 2024

Malwa

ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਦੀ ਖਰੀਦ ਵੇਚ 'ਤੇ ਪਾਬੰਦੀ

April 08, 2024 05:30 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ 'ਤੇ ਹੀ ਦੁਕਾਨਾਂ 'ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ 'ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਜੂਨ 2024 ਤੱਕ ਲਾਗੂ ਰਹਿਣਗੇ।

 

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ